Sunday, May 12, 2024
No menu items!
HomeNationalLok sabha Elecations: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਚੋਣ ਕਮਿਸ਼ਨ ਨੇ...

Lok sabha Elecations: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਚੋਣ ਕਮਿਸ਼ਨ ਨੇ AAP ਦੇ ਪ੍ਰਚਾਰ ਗੀਤ ‘ਤੇ ਲਾਈ ਪਾਬੰਦੀ

 

Lok sabha Elecations: ਅੱਜ ਭਾਜਪਾ ਦੇ ਇੱਕ ਹੋਰ ਹਥਿਆਰ ਚੋਣ ਕਮਿਸ਼ਨ ਨੇ ਇਕ ਪੱਤਰ ਰਾਹੀਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ‘ਤੇ ਪਾਬੰਦੀ ਲਾ ਦਿੱਤੀ ਹੈ- ਆਤਿਸ਼ੀ 

ਪੰਜਾਬ ਨੈੱਟਵਰਕ, ਨਵੀਂ ਦਿੱਲੀ

Lok sabha Elecations: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਹੋਇਆ ਚੋਣ ਕਮਿਸ਼ਨ ਦੇ ਵਲੋਂ ਆਪ ਦੇ ਪ੍ਰਚਾਰ ਗੀਤ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਖੁਲਾਸਾ ਕਿਸੇ ਹੋਰ ਨੇ ਨਹੀਂ ਬਲਕਿ ਦਿੱਲੀ ਦੀ ਮੰਤਰੀ ਆਤਿਸ਼ੀ ਵਲੋਂ ਹੀ ਕੀਤਾ ਗਿਆ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੋਸ਼ ਲਾਇਆ ਕਿ, ਹੁਣ ਭਾਜਪਾ ਦੇ ਇੱਕ ਹੋਰ ਸਿਆਸੀ ਹਥਿਆਰ ਚੋਣ ਕਮਿਸ਼ਨ ਨੇ ‘ਆਪ’ ਦੇ ਪ੍ਰਚਾਰ ਗੀਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਚੋਣ ਕਮਿਸ਼ਨ ਨੇ ਕਿਸੇ ਪਾਰਟੀ ਦੇ ਚੋਣ ਗੀਤ ‘ਤੇ ਪਾਬੰਦੀ ਲਗਾਈ ਹੋਵੇ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਆਤਿਸ਼ੀ ਨੇ ਕਿਹਾ, ‘ਤਾਨਾਸ਼ਾਹੀ ਸਰਕਾਰਾਂ ‘ਚ ਵਿਰੋਧੀ ਪਾਰਟੀਆਂ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾਂਦਾ ਹੈ। ਅਜਿਹਾ ਹੀ ਅੱਜ ਭਾਜਪਾ ਦਾ ਇੱਕ ਹੋਰ ਹਥਿਆਰ ਚੋਣ ਕਮਿਸ਼ਨ ਨੇ ਇਕ ਪੱਤਰ ਰਾਹੀਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ‘ਤੇ ਪਾਬੰਦੀ ਲਾ ਦਿੱਤੀ ਹੈ।

ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਕਿ, ਚੋਣ ਕਮਿਸ਼ਨ ਨੂੰ ਭਾਜਪਾ ਵੱਲੋਂ ਹਰ ਰੋਜ਼ ਕੋਈ ਨਾ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਨਜ਼ਰ ਨਹੀਂ ਆਉਂਦੀ ਪਰ ਜਦੋਂ ਵੀ ਆਮ ਆਦਮੀ ਪਾਰਟੀ ਦੇ ਆਗੂ ਸਾਹ ਵੀ ਲੈਂਦੇ ਹਨ ਤਾਂ ਨੋਟਿਸ ਆ ਜਾਂਦੇ ਹਨ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਆਤਿਸ਼ੀ ਨੇ ਕਿਹਾ ਕਿ ਪ੍ਰਚਾਰ ਗੀਤ ‘ਚ ਕਿਤੇ ਵੀ ਭਾਜਪਾ ਦਾ ਜ਼ਿਕਰ ਨਹੀਂ ਹੈ। ਅਸੀਂ ਤਾਨਾਸ਼ਾਹੀ ਨਾਲ ਲੜਨ ਦੀ ਗੱਲ ਕੀਤੀ ਹੈ। ਇਸ ‘ਤੇ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਹ ਸੱਤਾਧਾਰੀ ਪਾਰਟੀ ਦੀ ਆਲੋਚਨਾ ਹੈ। ਹੁਣ ਤਾਂ ਚੋਣ ਕਮਿਸ਼ਨ ਵੀ ਮੰਨ ਰਿਹਾ ਹੈ ਕਿ ਭਾਜਪਾ ਤਾਨਾਸ਼ਾਹ ਵਾਂਗ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ–PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਜਦੋਂ ਭਾਜਪਾ ਵਾਲੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਦੇ ਹਨ ਅਤੇ ਤਾਨਾਸ਼ਾਹੀ ਵਰਤਦੇ ਹਨ ਤਾਂ ਚੋਣ ਕਮਿਸ਼ਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ। ਪਰ ਜੇਕਰ ਅਸੀਂ ਇਸਦਾ ਵਿਰੋਧ ਕਰਦੇ ਹਾਂ ਅਤੇ ਇਸਦਾ ਜ਼ਿਕਰ ਕਰਦੇ ਹਾਂ, ਤਾਂ ਕਮਿਸ਼ਨ ਸਾਡੇ ਤੇ ਹੀ ਕਾਰਵਾਈ ਕਰ ਦਿੰਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments