Punjab Weather: ਲਗਾਤਾਰ ਮੀਂਹ ਤੇ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਮਿਲੀ ਰਾਹਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Weather: ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਹੈ। ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈ ਰਾਜਾਂ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ।
ਲਗਾਤਾਰ ਮੀਂਹ ਤੇ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਪਹਾੜੀ ਰਾਜਾਂ ਵਿੱਚ ਵੀ ਭਾਰੀ ਮੀਂਹ ਜਾਰੀ ਹੈ।
ਦੱਸ ਦਈਏ ਕਿ, ਪਹਾੜਾਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਚੱਟਾਨਾਂ ਅਤੇ ਮਲਬਾ ਟੁੱਟਣ ਕਾਰਨ ਹਾਈਵੇਅ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਬੱਦਲ ਸ਼ਾਂਤ ਹਨ।
ਅਜਿਹੇ ‘ਚ ਹੁਣ ਇੱਥੇ ਪਾਰਾ ਹੌਲੀ-ਹੌਲੀ ਚੜ੍ਹਨਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ ਘੱਟ ਹੈ।
ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਸੂਬੇ ਵਿੱਚ ਮੱਧਮ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ 14, ਬਰਨਾਲਾ ਵਿੱਚ 7, ਅਬੋਹਰ ਵਿੱਚ 2.5, ਫ਼ਿਰੋਜ਼ਪੁਰ ਵਿੱਚ 9.5 ਅਤੇ ਮੁਹਾਲੀ ਵਿੱਚ 8 ਮਿਲੀਮੀਟਰ ਮੀਂਹ ਪਿਆ ਹੈ।
ਰਾਜਧਾਨੀ ਦਿੱਲੀ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।
ਮੌਸਮ ਵਿਭਾਗ ਨੇ 13 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਲੋਕਾਂ ਨੂੰ ਨਮੀ ਤੋਂ ਵੀ ਰਾਹਤ ਮਿਲੇਗੀ।