Join WhatsApp

Join Now

ਮੁੱਖ ਅਧਿਆਪਕ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਕੀਤਾ ਜਾਵੇ ਗ੍ਰਿਫ਼ਤਾਰ: ਜੀ.ਟੀ. ਯੂ ਵਿਗਿਆਨਿਕ

On: ਅਗਸਤ 13, 2026 7:48 ਬਾਃ ਦੁਃ

 

ਮੁੱਖ ਅਧਿਆਪਕ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਕੀਤਾ ਜਾਵੇ ਗ੍ਰਿਫ਼ਤਾਰ: ਜੀ.ਟੀ. ਯੂ ਵਿਗਿਆਨਿਕ

ਐਸ.ਏ.ਐਸ ਨਗਰ, 11 ਅਗਸਤ 2026- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦਾ ਸੂਬਾਈ ਵਫ਼ਦ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਕਤਲ ਕੇਸ ਸੰਬੰਧੀ ਚੌਕੀ ਇੰਚਾਰਜ, ਥਾਣਾ ਸੰਨੀ ਇਨਕਲੇਵ ਸੈਕਟਰ 125 ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਤੇ ਜੀਟੀਯੂ ਪੰਜਾਬ (ਵਿਗਿਆਨਿਕ) ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ , ਸਾਬਕਾ ਸੂਬਾ ਪ੍ਰਧਾਨ ਹਰਜੀਤ ਬਸੋਤਾ ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਜਨਰਲ ਸਕੱਤਰ ਐਨ ਡੀ ਤਿਵਾੜੀ ਦੀ ਅਗਵਾਈ ਵਿੱਚ ਮਿਲਿਆ।

ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੁਲਿਸ ਬਹੁਤ ਬਰੀਕੀ ਨਾਲ ਇਸ ਕੇਸ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ ਤੇ ਬਹੁਤ ਸਾਰੇ ਸਬੂਤ ਪੁਲਿਸ ਇਕੱਠੇ ਕਰ ਚੁੱਕੀ ਹੈ, ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ, ਕਾਤਲ ਪੁਲਿਸ ਦੇ ਸ਼ਿਕੰਜੇ ਵਿਚ ਅਜੇ ਤੱਕ ਨਹੀਂ ਆਏ।

ਇਥੇ ਦਸ ਦਈਏ ਕਿ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ਤੇ ਜਾਨਲੇਵਾ ਹਮਲਾ 05 ਅਗੱਸਤ ਨੂੰ ਹੋਇਆ ਸੀ ਤੇ ਉਹਨਾਂ ਨੂੰ ਹਮਲੇ ਮਗਰੋਂ ਗਰੇਸੀਅਨ ਹਸਪਤਾਲ ਸੈਕਟਰ 69 ਵਿਖੇ ਦਾਖਲ ਕਰਵਾਇਆ ਗਿਆ ਸੀ। 9 ਮਾਰਚ ਨੂੰ ਤੜਕੇ ਉਹਨਾਂ ਦੀ ਮੌਤ ਹੋ ਗਈ। ਪਰ ਪੂਰਾ ਹਫ਼ਤਾ ਬੀਤਣ ਤੋ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਵੀ ਕਾਤਲ ਫੜਿਆ ਨਹੀਂ ਗਿਆ।

ਜਦੋਂ ਕਿ ਪੁਲਿਸ ਸਾਰੇ ਸਬੂਤ ਇਕੱਠੇ ਕਰ ਚੁੱਕੀ ਹੈ ਤੇ ਕਾਤਲ ਬਾਰੇ ਜਾਣਕਾਰੀ ਇਕੱਠੀ ਕਰ ਚੁੱਕੀ ਹੈ ਪਰ ਕਾਤਲਾਂ ਨੂੰ ਅਜੇ ਤੱਕ ਪੁਲਿਸ ਵੱਲੋਂ ਗਿਰਫ਼ਤਾਰ ਨਾ ਕੀਤਾ ਜਾਣਾ ਕਈ ਸਵਾਲ ਪੈਦਾ ਕਰ ਰਿਹਾ ਹੈ। ਜਥੇਬੰਦੀ ਨੇ ਡਟਵੇਂ ਰੂਪ ਵਿੱਚ ਮੰਗ ਕੀਤੀ ਹੈ ਕਿ ਹੈਡਮਾਸਟਰ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਇਸ ਮੌਕੇ ਡਾਈਟ ਬੁਢਨਪੁਰ ਜ਼ਿਲ੍ਹਾ ਮੋਹਾਲੀ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਸੈਣੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਲਵਿਸ ਚਾਵਲਾ, ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਮੈਡਮ ਬਲਜਿੰਦਰ ਕੌਰ,ਅਮਰਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਿਲ ਸਨ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਸਾਥੀ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Leave a Comment