Today Weather Update: ਪੰਜਾਬ ਦੇ 15 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

1142

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Today Weather Update: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ 15 ਜ਼ਿਲ੍ਹਿਆਂ ਦੇ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ, ਅਗਲੇ ਕੁੱਝ ਘੰਟਿਆਂ ਦੌਰਾਨ ਇਨ੍ਹਾਂ 15 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਜ਼ਿਨ੍ਹਾਂ 15 ਜ਼ਿਲ੍ਹਿਆਂ ਦੇ ਵਿਚ ਬਰਨਾਲਾ, ਸੰਗਰੂਰ , ਫਤਹਿਗੜ੍ਹ ਸਾਹਿਬ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ , ਫਰੀਦਕੋਟ, ਤਰਨ ਤਾਰਨ, ਲੁਧਿਆਣਾ, ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫਿਰੋਜ਼ਪੁਰ, ਜਲੰਧਰ ਸ਼ਾਮਲ ਹਨ।

ਇਹ ਵੀ ਪੜ੍ਹੋ-Teacher Transfer : ਸਿੱਖਿਆ ਵਿਭਾਗ ਵੱਲੋਂ 162 ਅਧਿਆਪਕਾਂ ਤੇ ਲੈਕਚਰਾਰਾਂ ਦਾ ਤਬਾਦਲਾ, ਵੇਖੋ ਲਿਸਟ

ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ‘ਚ ਪੱਛਮੀ ਗੜਬੜੀ ਕਾਰਨ ਹੋ ਰਹੀ ਭਾਰੀ ਬਾਰਿਸ਼ ਇਕ ਵਾਰ ਫਿਰ ਲੋਕਾਂ ਲਈ ਮੁਸ਼ਕਲਾਂ ਖੜ੍ਹੀ ਕਰ ਸਕਦੀ ਹੈ।

ਜਾਰੀ ਕੀਤੀ ਗਈ ਚਿਤਾਵਨੀ ਦੇ ਮੁਤਾਬਕ ਐਤਵਾਰ ਨੂੰ ਪੰਜਾਬ ਅਤੇ ਹਰਿਆਣਾ, ਦਿੱਲੀ, ਯੂਪੀ, ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ, 5 ਵਿਦਿਆਰਥੀਆਂ ਖਿਲਾਫ਼ FIR ਦਰਜ

ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇ ਨਾਲ-ਨਾਲ ਠੰਢ ਵੀ ਸਮੇਂ ਤੋਂ ਪਹਿਲਾਂ ਆਉਣ ਦੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਆਈਐਮਡੀ ਨੇ ਦੱਖਣੀ ਭਾਰਤ ਵਿੱਚ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਸਮੇਂ ਤੋਂ ਪਹਿਲਾਂ ਠੰਡ ਦੇ ਸਕਦੀ ਹੈ ਦਸਤਕ

ਮੌਸਮ ਵਿਭਾਗ ਵੱਲੋਂ ਜਾਰੀ ਲਗਾਤਾਰ ਚੇਤਾਵਨੀਆਂ ਅਨੁਸਾਰ ਜਿੱਥੇ ਇੱਕ ਪਾਸੇ ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਮੌਸਮ ਦੇ ਹਾਲਾਤ ਵੇਖੇ ਜਾ ਰਹੇ ਹਨ, ਉੱਥੇ ਹੀ ਇਨ੍ਹਾਂ ਰਾਜਾਂ ਵਿੱਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਰ ਇਸਦੇ ਨਾਲ ਹੀ ਠੰਡ ਦਾ ਮੌਸਮ ਵੀ ਸਮੇਂ ਤੋਂ ਪਹਿਲਾਂ ਇਹਨਾਂ ਰਾਜਾਂ ਵਿੱਚ ਦਾਖਲ ਹੋ ਸਕਦਾ ਹੈ। ਹਾਲਾਂਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਸੂਬਿਆਂ ‘ਚ ਗਰਮੀ ਅਜੇ ਵੀ ਆਮ ਵਾਂਗ ਨਹੀਂ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)