Saturday, May 11, 2024
No menu items!
HomeChandigarhHail warning with heavy rain: ਪੰਜਾਬ 'ਚ ਅੱਜ ਭਾਰੀ ਮੀਂਹ ਦੇ ਨਾਲ...

Hail warning with heavy rain: ਪੰਜਾਬ ‘ਚ ਅੱਜ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

 

Hail warning with heavy rain: ਸੂਬੇ ‘ਚ ਅੱਜ ਭਾਰੀ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ- ਮੌਸਮ ਵਿਭਾਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Hail warning with heavy rain: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਭਾਰੀ ਮੀਂਹ ਦੇ ਨਾਲ ਗੜੇ ਪੈਣ ਬਾਰੇ ਇੱਕ ਵਾਰ ਫਿਰ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿਚ ਵੱਖ ਵੱਖ ਥਾਵਾਂ ‘ਤੇ ਅੱਜ 29 ਅਪ੍ਰੈਲ ਨੂੰ ਭਾਰੀ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਦੱਸ ਦਈਏ ਕਿ, ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਮੀਂਹ ਪੈਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ, ਜਿਸ ਨਾਲ ਤਾਪਮਾਨ ਵਿਚ ਤਾਂ ਗਿਰਾਵਟ ਆਈ ਹੀ ਹੈ, ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਿਸਾਨ ਇਸ ਮੀਂਹ ਦੇ ਕਾਰਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਕਿਉਂਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਹਾਲੇ ਖੇਤਾਂ ਵਿਚ ਕੱਟਣ ਵਾਲੀ ਖੜੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਆਉਣ ਵਾਲੇ ਤਿੰਨ-ਚਾਰ ਦਿਨ ਠੰਡੀਆਂ ਹਵਾਵਾਂ ਤਾਂ ਚੱਲਦੀਆਂ ਹੀ ਰਹਿਣਗੀਆਂ।

Image

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਤੋਂ ਪਹਿਲਾਂ ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਸੀ। ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਅਗਲੇ ਦਿਨਾਂ ਵਿਚ ਵੀ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਸ ਤੋਂ ਇਲਾਵਾ ਪੱਛਮੀ ਬੰਗਾਲ, ਬਿਹਾਰ, ਉੜੀਸਾ, ਉੱਤਰ ਪ੍ਰਦੇਸ਼, ਝਾਰਖੰਡ, ਤੇਲੰਗਾਨਾ ਅਤੇ ਕਰਨਾਟਕ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਅਗਲੇ ਕੁਝ ਦਿਨਾਂ ‘ਚ ਇਨ੍ਹਾਂ ਇਲਾਕਿਆਂ ‘ਚ ਤਾਪਮਾਨ ਵਧੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments