Tuesday, May 14, 2024
No menu items!
HomePunjabBe careful! ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ...

Be careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

 

Be careful! ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ…

ਪੰਜਾਬ ਨੈੱਟਵਰਕ, ਚੰਡੀਗੜ੍ਹ-

Be careful! ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਵਲੋਂ 10 ਤਰੀਕ ਨੂੰ ਦੋ ਘੰਟੇ ਵਾਸਤੇ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ, ਵਿਭਾਗਾਂ ਦੇ ਨਿਜੀਕਰਨ ਕਰਨ ਨੂੰ ਬੰਦ ਕਰਾਉਣ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਾਉਣ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ/ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ, ਜੇਕਰ ਵਿਭਾਗ ਵੱਲੋਂ ਹਰ ਮਹੀਨੇ 7 ਤਰੀਕ ਤੱਕ ਮੁਲਾਜ਼ਮਾਂ ਦੀਆਂ ਤਨਖਾਹਾਂ ਉਹਨਾਂ ਦੇ ਖਾਤੇ ਵਿੱਚ ਨਹੀਂ ਪਈਆਂ ਜਾਂਦੀਆਂ ਤਾਂ 8 ਤਰੀਕ ਨੂੰ ਗੇਟ ਰੈਲੀਆਂ ਅਤੇ ਡਿਪੂ ਮੀਟਿੰਗਾਂ ਕਰਕੇ 10 ਤਰੀਕ ਨੂੰ ਦੋ ਘੰਟੇ ਵਾਸਤੇ ਪੂਰੇ ਪੰਜਾਬ ਦੀ ਬੱਸ ਸਰਵਿਸ ਬੰਦ ਕੀਤੀ ਜਾਏਗੀ ਅਤੇ 15 ਤਰੀਕ ਤੋਂ ਤਨਖਾਹ ਨਹੀਂ ਕੰਮ ਨਹੀਂ ਦੇ ਨਾਅਰੇ ਹੇਠ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਏਗੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਆਗੂਆਂ ਨੇ ਦੋਸ਼ ਲਾਇਆ ਕਿ, ਪੰਜਾਬ ਵਿੱਚ ਟਰਾਂਸਪੋਰਟ ਮਾਫੀਆ ਅਤੇ ਸਿਖਰਾਂ ਤੇ ਚੱਲ ਰਿਹਾ ਹੈ। ਟਰਾਂਸਪੋਰਟ ਵਿਭਾਗ ਵਿੱਚ ਸਰਕਾਰ ਦਾ ਕੋਈ ਧਿਆਨ ਨਹੀਂ, ਦੂਜੇ ਪਾਸੇ ਸਰਕਾਰ ਵੱਲੋਂ ਫਰੀ ਸਫ਼ਰ ਸਹੂਲਤ ਕਾਰਨ ਲਗਭਗ ਵਿਭਾਗਾ ਦਾ 400-500 ਕਰੋੜ ਤੱਕ ਦਾ ਬਕਾਇਆ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ, ਜਿਸ ਕਰਕੇ ਵਿਭਾਗਾ ਦੇ ਵਿੱਚ ਸਪੇਆਰ ਪਾਰਟ ਤੇ ਟਾਇਰ ਖਰੀਦਣ ਦੇ ਤੋਂ ਲੈ ਕੇ ਵਰਕਰ ਦੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਹੀ ਦਿੱਤੀਆਂ ਜਾ ਰਹੀਆਂ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਕਿਉਂਕਿ ਵਰਕਰ ਪਹਿਲਾਂ ਨਿਗੁਣੀਆਂ ਤਨਖਾਹਾਂ ਤੇ ਕੰਮ ਕਰਦੇ ਹਨ ਅਤੇ ਮੁਸ਼ਕਿਲਾਂ ਨਾਲ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ। ਪਰ ਸਮੇਂ ਸਿਰ ਤਨਖਾਹ ਨਹੀਂ ਆਉਂਦੀਆਂ। ਜਿਸ ਕਰਕੇ ਵਰਕਰਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਉਨ੍ਹਾਂ ਚੇਤਾਵਨੀ ਦਿੱਤੀ ਕਿ, ਜੇਕਰ ਵਿਭਾਗ ਵੱਲੋਂ ਹਰ ਮਹੀਨੇ 7 ਤਰੀਕ ਤੱਕ ਮੁਲਾਜ਼ਮਾਂ ਦੀਆਂ ਤਨਖਾਹਾਂ ਉਹਨਾਂ ਦੇ ਖਾਤੇ ਵਿੱਚ ਨਹੀਂ ਪਈਆਂ ਜਾਂਦੀਆਂ ਤਾਂ 8 ਤਰੀਕ ਨੂੰ ਗੇਟ ਰੈਲੀਆਂ ਅਤੇ ਡਿਪੂ ਮੀਟਿੰਗਾਂ ਕਰਕੇ 10 ਤਰੀਕ ਨੂੰ ਦੋ ਘੰਟੇ ਵਾਸਤੇ ਪੂਰੇ ਪੰਜਾਬ ਦੀ ਬੱਸ ਸਰਵਿਸ ਬੰਦ ਕੀਤੀ ਜਾਏਗੀ ਅਤੇ 15 ਤਰੀਕ ਤੋਂ ਤਨਖਾਹ ਨਹੀਂ ਕੰਮ ਨਹੀਂ ਦੇ ਨਾਅਰੇ ਹੇਠ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਏਗੀ।

ਉਹਨਾਂ ਕਿਹਾ ਕਿ ਫਰੀ ਸਫਰ ਸਹੂਲਤਾਂ ਕਾਰਨ ਹਰੇਕ ਮਹੀਨੇ ਹੀ ਮੁਲਾਜ਼ਮਾਂ ਨੂੰ ਤਨਖਾਹਾਂ ਲਈ ਸੰਘਰਸ਼ ਕਰਨਾ ਪੈਂਦਾ ਹੈ, ਸੋ ਇਸ ਸਬੰਧੀ ਪਹਿਲਾਂ ਕਈ ਵਾਰ ਨੋਟਿਸ ਦਿੱਤੇ ਗਏ ਹਨ ਪ੍ਰੰਤੂ ਹੁਣੇ ਮੈਨੇਜਮੈਂਟ ਵੱਲੋਂ ਜਾਣ ਬੁਝ ਕੇ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments