Friday, May 10, 2024
No menu items!
HomeTop Trending Breaking Newsਵੱਡੀ ਖ਼ਬਰ: BBC 'ਤੇ ਲੱਗੀ ਪਾਬੰਦੀ! ਕਤਲੇਆਮ ਦੀਆਂ ਖਬਰਾਂ ਚਲਾਉਣ 'ਤੇ ਬੁਰਕੀਨਾ...

ਵੱਡੀ ਖ਼ਬਰ: BBC ‘ਤੇ ਲੱਗੀ ਪਾਬੰਦੀ! ਕਤਲੇਆਮ ਦੀਆਂ ਖਬਰਾਂ ਚਲਾਉਣ ‘ਤੇ ਬੁਰਕੀਨਾ ਫਾਸੋ ਨੇ ਕੀਤੀ ਵੱਡੀ ਕਾਰਵਾਈ

 

Burkina faso suspends BBC: BBC ਅਤੇ ਵਾਇਸ ਆਫ ਅਮਰੀਕਾ ‘ਤੇ ਸਮੂਹਿਕ ਹੱਤਿਆ (ਜਨਤਕ ਹਿੰਸਾ) ਦੀਆਂ ਖਬਰਾਂ ਪ੍ਰਸਾਰਿਤ ਕਰਨ ਦੇ ਦੋਸ਼ਾਂ ਤਹਿਤ ਕੀਤੀ ਗਈ ਕਾਰਵਾਈ

ਪੰਜਾਬ ਨੈੱਟਵਰਕ, ਵਰਲਡ ਡੈਸਕ

Burkina faso suspends BBC: ਬੁਰਕੀਨਾ ਫਾਸੋ ਨੇ ਦੋ ਰਾਸ਼ਟਰੀ ਰੇਡੀਓ ਸਟੇਸ਼ਨਾਂ, ਬੀਬੀਸੀ ਅਤੇ ਵਾਇਸ ਆਫ ਅਮਰੀਕਾ, ਨੂੰ ਸਮੂਹਿਕ ਹੱਤਿਆ (ਜਨਤਕ ਹਿੰਸਾ) ਦੀਆਂ ਖਬਰਾਂ ਪ੍ਰਸਾਰਿਤ ਕਰਨ ਦੇ ਦੋਸ਼ਾਂ ਨੂੰ ਤਹਿਤ ਆਪਣੇ ਦੇਸ਼ ਦੇ ਅੰਦਰ ਪਾਬੰਦੀ ਲਗਾ ਦਿੱਤੀ ਹੈ। ਦੋਵਾਂ ‘ਤੇ ਦੋ ਹਫ਼ਤਿਆਂ ਲਈ ਇਹ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਬੁਰਕੀਨਾ ਫਾਸੋ ਦੇ ਬੁਲਾਰੇ ਟੋਨਸੀਰਾ ਮਾਈਰਿਅਨ ਕੋਰਿਨ ਸਾਨੋ ਨੇ ਕਿਹਾ ਕਿ ਦੋਵਾਂ ਰੇਡੀਓ ਸਟੇਸ਼ਨਾਂ ‘ਤੇ ਲੋਕਾਂ ਨੂੰ ਭੜਕਾਉਣ ਵਾਲੀਆਂ ਖਬਰਾਂ ਚਲਾਉਣ ਲਈ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਬਾਕੀ ਸਾਰੀਆਂ ਮੀਡੀਆ ਸੰਸਥਾਵਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਜਿਹੀ ਕੋਈ ਵੀ ਖ਼ਬਰ ਪ੍ਰਕਾਸ਼ਿਤ ਨਾ ਕਰਨ ਜਿਸ ਨਾਲ ਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਹੋਵੇ ਜਾਂ ਦੋਵਾਂ ਧਿਰਾਂ ਦਰਮਿਆਨ ਹਿੰਸਾ ਦਾ ਖਤਰਾ ਪੈਦਾ ਹੋਵੇ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਦਰਅਸਲ, ਬੀਬੀਸੀ ਅਤੇ ਵਾਇਸ ਆਫ ਅਮਰੀਕਾ ਨੇ ਦੇਸ਼ ਦੀ ਫੌਜ ਦੁਆਰਾ ਨਾਗਰਿਕਾਂ ਦੇ ਕਤਲੇਆਮ ‘ਤੇ ਮਨੁੱਖੀ ਅਧਿਕਾਰਾਂ ‘ਤੇ ਅਧਾਰਤ ਕਹਾਣੀ ਚਲਾਈ ਸੀ।

ਕਹਾਣੀ ਵਿਚ ਦੋਸ਼ ਲਾਇਆ ਗਿਆ ਸੀ ਕਿ ਦੇਸ਼ ਦੇ ਸੁਰੱਖਿਆ ਬਲਾਂ ਨੇ ਇਕ ਪਿੰਡ ਦੇ 223 ਲੋਕਾਂ ਨੂੰ ਇਸ ਲਈ ਮਾਰ ਦਿੱਤਾ ਕਿਉਂਕਿ ਉਨ੍ਹਾਂ ‘ਤੇ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਸੀ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਦੱਸਿਆ ਗਿਆ ਹੈ ਕਿ ਮਰਨ ਵਾਲਿਆਂ ਵਿੱਚ 56 ਬੱਚੇ ਵੀ ਸ਼ਾਮਲ ਹਨ। ਸਰਕਾਰ ਨੇ ਇਸ ਖਬਰ ‘ਤੇ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਦੋਵਾਂ ਮੀਡੀਆ ਅਦਾਰਿਆਂ ਖਿਲਾਫ ਕਾਰਵਾਈ ਕੀਤੀ ਗਈ।

ਤੁਹਾਨੂੰ ਦੱਸ ਦੇਈਏ ਕਿ ਬੁਰਕੀਨਾ ਫਾਸੋ ਲੰਬੇ ਸਮੇਂ ਤੋਂ ਹਿੰਸਾ ਦਾ ਸ਼ਿਕਾਰ ਹੈ। ਇੱਥੇ ਅਲ-ਕਾਇਦਾ ਅਤੇ ਇਸਲਾਮਿਕ ਸਟੇਟ ਵਰਗੇ ਅੱਤਵਾਦੀ ਸੰਗਠਨ ਸਰਗਰਮ ਹਨ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਨ੍ਹਾਂ ਅੱਤਵਾਦੀ ਸਮੂਹਾਂ ਨੂੰ ਦੇਸ਼ ਦੇ ਸਰਕਾਰ ਵਿਰੋਧੀ ਸਮੂਹਾਂ ਦਾ ਪੂਰਾ ਸਮਰਥਨ ਪ੍ਰਾਪਤ ਹੈ। ਇਸ ਦੌਰਾਨ ਇੱਥੇ ਆਮ ਲੋਕ ਸੁਰੱਖਿਆ ਬਲਾਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਹੁਣ ਤੱਕ 20 ਲੱਖ ਤੋਂ ਵੱਧ ਲੋਕ ਦੇਸ਼ ਤੋਂ ਬੇਘਰ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਬੱਚੇ ਵੀ ਸ਼ਾਮਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments