Tuesday, May 14, 2024
No menu items!
HomeNationalArvind Kejriwal: ਜੇਲ੍ਹ 'ਚ ਕੇਜਰੀਵਾਲ ਨੂੰ ਨਹੀਂ ਮਿਲ ਸਕੇਗੀ ਸੁਨੀਤਾ, ਤਿਹਾੜ ਜੇਲ੍ਹ...

Arvind Kejriwal: ਜੇਲ੍ਹ ‘ਚ ਕੇਜਰੀਵਾਲ ਨੂੰ ਨਹੀਂ ਮਿਲ ਸਕੇਗੀ ਸੁਨੀਤਾ, ਤਿਹਾੜ ਜੇਲ੍ਹ ਨੇ ਜਾਰੀ ਕੀਤੇ ਹੁਕਮ

 

Arvind Kejriwal: ਨਿਯਮਾਂ ਮੁਤਾਬਕ ਇੱਕ ਵਾਰ ਵਿੱਚ ਦੋ ਵਿਅਕਤੀ ਜੇਲ੍ਹ ਵਿੱਚ ਇੱਕ ਕੈਦੀ ਨੂੰ ਮਿਲ ਸਕਦੇ ਹਨ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Arvind Kejriwal: ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। 29 ਅਪ੍ਰੈਲ ਨੂੰ ਜੇਲ੍ਹ ਵਿੱਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਹੋਈ ਮੁਲਾਕਾਤ ਰੱਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਦੱਸ ਦੇਈਏ ਕਿ ਜੇਲ ਦੇ ਨਿਯਮਾਂ ਦੇ ਮੁਤਾਬਕ ਇੱਕ ਵਾਰ ਵਿੱਚ ਦੋ ਵਿਅਕਤੀ ਜੇਲ੍ਹ ਵਿੱਚ ਇੱਕ ਕੈਦੀ ਨੂੰ ਮਿਲ ਸਕਦੇ ਹਨ। ਜਾਣਕਾਰੀ ਮੁਤਾਬਕ ‘ਆਪ’ ਨੇਤਾ ਆਤਿਸ਼ੀ ਨੂੰ 29 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜੇਲ ਜਾਣਾ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਤਿਹਾੜ ਜੇਲ੍ਹ ‘ਚ ਮਿਲਣ ਦੀ ਇਜਾਜ਼ਤ ਕਿਉਂ ਰੱਦ ਕੀਤੀ?

30 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਹੈ। ਸੀਐਮ ਕੇਜਰੀਵਾਲ ਨਾਲ ਭਗਵੰਤ ਮਾਨ ਦੀ ਇਹ ਦੂਜੀ ਮੁਲਾਕਾਤ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਦੋਵੇਂ ਨੇਤਾ ਲੋਕ ਸਭਾ ਚੋਣਾਂ 2024 ‘ਤੇ ਚਰਚਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਸੁਨੀਤਾ ਕੇਜਰੀਵਾਲ ਨੂੰ 29 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਗਿਆ ਸੀ। ਤਿਹਾੜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਮੀਟਿੰਗਾਂ ਤੋਂ ਬਾਅਦ ਸੁਨੀਤਾ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments