Punjab News: ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਬਠਿੰਡਾ/ਚੰਡੀਗੜ੍ਹ-
Punjab News: ਬਠਿੰਡਾ ਦੇ ਇੱਕ ਪਿੰਡ ਵਿਚ ਲੰਘੀ ਰਾਤ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਦਾ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦਾ ਪਿਛਲੇ ਕੁਝ ਸਮੇਂ ਤੋਂ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਬਾਰੇ ਔਰਤ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ। ਵਿੱਕੀ ਅਕਸਰ ਆਪਣੀ ਪ੍ਰੇਮਿਕਾ ਦੇ ਘਰ ਉਸਨੂੰ ਮਿਲਣ ਲਈ ਜਾਂਦਾ ਸੀ।
ਸੂਤਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਉਸਦੇ ਘਰ ਗਿਆ ਤਾਂ ਪਹਿਲਾਂ ਤੋਂ ਹੀ ਮੁਕਾਬਲੇ ਲਈ ਤਿਆਰ ਬੈਠੇ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਫੜ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਕਤਲ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ, ਪੰਜਾਬ ਅੰਦਰ ਨਿੱਤ ਦਿਨ ਹੀ ਕਤਲ ਦੀਆਂ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਲੋਕ, ਕਿਸੇ ਦਾ ਕਤਲ ਕਰਨ ਤੋਂ ਪਹਿਲਾਂ ਇਹ ਨਹੀਂ ਸੋਚ ਰਹੇ ਕਿ, ਉਨ੍ਹਾਂ ਦਾ ਅੱਗੇ ਬਣੇਗਾ ਕੀ? ਕਿਉਂਕਿ ਕਤਲ ਕਰਨ ਵਾਲਾ ਕਾਨੂੰਨ ਤੋਂ ਬਚ ਤਾਂ ਸਕਦਾ ਨਹੀਂ।