ਚੋਣਾਂ ਤੋਂ ਪਹਿਲਾਂ ਸਖ਼ਤ ਫ਼ੈਸਲਾ! ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਡੈਡੀਕੇਟਿਡ AERO ਕੀਤਾ ਨਿਯੁਕਤ

1043

 

  • Tough decision before the election! District Education Officers appointed dedicated AERO

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐੱਮ. ਜ਼ੀਰਾ ਗਗਨਦੀਪ ਸਿੰਘ, ਐਸ.ਡੀ.ਐੱਮ. ਫਿਰੋਜ਼ਪੁਰ ਗੁਰਮੰਦਰ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿੱਚ 17 ਅਕਤੂਬਰ ਤੋਂ 30 ਨਵੰਬਰ 2023 ਤੱਕ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਦੀ ਹੋ ਜਾਵੇਗੀ ਉਨ੍ਹਾਂ ਵੱਲੋ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਸਮੂਹ ਈ.ਆਰ.ਓਜ਼ ਨੂੰ 18-19 ਸਾਲ ਦੇ ਨੌਜਵਾਨਾਂ ਦੀ ਵੱਧ ਤੋ ਵੱਧ ਰਜਿਸਟ੍ਰੇਸ਼ਨ ਕਰਨ ਲਈ ਕਿਹਾ।

District Education Officers ਬਤੌਰ ਡੈਡੀਕੇਟਿਡ ਏ.ਈ.ਆਰ.ਓ. ਨਿਯੁਕਤ 

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (District Education Officers ਸੈਕੰਡਰੀ), ਡਿਪਟੀ ਡੀ.ਈ.ਓ (District Education Officers ਸੈਕੰਡਰੀ), ਡੀ.ਈ.ਓ (District Education Officers ਐਲੀਮੈਂਟਰੀ) ਅਤੇ ਡਿਪਟੀ ਡੀ.ਈ.ਓ (District Education Officers ਸੈਕੰਡਰੀ) ਨੂੰ ਹਲਕੇ ਮੁਤਾਬਕ 18-19 ਸਾਲ ਦੇ ਨੋਜਵਾਨਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਬਤੌਰ ਡੈਡੀਕੇਟਿਡ ਏ.ਈ.ਆਰ.ਓ. ਨਿਯੁਕਤ ਕੀਤਾ ਗਿਆ।

ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਟੀਮ ਨੂੰ ਜ਼ਿਲ੍ਹੇ ਵਿੱਚ ਪੈਂਦੇ ਹਾਈ ਸਕੂਲਾਂ, ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਸਵੀਪ ਪ੍ਰੋਗਰਾਮ ਕਰਵਾਉਣ ਲਈ ਕਿਹਾ ਗਿਆ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਵੋਟਰਾਂ, ਖਾਸ ਕਰਕੇ ਜੋ 1 ਜਨਵਰੀ 2024 ਨੂੰ 18 ਸਾਲ ਦੇ ਹੋ ਜਾਣਗੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ।

ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਡਿਪਟੀ ਡੀ.ਈ.ਓ. (ਐ.ਸਿ) ਪ੍ਰਗਟ ਸਿੰਘ ਬਰਾੜ, ਸੁਪਰਡੰਟ ਅਮਰੀਕ ਸਿੰਘ, ਹਰੀਸ਼ ਮੋਂਗਾ, ਕਮਲ ਸ਼ਰਮਾ ਤੋਂ ਇਲਾਵਾ ਇਲੈਕਸ਼ਨ ਦਫ਼ਤਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)