Saturday, April 27, 2024
No menu items!
HomeChandigarhHeavy Rain Alert: ਪੰਜਾਬ 'ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਪੈਣ ਦੀ...

Heavy Rain Alert: ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਪੈਣ ਦੀ ਚੇਤਾਵਨੀ! IMD ਵਲੋਂ ਆਰੇਂਜ ਅਲਰਟ ਜਾਰੀ

 

Heavy Rain Alert: IMD ਦੀ ਭਵਿੱਖਬਾਣੀ: 1 ਅਪ੍ਰੈਲ ਤੱਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ-

Heavy Rain Alert: ਮੌਸਮ ਵਿਭਾਗ (IMD) ਦੇ ਵਲੋਂ 1 ਅਪ੍ਰੈਲ ਤੱਕ ਉੱਤਰ ਪੱਛਮੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ ਪੱਛਮੀ ਹਿਮਾਲੀਅਨ ਖੇਤਰ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 30 ਮਾਰਚ ਤੋਂ 1 ਅਪ੍ਰੈਲ ਤੱਕ ਉੱਤਰ-ਪੂਰਬੀ ਭਾਰਤ ਵਿੱਚ ਤੇਜ਼ ਬਾਰਿਸ਼/ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ (IMD Heavy Rain Alert) ਦੇ ਅਨੁਸਾਰ, ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-Teachers Protest: ਅਧਿਆਪਕ ਵਿਰੋਧੀ ਵਿਵਹਾਰ ਕਾਰਨ DEO ਨੂੰ ਦਿੱਤੀ ਗਈ ਕਾਲੇ ਝੰਡਿਆਂ ਨਾਲ ਵਿਦਾਇਗੀ

Image

IMD ਦੇ ਅਨੁਸਾਰ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਉੱਤਰ-ਪੂਰਬੀ ਰਾਜਾਂ ਵਿੱਚ ਅੱਜ ਤੋਂ 3 ਅਪ੍ਰੈਲ ਤੱਕ ਗਰਜ ਨਾਲ ਮੀਂਹ/ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ‘ਚ ਵੀ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ‘ਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਹਲਕੀ ਬਾਰਿਸ਼ ਹੋ ਸਕਦੀ ਹੈ। ਘੱਟੋ-ਘੱਟ ਤਾਪਮਾਨ 21 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਤੋਂ 1 ਅਪ੍ਰੈਲ ਤੱਕ ਗੰਗਾ ਦੇ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ ਅਤੇ ਝਾਰਖੰਡ ਵਿੱਚ ਵੀ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

IMD ਦੇ ਅਨੁਸਾਰ, 31 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਮੱਧ ਅਤੇ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਅੰਦਰੂਨੀ ਕਰਨਾਟਕ ਅਤੇ ਵਿਦਰਭ ਦੇ ਵੱਖ-ਵੱਖ ਹਿੱਸਿਆਂ ‘ਚ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਗੁਜਰਾਤ, ਮਰਾਠਵਾੜਾ, ਮੱਧ ਮਹਾਰਾਸ਼ਟਰ, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਮਹੇ, ਸੌਰਾਸ਼ਟਰ ਅਤੇ ਕੱਛ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments