ਪੰਜਾਬ ਦੇ ਤਿੰਨ ਸਰਕਾਰੀ ਅਧਿਆਪਕਾਂ ਨੂੰ ਮਿਲਿਆ ਸਟੇਟ ਸਨਮਾਨ! ਪੜ੍ਹੋ ਪੂਰੀ ਖ਼ਬਰ

 

ਪੰਜਾਬ ਦੇ ਤਿੰਨ ਸਰਕਾਰੀ ਅਧਿਆਪਕਾਂ ਨੂੰ ਮਿਲਿਆ ਸਟੇਟ ਸਨਮਾਨ!

ਸਟੇਟ ਪੱਧਰੀ ਟੀਚਰ ਫੈਸਟ ‘ਚ ਪਟਿਆਲਾ ਦੇ ਅਧਿਆਪਕਾਂ ਨੇ ਮਾਰੀ ਬਾਜ਼ੀ– ਜ਼ਿਲ੍ਹਾ ਸਿੱਖਿਆ ਅਫਸਰ ਨੇ ਦਿੱਤੀ ਮੁਬਾਰਕਬਾਦ

ਪਟਿਆਲਾ, 14 ਫਰਵਰੀ 2026-

ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ‘ਟੀਚਰ ਫੈਸਟ’ ਵਿੱਚ ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਆਪਣੀ ਸਿਰਜਣਾਤਮਕਤਾ ਅਤੇ ਬਿਹਤਰੀਨ ਅਧਿਆਪਨ ਤਕਨੀਕਾਂ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ‘ਤੇ ਅਹਿਮ ਸਥਾਨ ਹਾਸਲ ਕੀਤੇ ਹਨ। ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਪਟਿਆਲਾ ਦੇ ਅਧਿਆਪਕਾਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸਟੇਟ ਸਨਮਾਨ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਪੰਜਾਬ ਟੀਚਰ ਫੈਸਟ ਵਿੱਚ ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਸੰਜੀਵ ਸ਼ਰਮਾ ਅਤੇ ਜ਼ਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ, ਪਟਿਆਲਾ ਨੇ ਜ਼ਿਲ੍ਹਾ ਪੱਧਰ ‘ਤੇ ਸਾਰੀਆਂ 10 ਸ਼੍ਰੇਣੀਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਪ੍ਰਵੇਸ਼ ਕੀਤਾ ਸੀ।

ਰਾਜ ਪੱਧਰੀ ਮੁਕਾਬਲਿਆਂ ਵਿੱਚ ਪਟਿਆਲਾ ਦੇ ਅਧਿਆਪਕਾਂ ਨੇ ਕਈ ਅਹਿਮ ਮੱਲਾਂ ਮਾਰੀਆਂ। ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੇ ਕੰਪਿਊਟਰ ਫੈਕਲਟੀ ਦਲਬੀਰ ਸਿੰਘ ਨੇ ਆਈ.ਟੀ. ਟੂਲਜ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਸਕੂਲ ਆਫ਼ ਐਮੀਨੈਂਸ ਭੁਨਰਹੇੜੀ ਦੀ ਗੁਰਕਿਰਨ ਕੌਰ (ਮੈਥ ਮਿਸਟ੍ਰੈਸ) ਨੇ ਟੀਚਿੰਗ ਏਡਜ਼ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ ਦੀ ਅਨੂ ਗਰਗ (ਐਸ.ਐਸ. ਮਿਸਟ੍ਰੈਸ) ਨੇ ਮੈਨੂਅਲ ਗੇਮਜ਼ ਵਿੱਚ ਅਤੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੀ ਰਾਜਦੀਪ ਕੌਰ (ਸਾਇੰਸ ਮਿਸਟ੍ਰੈਸ) ਨੇ ਸਾਇੰਸ ਐਪਲੀਕੇਸ਼ਨ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।

ਅਧਿਆਪਕ ਦਾ ਨਾਮ ਸਕੂਲ ਦਾ ਨਾਮ ਸ਼੍ਰੇਣੀ/ਵਿਸ਼ਾ ਸਥਾਨ
ਦਲਬੀਰ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ. ਡਕਾਲਾ ਆਈ.ਟੀ. ਟੂਲਜ਼ ਪਹਿਲਾ
ਗੁਰਕਿਰਨ ਕੌਰ (ਮੈਥ ਮਿਸਟ੍ਰੈਸ) ਸਕੂਲ ਆਫ਼ ਐਮੀਨੈਂਸ, ਭੁਨਰਹੇੜੀ ਟੀਚਿੰਗ ਏਡਜ਼ ਦੂਜਾ
ਅਨੂ ਗਰਗ (ਐਸ.ਐਸ. ਮਿਸਟ੍ਰੈਸ) ਸ.ਸ.ਸ.ਸ. ਵਿਕਟੋਰੀਆ ਮੈਨੂਅਲ ਗੇਮਜ਼ ਤੀਜਾ
ਰਾਜਦੀਪ ਕੌਰ (ਸਾਇੰਸ ਮਿਸਟ੍ਰੈਸ) ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਸਾਇੰਸ ਐਪਲੀਕੇਸ਼ਨ ਤੀਜਾ

 

ਇਹ ਪ੍ਰਾਪਤੀਆਂ ਪਟਿਆਲਾ ਦੇ ਅਧਿਆਪਕਾਂ ਦੀ ਸਿੱਖਿਆ ਵਿੱਚ ਆਧੁਨਿਕ ਅਤੇ ਨਵੀਨਤਮ ਤਰੀਕਿਆਂ ਨੂੰ ਅਪਣਾਉਣ ਦੀ ਲਗਨ ਨੂੰ ਦਰਸਾਉਂਦੀਆਂ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਜੇਤੂ ਅਧਿਆਪਕਾਂ ਨੇ ਕਿਹਾ ਕਿ ਰਾਜ ਪੱਧਰ ‘ਤੇ ਪੁਜੀਸ਼ਨਾਂ ਹਾਸਿਲ ਹੋਣ ਨਾਲ ਭਵਿੱਖ ਵਿੱਚ ਉਹ ਹੋਰ ਵੀ ਲਗਨ ਅਤੇ ਮਿਹਨਤ ਨਾਲ ਆਪੋ ਆਪਣੇ ਕਾਰਜ ਕਰਨਗੇ।

ਜੇਤੂ ਅਧਿਆਪਕਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਮਿਲਣ ਨਾਲ ਉਨ੍ਹਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਹੋਰ ਲਗਨ ਨਾਲ ਵਿਦਿਆਰਥੀਆਂ ਨੂੰ ਨਵੇਂ ਤਰੀਕਿਆਂ ਨਾਲ ਪੜ੍ਹਾਉਣ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੰਮ ਕਰਦੇ ਰਹਿਣਗੇ।

ਰਾਜ ਪੱਧਰੀ ਟੀਚਰ ਫੈਸਟ ਦੌਰਾਨ ਜੇਤੂ ਅਧਿਆਪਕਾਂ ਨੂੰ ਜ਼ਿਲਾ ਸਿੱਖਿਆ ਅਫਸਰ ਸੰਜੀਵ ਸ਼ਰਮਾ, ਉਪ ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਅਤੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਵਧਾਈ ਦਿੰਦਿਆਂ ਅਧਿਆਪਕਾਂ ਦੇ ਕੰਮ ਦੀ ਸ਼ਲਾਘਾ ਕੀਤੀ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ