Weather Update: ਪਠਾਨਕੋਟ, ਹੁਸਿਆਰਪੁਰ ਅਤੇ ਰੂਪਨਗਰ ਵਿਚ ਪੈ ਸਕਦਾ ਭਾਰੀ ਮੀਂਹ
ਪੰਜਾਬ ਨੈੱਟਵਰਕ, ਚੰਡੀਗੜ੍ਹ-
Weather Update: ਮਾਨਸੂਨ ਹੁਣ ਆਪਣੀ ਪੂਰੀ ਸ਼ਾਨ ਨਾਲ ਨਜ਼ਰ ਆ ਰਿਹਾ ਹੈ। ਪੂਰੇ ਦੇਸ਼ ‘ਚ ਕੁਝ ਥਾਵਾਂ ‘ਤੇ ਜ਼ਿਆਦਾ ਅਤੇ ਕੁਝ ਥਾਵਾਂ ‘ਤੇ ਘੱਟ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਿਕ, ਪਠਾਨਕੋਟ, ਹੁਸਿਆਰਪੁਰ ਅਤੇ ਰੂਪਨਗਰ ਵਿਚ 12 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ।
(1) Heavy to very heavy rainfall with isolated extremely heavy falls likely over Northeast & adjoining east India during next 2-3 days and decrease in intensity thereafter. pic.twitter.com/a3WOWO820N
— India Meteorological Department (@Indiametdept) July 9, 2024
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਪਹਾੜਾਂ ਵਿੱਚ ਵੀ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਆਈਐਮਡੀ (Weather Update) ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਹਿਮਾਚਲ ਅਤੇ ਉੱਤਰਾਖੰਡ ਵਿੱਚ ਭਾਰੀ ਬਾਰਸ਼ ਜਾਰੀ ਰਹੇਗੀ।
ਮੌਸਮ ਵਿਭਾਗ ਮੁਤਾਬਕ 11 ਅਤੇ 12 ਜੁਲਾਈ ਨੂੰ ਬਿਲਾਸਪੁਰ, ਹਮੀਰਪੁਰ, ਚੰਬਾ, ਕਾਂਗੜਾ, ਸੋਲਨ ਅਤੇ ਸਿਰਮੌਰ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਸੂਬੇ ‘ਚ 11 ਜੁਲਾਈ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ‘ਚ ਸੂਬੇ ਦੇ ਜ਼ਿਆਦਾਤਰ ਜ਼ਿਲਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਭਾਰੀ ਬਰਸਾਤ ਕਾਰਨ ਨਦੀਆਂ ਅਤੇ ਨਾਲਿਆਂ ਵਿੱਚ ਵੀ ਉਛਾਲ ਆ ਗਿਆ ਹੈ। ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।