Friday, May 17, 2024
No menu items!
HomeEducation24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ...

24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

 

24000 Teacher appointments canceled: ਇਹ ਮਾਮਲਾ ਸਾਲ 2016 ਵਿੱਚ ਕੀਤੀਆਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਕਰੀਬ 24,000 ਨਿਯੁਕਤੀਆਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਸਬੰਧਤ

ਨਵੀਂ ਦਿੱਲੀ:

24000 Teacher appointments canceled: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਵਿੱਚ ਅਧਿਆਪਕਾਂ ਦੀਆਂ 24,000 ਨਿਯੁਕਤੀਆਂ ਨੂੰ ਰੱਦ ਕਰਨ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਰਾਜ ਸਰਕਾਰ ਦੇ ਅਧਿਕਾਰੀਆਂ ਵਿਰੁੱਧ ਸੀਬੀਆਈ ਜਾਂਚ ਉੱਤੇ ਸੋਮਵਾਰ ਨੂੰ ਇੱਕ ਵੱਡਾ ਆਦੇਸ਼ ਜਾਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬੰਗਾਲ ਸਰਕਾਰ ਅਧਿਆਪਕ ਭਰਤੀ ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਹੈ।

ਇਹ ਵੀ ਪੜ੍ਹੋHoliday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਸਰਕਾਰ ਨੇ ਕਲਕੱਤਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਮਾਮਲਾ ਸਾਲ 2016 ਵਿੱਚ ਕੀਤੀਆਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਕਰੀਬ 24,000 ਨਿਯੁਕਤੀਆਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਸਬੰਧਤ ਹੈ।

ਇਹ ਵੀ ਪੜ੍ਹੋPSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ ਅੱਜ ਸ਼ਾਮ 4 ਵਜੇ ਐਲਾਨੇਗਾ ਨਤੀਜੇ, ਇੰਝ ਕਰੋ ਚੈੱਕ

ਸਰਕਾਰ ਨੇ ਨਿਯੁਕਤੀਆਂ ਰੱਦ ਕਰਨ ਦੇ ਕਲਕੱਤਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਿਛਲੇ ਸੋਮਵਾਰ, ਹਾਈ ਕੋਰਟ ਨੇ ਅਧਿਆਪਕਾਂ ਦੀ ਭਰਤੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ 24,000 ਉਮੀਦਵਾਰਾਂ ਨੂੰ “ਗੈਰ-ਕਾਨੂੰਨੀ” ਭਰਤੀ ਤੋਂ ਬਾਅਦ ਮਿਲੀ ਤਨਖਾਹ ਵਾਪਸ ਕਰਨ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਹਾਈ ਕੋਰਟ ਨੇ 2016 ਦੀ ਅਧਿਆਪਕ ਭਰਤੀ ਨੂੰ ਰੱਦ ਕਰ ਦਿੱਤਾ ਸੀ। ਕਲਕੱਤਾ ਹਾਈ ਕੋਰਟ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਾਜ ਪੱਧਰੀ ਚੋਣ ਟੈਸਟ-2016 (SLST) ਦੀ ਚੋਣ ਪ੍ਰਕਿਰਿਆ ਨੂੰ ਅਵੈਧ ਕਰਾਰ ਦਿੱਤਾ ਅਤੇ ਇਸ ਦੁਆਰਾ ਕੀਤੀਆਂ ਸਾਰੀਆਂ ਨਿਯੁਕਤੀਆਂ ਨੂੰ ਰੱਦ ਕਰਨ ਦਾ ਹੁਕਮ ਦਿੱਤਾ।

ਸੀਬੀਆਈ ਨੂੰ ਤਿੰਨ ਮਹੀਨਿਆਂ ਵਿੱਚ ਸੌਂਪੀ ਜਾਣੀ ਸੀ ਰਿਪੋਰਟ

ਜਸਟਿਸ ਦੇਬਾਂਸ਼ੂ ਬਸਾਕ ਅਤੇ ਜਸਟਿਸ ਮੁਹੰਮਦ ਸ਼ਬਰ ਰਸ਼ੀਦੀ ਦੀ ਡਿਵੀਜ਼ਨ ਬੈਂਚ ਨੇ ਸੀਬੀਆਈ ਨੂੰ ਨਿਯੁਕਤੀ ਪ੍ਰਕਿਰਿਆ ਦੀ ਹੋਰ ਜਾਂਚ ਕਰਨ ਅਤੇ ਤਿੰਨ ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਸੀ। ਬੈਂਚ ਨੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਨੂੰ ਨਵੀਂ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ 24,640 ਖਾਲੀ ਅਸਾਮੀਆਂ ਲਈ 23 ਲੱਖ ਤੋਂ ਵੱਧ ਉਮੀਦਵਾਰਾਂ ਨੇ 2016 ਦੀ SLST ਪ੍ਰੀਖਿਆ ਦਿੱਤੀ ਸੀ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਈਡੀ ਨੇ ਵੀ ਮੁਲਜ਼ਮਾਂ ਖ਼ਿਲਾਫ਼ ਕੀਤੀ ਸੀ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਪੱਛਮੀ ਬੰਗਾਲ ਦੇ ਅਧਿਆਪਕ ਭਰਤੀ ਘੁਟਾਲੇ ਦੀ ਵੀ ਜਾਂਚ ਕਰ ਰਿਹਾ ਹੈ। ਵੱਡੀ ਕਾਰਵਾਈ ਕਰਦੇ ਹੋਏ ਈਡੀ ਨੇ 230.6 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 230.6 ਕਰੋੜ ਰੁਪਏ ਦੀ ਜ਼ਮੀਨ ਅਤੇ ਫਲੈਟ ਜ਼ਬਤ ਕੀਤੇ ਸਨ।

ਜ਼ਬਤ ਕੀਤੀ ਗਈ ਜਾਇਦਾਦ ਮੁਲਜ਼ਮ ਪ੍ਰਸੰਨਾ ਕੁਮਾਰ ਰਾਏ, ਸ਼ਾਂਤੀ ਪ੍ਰਸਾਦ ਸਿਨਹਾ ਅਤੇ ਕੁਝ ਹੋਰ ਕੰਪਨੀਆਂ ਦੇ ਨਾਂ ‘ਤੇ ਸੀ। ਪ੍ਰਸੰਨਾ ਰਾਏ ਦੇ ਨਾਂ ‘ਤੇ ਪੱਥਰਘਾਟਾ ‘ਚ 96 ਕਥਾ, ਸੁਲਤਾਨਪੁਰ ‘ਚ 117 ਕਥਾ, ਮਹੇਸ਼ਤਲਾ ‘ਚ 282 ਕਥਾ ਅਤੇ ਨਿਊ ਟਾਊਨ ‘ਚ 136 ਕਥਾ ਮੌਜੂਦ ਹਨ, ਜਿਨ੍ਹਾਂ ਨੂੰ ਈਡੀ ਨੇ ਜ਼ਬਤ ਕੀਤਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments