Sunday, May 19, 2024
No menu items!
HomeChandigarhLok sabha Elecations: ਪੰਜਾਬ 'ਚ ਨਾਮਜ਼ਦਗੀਆਂ ਦੀ 7 ਮਈ ਤੋਂ ਸ਼ੁਰੂਆਤ! ਚੋਣ...

Lok sabha Elecations: ਪੰਜਾਬ ‘ਚ ਨਾਮਜ਼ਦਗੀਆਂ ਦੀ 7 ਮਈ ਤੋਂ ਸ਼ੁਰੂਆਤ! ਚੋਣ ਕਮਿਸ਼ਨ ਵੱਲੋਂ 13 IAS/IPS ਅਫ਼ਸਰਾਂ ਦੀ ਨਿਯੁਕਤੀ

 

Lok sabha Elecations: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ

ਪੰਜਾਬ ਨੈੱਟਵਰਕ, ਚੰਡੀਗੜ੍ਹ :

Lok sabha Elecations: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments