ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਪੰਜਾਬ ਦੇ 2 ਨੌਜਵਾਨਾਂ ਦੀ ਮੌਤ

On: ਮਾਰਚ 5, 2026 2:29 ਬਾਃ ਦੁਃ

 

ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ

ਮ੍ਰਿਤਕ ਆਪਸ ਵਿੱਚ ਸਨ ਮਾਸੇਰ ਭਰਾ

ਪਰਿਵਾਰਾਂ ਨੇ ਸਰਕਾਰ ਤੋਂ ਲਾਸ਼ਾਂ ਪੰਜਾਬ ਲਿਆਉਣ ਦੀ ਲਾਈ ਗੁਹਾਰ

ਤਰਨ ਤਾਰਨ 5 ਮਾਰਚ 2026:

ਰੋਜ਼ੀ-ਰੋਟੀ ਅਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਤਰਨ ਤਾਰਨ ਦੇ ਦੋ ਨੌਜਵਾਨਾਂ ਦੀ ਬ੍ਰਿਟਿਸ਼ ਕਲੰਬੀਆ ਵਿੱਚ ਇੱਕ ਟਰੱਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਤਲਵਿੰਦਰ ਸਿੰਘ ਗਿੱਲ (ਵਾਸੀ ਪਿੰਡ ਮਾੜੀ ਗੌਰ ਸਿੰਘ) ਅਤੇ ਜਗਬੀਰ ਸਿੰਘ (ਵਾਸੀ ਪਿੰਡ ਐਲੋਵਾਲ) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਬ੍ਰਿਟਿਸ਼ ਕਲੰਬੀਆ ਵਿੱਚ ਇਹ ਦੋਵੇਂ ਨੌਜਵਾਨ ਆਪਣੇ ਟਰੱਕ ‘ਤੇ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।

ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਰਿਸ਼ਤੇ ਵਿੱਚ ਮਾਸੇਰ ਭਰਾ ਸਨ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿੰਡ ਮਾੜੀ ਗੌਰ ਸਿੰਘ ਵਿਖੇ ਮ੍ਰਿਤਕ ਤਲਵਿੰਦਰ ਸਿੰਘ ਦੇ ਪਿਤਾ ਨਰਿੰਦਰਜੀਤ ਸਿੰਘ ਨੇ ਭਿੱਜੀਆਂ ਅੱਖਾਂ ਨਾਲ ਦੱਸਿਆ ਕਿ ਤਲਵਿੰਦਰ ਸਿੰਘ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ।

ਤਲਵਿੰਦਰ ਆਪਣੇ ਪਿੱਛੇ ਪਤਨੀ ਅਤੇ ਇੱਕ ਦੋ ਸਾਲ ਦਾ ਬੇਟਾ ਛੱਡ ਗਿਆ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲਾ ਦੂਜਾ ਨੌਜਵਾਨ ਜਗਬੀਰ ਸਿੰਘ ਉਸ ਦੀ ਮਾਸੀ ਦਾ ਲੜਕਾ ਸੀ।

ਪਰਿਵਾਰਾਂ ਨੇ ਸਰਕਾਰ ਤੋਂ ਲਾਸ਼ਾਂ ਪੰਜਾਬ ਲਿਆਉਣ ਦੀ ਲਾਈ ਗੁਹਾਰ

ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਨੇ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਹੱਥੀਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।

 

Join WhatsApp

Join Now

Leave a Comment