Saturday, May 18, 2024
No menu items!
HomeNationalMandir priest murder: ਦੇਵੀ ਮੰਦਰ ਦੇ ਪੁਜਾਰੀ ਦਾ ਕਤਲ

Mandir priest murder: ਦੇਵੀ ਮੰਦਰ ਦੇ ਪੁਜਾਰੀ ਦਾ ਕਤਲ

 

Mandir priest murder: ਪੁਜਾਰੀ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Mandir priest murder: ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਵਿੱਚ ਇੱਕ ਮੰਦਰ ਦੇ ਪੁਜਾਰੀ ਦੀ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਜਾਰੀ ਦੀ ਲਾਸ਼ ਮੰਦਿਰ ਦੇ ਅੰਦਰ ਕਮਰੇ ‘ਚ ਉਸ ਦੇ ਬੈੱਡ ‘ਤੇ ਖੂਨ ਨਾਲ ਲੱਥਪੱਥ ਹਾਲਤ ‘ਚ ਪਈ ਮਿਲੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮ੍ਰਿਤਕ ਪੁਜਾਰੀ ਦੀ ਪਛਾਣ ਹਰਨਾਰਾਇਣ ਸ਼ਰਮਾ ਵਜੋਂ ਹੋਈ ਹੈ। ਪੁਜਾਰੀ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਸ਼ੱਕ ਹੈ ਕਿ ਉਸਦਾ ਕਤਲ (Murder) ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਇਸ ਸਨਸਨੀਖੇਜ਼ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਦਾ ਪੰਚਨਾਮਾ ਤਿਆਰ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ। ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਕਤਲੇਆਮ ਕਰੇਲੀ ਦੇ ਮਦਾਰ ਟੇਕਰੀ ਮਾਤਾ ਮੰਦਰ ‘ਚ ਹੋਇਆ। ਥਾਣਾ ਇੰਚਾਰਜ ਦੇ ਨਾਲ ਐਸਪੀ ਅਮਿਤ ਕੁਮਾਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ‘ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਮਾਮਲੇ ਸਬੰਧੀ ਐਸਪੀ ਅਮਿਤ ਕੁਮਾਰ ਨੇ ਦੱਸਿਆ ਕਿ ਪੁਜਾਰੀ ਦੀ ਲਾਸ਼ ਉਸ ਦੇ ਬੈੱਡ ‘ਤੇ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲੀ। ਸਿਰ ‘ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਡੌਗ ਸਕੁਐਡ ਦੀ ਵੀ ਮਦਦ ਲਈ ਜਾ ਰਹੀ ਹੈ।

ਚੋਰੀ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਮੰਦਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੋਰੀ ਨਹੀਂ ਹੋਈ ਹੈ। ਦਾਨ ਬਾਕਸ ਨੂੰ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments