ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਵੱਟਿਆ ਟਾਲਾ!

985

 

  • ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖਿਲਾਫੀ :ਡੀ .ਟੀ .ਐਫ.
  • ਅੱਠ ਅਕਤੂਬਰ ਦੀ ਦਿੜ੍ਹਬਾ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ :, ਬੇਅੰਤ ਸਿੰਘ ਬੁਰ

ਪੰਜਾਬ ਨੈੱਟਵਰਕ, ਮਾਲੇਰਕੋਟਲਾ

ਪੰਜਾਬ ਦੇ ਹਰ ਵਰਗ ਨੂੰ ਗਰੰਟੀਆਂ ਦੇ ਕੇ ਸੱਤਾ ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਤੇ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਲੋਕ ਵਿਰੋਧੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕਰੇਟ ਟੀਚਰ ਫਰੰਟ ਦੇ ਟੀਚਰਜ਼ ਫਰੰਟ ਦੇ ਜਿਲ੍ਹਾ ਪ੍ਰਧਾਨ ਸ਼ਬੀਰ ਖਾਨ ਨੇ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਸੀ ਪ੍ਰੰਤੂ ਲਗਭਗ ਸਰਕਾਰ ਦਾ ਡੇਢ ਸਾਲ ਪੂਰਾ ਹੋਣ ਦੇ ਬਾਵਜੂਦ ਵੀ ਅਹਿਮ ਮੰਗ ਤੇ ਲਗਾਤਾਰ ਟਾਲ- ਮਟੋਲ ਕੀਤੀ ਜਾ ਰਹੀ ਹੈ।

ਗੁਆਂਢੀ ਰਾਜ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰ ਚੁੱਕੇ ਹਨ। ਜਿਲ੍ਹਾ ਸਕੱਤਰ ਬੇਅੰਤ ਸਿੰਘ ਬੁਰਜ਼ ਨੇ ਪੰਜਾਬ ਸਰਕਾਰ ਦੇ ਦੋਹਰੇ ਮਾਪਦੰਡਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਚੋਣਾਂ ਵਾਲੇ ਰਾਜਾਂ ਵਿਚ ਆਮ ਆਦਮੀ ਪਾਰਟੀ ਪੈਨਸ਼ਨ ਨੂੰ ਆਪਣੀ ਪ੍ਰਾਪਤੀ ਵਜੋਂ ਪੇਸ਼ ਕਰ ਰਹੀ ਹੈ ਜਦੋਂ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੈਨਸ਼ਨ ਪ੍ਰਾਪਤੀ ਊਠ ਦਾ ਬੁੱਲ੍ਹ ਬਣ ਚੁੱਕੀ ਹੈ।

ਸੀਨੀਅਰ ਮੀਤ ਮੁਹੰਮਦ ਜਮੀਲ ਔਜਲਾ, ਮੀਤ ਪ੍ਰਧਾਨ ਅਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਮੁਹੰਮਦ ਆਸਿਫ਼ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸਬ ਕਮੇਟੀਆਂ ਬਣਾ ਕੇ ਮਸਲੇ ਨੂੰ ਠੰਡੇ ਬਸਤੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਦਿਨ ਦੇ ਮੰਤਰੀ, ਵਿਧਾਇਕ ਵੀ ਲੱਗਭਗ ਇੱਕ ਲੱਖ ਰੁਪਏ ਤੱਕ ਪੈਨਸ਼ਨ ਲੈਂਦੇ ਹਨ।

ਪ੍ਰਤੂੰ ਆਪਣੀ ਜ਼ਿੰਦਗੀ ਦਾ ਸੁਨਿਹਰੀ ਸਮਾਂ ਵਿਭਾਗ ਦੀਆਂ ਜਿੰਮੇਵਾਰੀਆਂ ਦੇ ਲੇਖੇ ਲਾਉਣ ਵਾਲੇ ਕਰਮਚਾਰੀ ਪੱਚੀ ਸੌ ਤਿੰਨ ਹਜ਼ਾਰ ਪੈਨਸ਼ਨ ਲੈਣ ਲਈ ਮਜ਼ਬੂਰ ਕੀਤੇ ਜਾ ਰਹੇ ਹਨ। ਅਧਿਆਪਕ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਸੰਘਰਸ਼ ਪੂਰੇ ਦੇਸ਼ ਵਿੱਚ ਫੈਲ ਚੁੱਕਿਆ ਹੈ, ਇਸੇ ਕੜੀ ਦੇ ਤਹਿਤ 8 ਅਕਤੂਬਰ ਦੀ ਵਿੱਤ ਮੰਤਰੀ ਦੇ ਹਲਕੇ ਵਿੱਚ ਮਹਾਂ ਰੈਲੀ ਰੱਖੀ ਹੋਈ ਹੈ ,ਜਿਸ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜਿਲ੍ਹਾ ਮਾਲੇਰਕੋਟਲਾ ਦੀ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ।