Join WhatsApp

Join Now

ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ ‘ਭਗੌੜਾ’ ਐਲਾਨਿਆ!

On: May 25, 2026 8:35 AM

 

ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ ‘ਭਗੌੜਾ’ ਐਲਾਨਿਆ!

ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀ

ਦਲਜੀਤ ਕੌਰ

ਸੰਗਰੂਰ, 24 ਮਈ, 2026: ਲੋਕ ਮਸਲਿਆਂ ਨੂੰ ਸੁਣਨ ਅਤੇ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ “ਸੱਥ” ਦੇ ਬਰਾਬਰ ਬੇਰੁਜ਼ਗਾਰਾਂ ਨੇ ਸਥਾਨਕ ਸ਼ਹਿਰ ਦੇ ਮੁੱਖ ਚੌਂਕ (ਵੱਡਾ ਚੌਂਕ) ਅੰਦਰ ਮੁੱਖ ਮੰਤਰੀ ਦੀ ਕੁਰਸੀ ਰੱਖ ਕੇ ‘ਬੇਰੁਜ਼ਗਾਰਾਂ ਦੀ ਸੱਥ’ ਲਗਾਈ। ਜਿੱਥੇ ਮੁੱਖ ਮੰਤਰੀ ਨੂੰ ਰੁਜ਼ਗਾਰ ਦੇ ਮੁੱਦੇ ‘ ਤੇ ਬਹਿਸ ਕਰਨ ਦੀ ਖੁੱਲ੍ਹੀ ਚਿਤਾਵਨੀ ਦਿੱਤੀ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਦੀ ਅਗਵਾਈ ਵਿੱਚ ਇਕੱਠੇ ਹੋਏ ਬੇਰੁਜ਼ਗਾਰਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਚੱਲਦੇ ਆਪਣੇ ਪੱਕੇ ਮੋਰਚੇ ਤੋ ਬਾਜ਼ਾਰ ਅੰਦਰ ਰੋਸ ਮਾਰਚ ਕਰਦੇ ਵੱਡੇ ਚੌਂਕ ਵਿੱਚ ਪਹੁੰਚੇ।ਬੇਰੁਜ਼ਗਾਰਾਂ ਨੇ ਆਪਣੀ ਕਾਰ ਉੱਤੇ ‘ਮੁੱਖ ਮੰਤਰੀ ਦੀ ਕੁਰਸੀ ਰੱਖੀ ਹੋਈ ਸੀ’ ਉਸਦੇ ਉਪਰ ‘ਬੇਰੁਜ਼ਗਾਰਾਂ ਦੀ ਸੱਥ’ ਲਿਖਿਆ ਹੋਇਆ ਸੀ।

ਇਸ ਮੌਕੇ ਵੱਡੇ ਚੌਂਕ ਵਿੱਚ ਬੇਰੁਜ਼ਗਾਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਢਿੱਲਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੇ ਪਾਰਟੀ ਦੇ ਸੀਮਤ ਵਰਕਰਾਂ ਦੀ ਹਾਜ਼ਰੀ ਵਿੱਚ ਕੀਤੇ ਜਾਂਦੇ ‘ਸੱਥ ਪ੍ਰੋਗਰਾਮ’ ਨੂੰ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਜੇਕਰ ਮੁੱਖ ਮੰਤਰੀ ਸੱਚਮੁੱਚ ਸੁਹਿਰਦ ਹਨ ਤਾਂ ਬੇਰੁਜ਼ਗਾਰੀ ਦੇ ਮੁੱਦੇ ‘ਤੇ ਮਤੇ ਬੇਰੁਜ਼ਗਾਰਾਂ ਦੀ ਸੱਥ ਵਿੱਚ ਆਕੇ ਬਹਿਸ ਕਰਨ। ਲੰਬਾ ਸਮਾਂ ਉਡੀਕ ਕਰਨ ਮਗਰੋਂ ਜਦੋਂ ਸਰਕਾਰ ਵੱਲੋਂ ਕੋਈ ਅਧਿਕਾਰੀ ਨਹੀਂ ਬਹੁੜਿਆ ਤਾਂ “ਮੁੱਖ ਮੰਤਰੀ ਨੂੰ ਭਗੌੜਾ ਹੈ” ਦੇ ਨਾਅਰੇ ਲਾਉਂਦੇ ਬੇਰੁਜ਼ਗਾਰ ਮੁੜ ਆਪਣੇ ਪੱਕੇ ਮੋਰਚੇ ‘ਤੇ ਪਰਤੇ।

ਜ਼ਿਕਰਯੋਗ ਹੈ ਡਿਪਟੀ ਕਮਿਸ਼ਨਰ ਦਫਤਰ ਅੱਗੇ ਬੇਰੁਜ਼ਗਾਰ ਸਾਂਝੇ ਮੋਰਚੇ ਦਾ ਪੱਕਾ ਧਰਨਾ ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਮੋਰਚੇ ਦੇ ਆਗੂਆਂ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਅਤੇ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ।

ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕੀਤੀ ਜਾਵੇ,ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਤੁਰੰਤ ਲਈ ਜਾਵੇ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ।

ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਮਨਧੀਰ ਸਿੰਘ, ਅਧਿਆਪਕ ਆਗੂ ਦਾਤਾ ਸਿੰਘ, ਅਮਨਦੀਪ ਕੌਰ, ਮਨਜੀਤ ਕੌਰ, ਰਾਜਵੀਰ ਕੌਰ, ਜੱਸੀ ਸੱਗੂ, ਸਤਵੰਤ ਸਿੰਘ ਅਹਿਮਦਗੜ, ਲੱਖਾ ਬੀਹਲਾ, ਗੁਰਵੀਰ ਮੰਗਵਾਲ, ਰਮਨਦੀਪ ਕੌਰ, ਰਾਜ ਕੁਮਾਰ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਜਖੇਪਲ, ਸੇਖਰ ਮੂਨਕ, ਰਣਜੀਤ ਮੌੜ, ਮਾਲਵਿੰਦਰ ਸਿੱਧੂ ਅਤੇ ਲਖਵਿੰਦਰ ਸਿੰਘ ਐਸ ਸੀ,ਬੀ ਸੀ ਯੂਨੀਅਨ ਆਦਿ ਹਾਜ਼ਰ ਸਨ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment