Sunday, May 19, 2024
No menu items!
HomePunjabBreaking: ਸੰਗਰੂਰ ਜੇਲ੍ਹ ਦੇ ਸੁਪਰਡੈਂਟ ਸਮੇਤ 4 ਅਧਿਕਾਰੀ ਸਸਪੈਂਡ

Breaking: ਸੰਗਰੂਰ ਜੇਲ੍ਹ ਦੇ ਸੁਪਰਡੈਂਟ ਸਮੇਤ 4 ਅਧਿਕਾਰੀ ਸਸਪੈਂਡ

 

ਚੰਡੀਗੜ੍ਹ-

ਪੰਜਾਬ ਜੇਲ੍ਹ ਵਿਭਾਗ ਦੇ ਵਲੋਂ ਵੱਡੀ ਕਾਰਵਾਈ ਕਰਦਿਆਂ ਹੋਇਆ ਸੰਗਰੂਰ ਜੇਲ੍ਹ ਦੇ ਸੁਪਰਡੈਂਟ ਸਮੇਤ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ ਅਤੇ ਵਾਰਡਨ ਮਲਕੀਅਤ ਸਿੰਘ ਤੇ ਅਵਤਾਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਥੇ ਦੱਸਣਯੋਗ ਹੈ ਕਿ, 19 ਅਪ੍ਰੈਲ ਨੂੰ ਸੰਗਰੂਰ ਜ਼ਿਲ੍ਹਾ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ ਦੌਰਾਨ ਦੋ ਕੈਦੀਆਂ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ 10 ਕੈਦੀਆਂ ਵਿਰੁਧ ਕੇਸ ਦਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜ਼ਖਮੀ ਗੰਗਦੀਪ ਅਤੇ ਸਹਿਬਾਜ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮਾਮਲੇ ਦੀ ਨਿਆਂਇਕ ਜਾਂਚ ਵੀ ਚੱਲ ਰਹੀ ਹੈ, ਜਦਕਿ ਸੰਗਰੂਰ ਪੁਲਿਸ ਨੇ 10 ਜੇਲ੍ਹ ਕੈਦੀਆਂ ਵਿਰੁਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 307, 353, 186, 120 ਬੀ, 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਦਸਿਆ, “ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ, ਹੈੱਡ ਵਾਰਡਰ ਮਲਕੀਅਤ ਸਿੰਘ ਅਤੇ ਇਕ ਵਾਰਡਰ ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿਤਾ ਗਿਆ ਹੈ, ਜਦਕਿ ਵਿਭਾਗੀ ਜਾਂਚ ਦੇ ਹੁਕਮ ਵੀ ਦਿਤੇ ਗਏ ਹਨ।”

ਇਹ ਵੀ ਪੜ੍ਹੋ–PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਦਸਿਆ ਕਿ ਨਾਭਾ ਜੇਲ੍ਹ ਦੇ ਸੁਪਰਡੈਂਟ ਲਲਿਤ ਕੋਹਲੀ ਨੂੰ ਪਹਿਲਾਂ ਹੀ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਵਾਧੂ ਚਾਰਜ ਦਿਤਾ ਜਾ ਚੁੱਕਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments