IMD Monsoon Rainfall Forecast Red Alert: ਅਗਲੇ ਕੁੱਝ ਘੰਟਿਆਂ ‘ਚ ਦਰਮਿਆਨੀ ਬਾਰਿਸ਼ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
ਪੰਜਾਬ ਨੈੱਟਵਰਕ, ਚੰਡੀਗੜ੍ਹ-
IMD Monsoon Rainfall Forecast Red Alert: ਮੌਸਮ ਵਿਭਾਗ (IMD) ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ, ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਕੁੱਝ ਜਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ।
ਅਗਲੇ ਕੁੱਝ ਘੰਟਿਆਂ ਦੌਰਾਨ ਮੋਹਾਲੀ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੂਜੇ ਪਾਸੇ, ਪੰਜ ਦਿਨਾਂ ਦੀ ਭਵਿੱਖਬਾਣੀ ਵਿੱਚ ਆਈਐਮਡੀ ਨੇ ਕਿਹਾ ਹੈ ਕਿ 22 ਅਤੇ 23 ਜੁਲਾਈ ਨੂੰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ 24 ਅਤੇ 25 ਜੁਲਾਈ ਨੂੰ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਕੇਰਲ ਮਹੇ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਤੱਟਵਰਤੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅਗਲੇ ਪੰਜ ਦਿਨਾਂ ਤੱਕ ਸਾਰੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਦੇ ਅਨੁਸਾਰ, ਇਸ ਸਮੇਂ ਦੇਸ਼ ਵਿੱਚ ਦੋ ਚੱਕਰਵਾਤੀ ਸਰਕੂਲੇਸ਼ਨ ਅਤੇ ਪੱਛਮੀ ਗੜਬੜੀ ਸਰਗਰਮ ਹਨ, ਜਿਸ ਕਾਰਨ ਗੁਜਰਾਤ ਤੋਂ ਉੱਤਰ-ਪੂਰਬੀ ਰਾਜਾਂ ਅਤੇ ਹਿਮਾਚਲ-ਹਰਿਆਣਾ ਤੋਂ ਮੁੰਬਈ ਅਤੇ ਗੋਆ-ਕੋਨਕਣ ਤੱਟ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।