Join WhatsApp

Join Now

Punjab ‘ਚ ਇਨ੍ਹਾਂ ਦਵਾਈਆਂ ‘ਤੇ ਲੱਗੀ ਪਾਬੰਦੀ..! ਡਾਕਟਰਾਂ ਦੀ ਪਰਚੀ ਤੋਂ ਬਿਨ੍ਹਾਂ ਕੋਰੀ ਨਾਂਹ

On: May 26, 2026 10:19 AM

 

Punjab ‘ਚ ਇਨ੍ਹਾਂ ਦਵਾਈਆਂ ‘ਤੇ ਲੱਗੀ ਪਾਬੰਦੀ… ਡਾਕਟਰਾਂ ਦੀ ਪਰਚੀ ਤੋਂ ਬਿਨ੍ਹਾਂ ਕੋਰੀ ਨਾਂਹ

ਪ੍ਰੀਗੇਬਲਿਨ, ਗੈਬਾਪੇਨਟਿਨ ਕੈਪਸੂਲ ਅਤੇ ਐਨਾਫੋਰਟਿਨ ਇੰਜੈਕਸ਼ਨ ਬਿਨ੍ਹਾਂ ਬਿੱਲ ਤੇ ਰਿਕਾਰਡ ਦੇ ਵੇਚਣ/ਖ਼ਰੀਦਣ ’ਤੇ ਪਾਬੰਦੀ

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ BNSS ਦੀ ਧਾਰਾ 163 ਅਧੀਨ ਹੁਕਮ ਜਾਰੀ

ਬਿਨਾਂ ਲਾਇਸੈਂਸ ਰੱਖਣ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਰੱਖਣ ਜਾਂ ਵੇਚਣ ’ਤੇ ਵੀ ਲੱਗੀ ਰੋਕ

26 ਮਈ ਤੋਂ 27 ਜੁਲਾਈ 2026 ਤੱਕ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਲਾਗੂ ਰਹਿਣਗੇ ਹੁਕਮ

ਜਲੰਧਰ, 26 ਮਈ 2026:

ਮੈਡੀਕਲ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਪੁਲਿਸ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ।

ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਕੁਝ ਖਾਸ ਕਿਸਮ ਦੀਆਂ ਦਵਾਈਆਂ ਅਤੇ ਇੰਜੈਕਸ਼ਨਾਂ ਦੀ ਬਿਨਾਂ ਰਿਕਾਰਡ ਖ਼ਰੀਦ-ਵੇਚ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ ਹੁਣ ਕਮਿਸ਼ਨਰੇਟ ਦੀ ਹੱਦ ਅੰਦਰ ਪ੍ਰੀਗੇਬਲਿਨ ਕੈਪਸੂਲ (Pregabalin Capsules), ਗੈਬਾਪੇਨਟਿਨ ਕੈਪਸੂਲ (Gabapentin Capsules) ਅਤੇ ਐਨਾਫੋਰਟਿਨ ਇੰਜੈਕਸ਼ਨ (Anafortan Injection) ਨੂੰ ਬਿਨ੍ਹਾਂ ਲਾਇਸੈਂਸ ਦੇ ਆਪਣੇ ਕੋਲ ਰੱਖਣ, ਤੈਅ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਰੱਖਣ ਜਾਂ ਵੇਚਣ, ਅਤੇ ਬਿਨ੍ਹਾਂ ਜਾਇਜ਼ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪੂਰੀ ਤਰ੍ਹਾਂ ਰੋਕ ਹੋਵੇਗੀ।

ਦੋ ਮਹੀਨਿਆਂ ਲਈ ਲਾਗੂ ਰਹਿਣਗੇ ਹੁਕਮ

ਪੁਲਿਸ ਪ੍ਰਸ਼ਾਸਨ ਵੱਲੋਂ ਲਗਾਈ ਗਈ ਇਹ ਪਾਬੰਦੀ 26 ਮਈ 2026 ਤੋਂ ਲੈ ਕੇ 27 ਜੁਲਾਈ 2026 ਤੱਕ ਸਖ਼ਤੀ ਨਾਲ ਲਾਗੂ ਰਹੇਗੀ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਫੈਸਲੇ ਨਾਲ ਮੈਡੀਕਲ ਸਟੋਰਾਂ ‘ਤੇ ਇਨ੍ਹਾਂ ਦਵਾਈਆਂ ਦੇ ਖ਼ਰੀਦ-ਵੇਚ ਦੇ ਰਿਕਾਰਡ ਨੂੰ ਪਾਰਦਰਸ਼ੀ ਬਣਾਉਣ ਅਤੇ ਗੈਰ-ਕਾਨੂੰਨੀ ਸਪਲਾਈ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ।

 

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment