Join WhatsApp

Join Now

ਜਵਾਹਰ ਨਵੋਦਿਆ ਵਿਦਿਆਲਿਆ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

On: ਜੁਲਾਈ 18, 2026 7:49 ਬਾਃ ਦੁਃ

 

ਜਵਾਹਰ ਨਵੋਦਿਆ ਵਿਦਿਆਲਿਆ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਜਲੰਧਰ, 18 ਜੁਲਾਈ 2026: ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸੈਸ਼ਨ 2027-28 ਲਈ 6ਵੀਂ ਕਲਾਸ ਵਿੱਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਵਿਦਿਆਲਿਆ ਦੇ ਪ੍ਰਿੰਸੀਪਲ ਅਰੁਨ ਕੁਮਾਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਜੁਲਾਈ 2026 ਨਿਰਧਾਰਿਤ ਕੀਤੀ ਗਈ ਹੈ, ਜਦਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲੇ ਸਬੰਧੀ ਪ੍ਰੀਖਿਆ 28 ਨਵੰਬਰ 2026 ਨੂੰ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੇਰਵੇ ਸਹਿਤ ਨੋਟੀਫਿਕੇਸ਼ਨ, ਪ੍ਰਾਸਪੈਕਟ ਵਿਦਿਆਲਿਆ ਦੀ ਵੈੱਬਸਾਈਟ https://navodaya.gov.in ’ਤੇ ਉਪਲਬਧ ਹੈ। ਚਾਹਵਾਨ ਵਿਦਿਆਰਥੀ ਆਪਣੀ ਮੁਫ਼ਤ ਰਜਿਸਟ੍ਰੇਸ਼ਨ ਪੋਰਟਲ https://navodaya.gov.in ’ਤੇ ਕਰ ਸਕਦੇ ਹਨ। ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਕੇਵਲ ਓਹੀ ਵਿਦਿਆਰਥੀ ਯੋਗ ਹੋਣਗੇ, ਜੋ ਜ਼ਿਲ੍ਹਾ ਜਲੰਧਰ ਦੇ ਸਥਾਈ ਨਿਵਾਸੀ ਹਨ।

ਵਿਦਿਆਰਥੀ ਮੌਜੂਦਾ ਸੈਸ਼ਨ 2026-27 ਵਿੱਚ ਜ਼ਿਲ੍ਹਾ ਜਲੰਧਰ ਦੇ ਕਿਸੇ ਸਰਕਾਰੀ ਜਾਂ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਕੂਲ ਵਿੱਚ 5ਵੀਂ ਕਲਾਸ ਵਿੱਚ ਪੜ੍ਹਦਾ ਹੋਵੇ। ਉਸਨੇ ਪਿਛਲੇ ਸਾਲਾਂ ਵਿੱਚ ਤੀਜੀ ਕਲਾਸ (2024-25) ਅਤੇ ਚੌਥੀ (2025-26) ਨਿਯਮਿਤ ਤੇ ਨਿਰਵਿਘਨ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲ ਤਹਿਤ ਪਾਸ ਕੀਤੀ ਹੋਵੇ। ਵਿਦਿਆਰਥੀ ਦਾ ਜਨਮ 01.05.2015 ਤੋਂ 31.07.2017 (ਦੋਵੇਂ ਮਿਤੀਆਂ ਸ਼ਾਮਲ) ਦਰਮਿਆਨ ਹੋਇਆ ਹੋਵੇ।

ਪ੍ਰਿੰਸੀਪਲ ਅਰੁਨ ਕੁਮਾਰ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਜਿੱਥੇ ਆਧੁਨਿਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਉੱਥੇ ਇਥੇ ਹੋਸਟਲ ਦੀ ਸਹੂਲਤ ਉਪਲਬਧ ਹੈ। ਵਧੇਰੇ ਜਾਣਕਾਰੀ https://navodaya.gov.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

 

Leave a Comment