CPI ਦੇ ਵਫਦ ਨੂੰ ਥਾਣਾ ਮੁਖੀ ਨੇ ਦਿੱਤਾ ਇਨਸਾਫ਼ ਦਾ ਭਰੋਸਾ, ਛੇੜਛਾੜ ਦੇ ਦੋਸ਼ੀ ਨੂੰ ਜਲਦ ਕੀਤਾ ਜਾਵੇਗਾ ਗ੍ਰਿਫਤਾਰ

86

 

  • ਛੇੜਛਾੜ ਦੇ ਦੋਸ਼ੀ ਖਿਲਾਫ ਪਰਚਾ ਦਰਜ ਕਰਕੇ ਗ੍ਰਿਫਤਾਰ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਕਰਾਂਗੇ :- ਛਾਂਗਾ ਰਾਏ

ਗੁਰੂਹਰਸਹਾਏ

ਇਲਾਕੇ ਦੇ ਇੱਕ ਪਿੰਡ ਦੀ ਛੇੜਛਾੜ ਦੀ ਪੀੜਤ ਮਹਿਲਾ ਨੂੰ ਇਨਸਾਫ਼ ਮਿਲ ਜਾਵੇਗਾ, ਕਿਉਂਕਿ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਪੀੜਤ ਪਰਿਵਾਰ ਅਤੇ ਸੀਪੀਆਈ ਦੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਹਿਲਾ ਨਾਲ ਛੇੜਛਾੜ ਕਰਨ ਵਾਲੇ ਪਰਚਾ ਦਰਜ ਕਰਕੇ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਕੀਤੀ ਜਾਣ ਵਾਲੀ ਭੁੱਖ ਹੜਤਾਲ ਇਕ ਵਾਰ ਮੁਲਤਵੀ ਕਰ ਦਿੱਤੀ ਗਈ।

ਵਰਨਣਯੋਗ ਹੈ ਕਿ ਇਨਸਾਫ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੀ ਅਗਵਾਈ ਵਿਚ ਥਾਣੇ ਦੇ ਅੱਗੇ ਅੱਜ ਭੁੱਖ ਹੜਤਾਲ ਕੀਤੀ ਜਾਣੀ ਸੀ। ਭੁੱਖ ਹੜਤਾਲ ਮੁਲਤਵੀ ਕਰਨ ਤੋਂ ਬਾਅਦ ਭਾਰਤੀ ਕਮਿਊਨਸਟ ਪਾਰਟੀ ਦਾ ਇਕ ਵਫਦ ਬਲਾਕ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਦੀ ਅਗਵਾਈ ਵਿੱਚ ਥਾਣਾ ਗੁਰੂਹਰਸਹਾਏ ਮੁਖੀ ਜਸਵਿੰਦਰ ਸਿੰਘ ਬਰਾੜ ਨੂੰ ਮਿਲਿਆ।

ਇਸ ਮੌਕੇ ਉਹਨਾਂ ਨਾਲ ਕਾਮਰੇਡ ਭਗਵਾਨ ਦਾਸ ਬਹਾਦਰ ਕੇ, ਤੇਜਾ ਸਿੰਘ ਅਮੀਰ ਖ਼ਾਸ ਹਾਜ਼ਰ ਸਨ। ਇਸ ਮੌਕੇ ਵਫਦ ਆਗੂਆਂ ਨੇ ਥਾਣਾ ਮੁਖੀ ਨਾਲ ਗਲਬਾਤ ਕਰਦਿਆਂ ਮੰਗ ਕੀਤੀ ਕਿ ਇਕ ਪੀੜਤਾ ਨਾਲ 14 ਅਗਸਤ ਨੂੰ ਛੇੜਛਾੜ ਦੀ ਘਟਨਾ ਵਾਪਰੀ ਸੀ, ਜਿਸ ਦੇ ਸੰਬੰਧ ਵਿੱਚ ਪੀੜਤਾ ਵਲੋਂ ਥਾਣਾ ਮੁਖੀ ਨੂੰ ਇਕ ਲਿਖਤੀ ਦਰਖਾਸਤ ਵੀ ਦਿੱਤੀ ਗਈ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਸੀਪੀਆਈ ਆਗੂਆਂ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਦੋਸ਼ੀ ਖਿਲਾਫ ਪਰਚਾ ਦਰਜ਼ ਕਰਕੇ ਪੀੜਤਾ ਨੂੰ ਇਨਸਾਫ ਦਿਵਾਇਆ ਜਾਵੇ ਨਹੀਂ ਤਾਂ ਭਾਰਤੀ ਕਮਿਊਨਸਟ ਪਾਰਟੀ ਥਾਣਾ ਮੁਖੀ ਅਤੇ ਗੁਰੂ ਹਰ ਸਹਾਏ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਕਰਨ ਤੋਂ ਗ਼ੁਰੇਜ਼ ਨਹੀਂ ਕਰੇਗੀ।

ਇਸ ਮੌਕੇ ਸੀਪੀਆਈ ਵਫਦ ਨਾਲ ਗਲਬਾਤ ਕਰਦਿਆਂ ਥਾਣਾ ਮੁਖੀ ਨੇ ਵਿਸ਼ਵਾਸ ਦਿਵਾਇਆ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਗਿਰਫ਼ਤਾਰ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ ਬਹਾਦਰ ਕੇ, ਦਰਸ਼ਨ ਸਿੰਘ ਅਤੇ ਫ਼ਲਕ ਸਿੰਘ ਵੀ ਨਾਲ ਹਾਜ਼ਰ ਸਨ।