ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਵੱਡਾ ਫੈਸਲਾ ਸੁਣਾਇਆ।
ਕੇਜਰੀਵਾਲ ਨੂੰ ਰਾਹਤ ਦਿੰਦੇ ਹੋਏ ਅਦਾਲਤ ਨੇ ਮਾਮਲੇ ‘ਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
दिल्ली के मुख्यमंत्री और AAP के राष्ट्रीय संयोजक अरविंद केजरीवाल को दिल्ली आबकारी नीति मामले में सुप्रीम कोर्ट ने अंतरिम जमानत दे दी है।
प्रवर्तन निदेशालय (ED) द्वारा उनकी गिरफ्तारी को चुनौती देने वाली उनकी याचिका को सुप्रीम कोर्ट ने बड़ी बेंच को भेज दिया है। pic.twitter.com/0AjojNyFDV
— ANI_HindiNews (@AHindinews) July 12, 2024
ਸੁਪਰੀਮ ਕੋਰਟ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਅਦਾਲਤ ਨੇ 15 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਇਸ ਮਾਮਲੇ ‘ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਸੀ। ਦਰਅਸਲ, ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।