Join WhatsApp

Join Now

ਪੰਜਾਬ ਸਰਕਾਰ ਨੂੰ ਪੜ੍ਹਨੇ ਪਾਉਣ ਵਾਲੇ ਮੁਲਾਜ਼ਮ ਆਗੂ ਦਾ ਤਬਾਦਲਾ; ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

On: ਅਗਸਤ 31, 2026 6:53 ਬਾਃ ਦੁਃ

 

ਪੰਜਾਬ ਸਰਕਾਰ ਨੂੰ ਪੜ੍ਹਨੇ ਪਾਉਣ ਵਾਲੇ ਮੁਲਾਜ਼ਮ ਆਗੂ ਦਾ ਤਬਾਦਲਾ; ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਸਰਕਾਰ ਨੂੰ ਮੁਲਾਜ਼ਮ ਵਿਰੋਧੀ ਹਰਕਤਾਂ ਦੀ ਸਿਆਸੀ ਕੀਮਤ ਚੁਕਾਉਣੀ ਪਵੇਗੀ: ਡੀ ਐੱਮ ਐੱਫ

ਚੰਡੀਗੜ੍ਹ, 31 ਅਗਸਤ 2026- ਪੰਜਾਬ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ (DMF) ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਕਰਕੇ ਮਾਨ ਸਰਕਾਰ ਦੁਆਰਾ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਹੋਰਨਾਂ ਉੱਚ ਅਧਿਕਾਰੀਆਂ ਦੇ ਕੀਤੇ ਗਏ ਜਬਰੀ ਤਬਾਦਲਿਆਂ ਅਤੇ ਤਨਖਾਹਾਂ ਰੋਕਣ ਦੇ ਤੁਗਲਕੀ ਫੈਸਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਸਰਕਾਰ ਦੀ ਇਸ ਕਾਰਵਾਈ ਨੂੰ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਵਾਲਾ ਕਦਮ ਕਰਾਰ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਸੱਦ ਕੇ ਮੀਟਿੰਗ ਤੋਂ ਭੱਜਣਾ ਅਤੇ ਆਪਣੇ ਹੱਕਾਂ ਅਤੇ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਉੱਤੇ ਇਸ ਤਰ੍ਹਾਂ ਦੇ ਤਾਨਾਸ਼ਾਹੀ ਫੈਸਲੇ ਥੋਪਣੇ ਬੇਹੱਦ ਸ਼ਰਮਨਾਕ ਹਨ। ਸਕੱਤਰੇਤ ਤੋਂ ਬਾਹਰ ਕੱਢ ਕੇ ਸੈਕਟਰ-33 ਸਥਿਤ ਯੋਜਨਾ ਸ਼ਾਖਾ ਵਿੱਚ ਜਬਰੀ ਤਾਇਨਾਤੀ ਕਰਨਾ ਅਤੇ ਨਵੀਂ ਤਾਇਨਾਤੀ ‘ਤੇ ਤੁਰੰਤ ਜੁਆਇਨ ਨਾ ਕਰਨ ‘ਤੇ ਤਨਖਾਹ ਰੋਕਣ ਵਰਗੀਆਂ ਧਮਕੀਆਂ ਦੇਣਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਤੋਂ ਬੁਖਲਾ ਗਈ ਹੈ।

ਫੈਡਰੇਸ਼ਨ ਨਾਲ ਸਬੰਧਤ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਕਿਹਾ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ 31 ਅਗਸਤ ਨੂੰ ਜਾਰੀ ਕੀਤੇ ਗਏ ਇਹ ਹੁਕਮ ਸਿੱਧੇ ਤੌਰ ‘ਤੇ ਮੁਲਾਜ਼ਮ ਜਥੇਬੰਦੀਆਂ ਨੂੰ ਡਰਾਉਣ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਨੀਅਤ ਨਾਲ ਚੁੱਕਿਆ ਗਿਆ ਕਦਮ ਹੈ।

ਪੰਜਾਬ ਦੀ ਮੌਜੂਦਾ ਸਰਕਾਰ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਸੀ, ਪਰ ਅੱਜ ਇਹ ਪਿਛਲੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮਾਂ ਦੇ ਜਮਹੂਰੀ ਹੱਕਾਂ ਦਾ ਗਲਾ ਘੁੱਟ ਰਹੀ ਹੈ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਮੰਗ ਕਰਦੀ ਹੈ ਕਿ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਹੋਰਨਾਂ ਅਧਿਕਾਰੀਆਂ ਦੇ ਕੀਤੇ ਗਏ ਇਹ ਬਦਲਾਖੋਰੀ ਵਾਲੇ ਤਬਾਦਲੇ ਤੁਰੰਤ ਰੱਦ ਕੀਤੇ ਜਾਣ ਅਤੇ ਮੁਲਾਜ਼ਮਾਂ ਦੀਆਂ ਲਟਕਦੀਆਂ ਹੱਕੀ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ।

ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਤਾਨਾਸ਼ਾਹੀ ਫੈਸਲੇ ਵਾਪਸ ਨਾ ਲਏ, ਤਾਂ ਸਰਕਾਰ ਇਸ ਦਾ ਸਿਆਸੀ ਸੇਕ ਸਹਿਣ ਲਈ ਖੁਦ ਨੂੰ ਤਿਆਰ ਕਰ ਲਵੇ। ਉਨ੍ਹਾਂ ਕਿਹਾ ਕਿ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਉਲੀਕੇ ਗਏ ਸੰਘਰਸ਼ ਪੂਰੇ ਜੋਰ ਸ਼ੋਰ ਨਾਲ ਲਾਗੂ ਕੀਤਾ ਜਾਵੇਗਾ, ਇਸ ਨਾਲ ਸਰਕਾਰੀ ਕੰਮਾਂ ਕਾਜਾਂ ਤੇ ਪੈਣ ਵਾਲੇ ਪ੍ਰਭਾਵ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment