Saturday, May 18, 2024
No menu items!
HomePunjabPunjab News: ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ, ਵੇਖੋ...

Punjab News: ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ, ਵੇਖੋ ਵੀਡੀਓ

 

Punjab News: ਪ੍ਰਨੀਤ ਕੌਰ ਨੇ ਦੋਸ਼ਾਂ ਨੂੰ ਨਕਾਰਿਆ, ਕਿਹਾ- ਕਿਸਾਨ ਨੂੰ ਧੱਕਾ ਨਹੀਂ ਦਿੱਤਾ ਗਿਆ, ਸਗੋਂ ਉਹ ਖੁਦ ਖੜ੍ਹਾ ਹੋ ਕੇ ਡਿੱਗ ਪਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਸ਼ਨੀਵਾਰ ਨੂੰ ਪਟਿਆਲਾ ਦੇ ਪਿੰਡ ਸੇਹਰਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।

ਮੌਕੇ ’ਤੇ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਨੂੰ ਕਤਲ ਕਰਾਰ ਦਿੰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੰਧੇਰ ਨੇ ਦੱਸਿਆ ਕਿ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂਆਂ ਨੂੰ ਬੁਲਾਇਆ ਗਿਆ ਹੈ। ਇਸ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਕਰਨ ਲਈ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ।

https://twitter.com/Jaihind1547/status/1786688424994541857?ref_src=twsrc%5Etfw%7Ctwcamp%5Etweetembed%7Ctwterm%5E1786688424994541857%7Ctwgr%5E2cc84250ee7052efa5872d05ed91324eb8079139%7Ctwcon%5Es1_&ref_url=https%3A%2F%2Fhindi.news24online.com%2Fstate%2Fpunjab%2Fparneet-kaur-bjp-candidate-punjab-patiala-seat-farmer-violence-against-1-died-2-injured-election-news%2F697674%2F

ਪੰਧੇਰ ਨੇ ਕਿਹਾ ਕਿ, ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ, ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨਗੇ, ਫਿਰ ਕਿਸਾਨਾਂ ਨਾਲ ਧੱਕਾ ਕਿਉਂ ਕੀਤਾ ਗਿਆ?

ਕਿਸਾਨ ਨੂੰ ਧੱਕਾ ਨਹੀਂ ਦਿੱਤਾ ਗਿਆ, ਸਗੋਂ ਉਹ ਖੁਦ ਖੜ੍ਹਾ ਹੋ ਕੇ ਡਿੱਗ ਪਿਆ- ਪ੍ਰਨੀਤ ਕੌਰ 

ਆਪਣੇ ਤੇ ਲੱਗੇ ਦੋਸ਼ਾਂ ਮਗਰੋਂ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਵੀ ਕੈਮਰੇ ਸਾਹਮਣੇ ਆਏ। ਉਨ੍ਹਾਂ ਨੇ ਆਪਣੇ ਬਿਆਨ ਵਿਚ ਜਿਥੇ ਕਿਸਾਨ ਆਗੂ ਦੇ ਬਿਆਨ ਨੂੰ ਗਲਤ ਦੱਸਿਆ, ਉਥੇ ਹੀ ਕਿਹਾ ਕਿ, ਉਨ੍ਹਾਂ ਦਾ ਵਿਰੋਧ ਕਰ ਰਹੇ ਕਿਸੇ ਵੀ ਕਿਸਾਨ ਨੂੰ ਧੱਕਾ ਨਹੀਂ ਮਾਰਿਆ ਗਿਆ। ਉਨ੍ਹਾਂ ਦਾਅਵਾ ਕਰਦਿਆਂ ਦੱਸਿਆ ਕਿ, ਕਿਸਾਨ ਨੂੰ ਧੱਕਾ ਨਹੀਂ ਦਿੱਤਾ ਗਿਆ, ਸਗੋਂ ਉਹ ਖੁਦ ਖੜ੍ਹਾ ਹੋ ਕੇ ਡਿੱਗ ਪਿਆ।

BJP ਆਗੂ ਹੁਣ ਜਨਤਾ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਰਹੇ- ਕਿਸਾਨ ਆਗੂ ਪੰਧੇਰ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਪਹਿਲਾਂ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਉਪਰ ਵਾਹਨ ਚਲਾਏ ਗਏ। ਫਿਰ ਨੌਜਵਾਨ ਸ਼ੁਭਕਰਨ ਸਿੰਘ ਨੂੰ ਖਨੌਰੀ ਸਰਹੱਦ ‘ਤੇ ਸਿਰ ‘ਚ ਗੋਲੀ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ।

ਪੰਧੇਰ ਨੇ ਅੱਗੇ ਕਿਹਾ ਕਿ ਜਦੋਂ ਕਿਸਾਨ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛਦੇ ਹਨ ਤਾਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦਾ ਚੋਣ ਪ੍ਰਚਾਰ ਕਰਨ ਦਾ ਜਮਹੂਰੀ ਹੱਕ ਖੋਹਿਆ ਜਾ ਰਿਹਾ ਹੈ। ਪਰ ਜਦੋਂ ਇਹ ਆਗੂ ਹੁਣ ਜਨਤਾ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਰਹੇ ਤਾਂ ਬਾਅਦ ਵਿੱਚ ਕੀ ਜਵਾਬ ਦੇਣਗੇ?

 

RELATED ARTICLES
- Advertisment -

Most Popular

Recent Comments