Saturday, May 18, 2024
No menu items!
HomeUncategorizedਪੰਜਾਬ 'ਚ ਜਾਅਲੀ SC/BC ਸਰਟੀਫਿਕੇਟ ਬਣਵਾ ਕੇ ਨੌਕਰੀਆਂ ਲੱਗੇ ਕਰ ਰਹੇ ਨੇ...

ਪੰਜਾਬ ‘ਚ ਜਾਅਲੀ SC/BC ਸਰਟੀਫਿਕੇਟ ਬਣਵਾ ਕੇ ਨੌਕਰੀਆਂ ਲੱਗੇ ਕਰ ਰਹੇ ਨੇ ਗਰੀਬਾਂ ਦੇ ਹੱਕਾਂ ਦਾ ਘਾਣ

 

ਸਰਕਾਰ ਨੂੰ ਵੋਟਾਂ ਲੈਣ ਲਈ SC/BC ਭਾਈਚਾਰੇ ਦੀ ਯਾਦ ਆਉਂਦੀ

ਪੰਜਾਬ ਨੈੱਟਵਰਕ, ਚੰਡੀਗੜ੍ਹ/ ਐੱਸਏਐੱਸ ਨਗਰ :

ਜਾਅਲੀ ਸਰਟੀਫਿਕੇਟ ਲੈ ਕੇ ਗਰੀਬਾਂ ਦੇ ਹੱਕਾਂ ਦਾ ਘਾਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ SC/BC ਮਹਾਪੰਚਾਇਤ ਪੰਜਾਬ ਦੇ ਮੈਂਬਰਾਂ ਨੇ ਸ਼ਹਿਰ ਦੇ ਫੇਜ਼-7 ਦੀਆਂ ਲਾਈਟਾਂ ਕੋਲ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਮਹਾਪੰਚਾਇਤ ਪੰਜਾਬ ਦੇ ਮੈਂਬਰਾਂ ਨੇ ਸਰਕਾਰ ਨੂੰ ਕਿਹਾ ਕਿ ਜਾਅਲੀ SC/BC ਸਰਟੀਫਿਕੇਟ ਬਣਵਾ ਕੇ ਨੌਕਰੀਆਂ ਲੱਗੇ, ਗਰੀਬਾਂ ਦੇ ਹੱਕਾਂ ਦਾ ਘਾਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਰਾਖਵਾਂਕਰਨ ਸੰਘਰਸ਼ ਮੋਰਚਾ ਪਿਛਲੇ ਕਈ ਦਿਨਾਂ ਤੋਂ ਫੇਜ਼-7 ਚੌਕ ਨੇੜੇ ਧਰਨਾ ਦੇ ਰਿਹਾ ਹੈ। ਮੋਰਚੇ ਦੇ ਮੈਂਬਰਾਂ ਨੇ ਕਾਲੇ ਕੱਪੜੇ ਪਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋHoliday: ਚੰਡੀਗੜ੍ਹ ਦੇ ਸਾਰੇ ਸਕੂਲਾਂ ਅਤੇ ਪੰਜਾਬ ਦੇ ਬਹੁਗਿਣਤੀ ਪ੍ਰਾਈਵੇਟ ਸਕੂਲਾਂ ‘ਚ 22 ਜਨਵਰੀ ਦੀ ਰਹੇਗੀ ਛੁੱਟੀ, ਪੜ੍ਹੋ ਪੂਰੀ ਖ਼ਬਰ

ਮੋਰਚੇ ‘ਚ ਜਸਵੀਰ ਸਿੰਘ ਪਮਾਲੀ, ਬਲਵਿੰਦਰ ਸਿੰਘ ਕੁੰਭੜਾ, ਅਵਤਾਰ ਸਿੰਘ ਸਹੋਤਾ, ਰੇਸ਼ਮ ਸਿੰਘ ਕਾਹਲੋਂ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਕੋਲ ਸਿਰਫ਼ ਝੂਠੇ ਵਾਅਦਿਆਂ ਦਾ ਭੰਡਾਰ ਹੈ ਅਤੇ ਵਾਅਦਿਆਂ ਤੋਂ ਬਿਨਾਂ ਲੋਕਾਂ ਨੂੰ ਕੁਝ ਨਹੀਂ ਮਿਲ ਰਿਹਾ।

ਜਿਹੜੀ ਸਰਕਾਰ ਜਾਅਲੀ ਪ੍ਰਰੀਖਿਆਵਾਂ ਦੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕਰ ਸਕਦੀ, ਉਸ ਤੋਂ ਕੋਈ ਉਮੀਦ ਰੱਖਣਾ ਮੂਰਖਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੋਟਾਂ ਲੈਣ ਲਈ ਐੱਸਸੀ, ਬੀਸੀ ਭਾਈਚਾਰੇ ਦੀ ਯਾਦ ਆਉਂਦੀ ਹੈ।

ਇਹ ਵੀ ਪੜ੍ਹੋ- CBSE Board Exam: 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ!

ਪਰ ਕੜਾਕੇ ਦੀ ਠੰਢ ‘ਚ ਬੈਠੇ ਕਿਸੇ ਵੀ ਰਾਖਵੀਂ ਸੀਟ ਤੋਂ ਜਿੱਤਣ ਵਾਲੇ ਵਿਧਾਇਕਾਂ ਜਾਂ ਮੰਤਰੀਆਂ ਨੇ ਇਸ ਬਾਰੇ ਕੋਈ ਭਰੋਸਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਦੀ ਜ਼ਮੀਰ ਮਰ ਚੁੱਕੀ ਹੈ ਜਾਂ ਉਹ ਹੁਣ ਆਪਣੇ ਸਮਾਜ ਤੋਂ ਦੂਰ ਹੋ ਚੁੱਕੇ ਹਨ।

ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ 2024 ਦੀਆਂ ਚੋਣਾਂ ‘ਚ ਐੱਸਸੀ, ਬੀਸੀ ਸਮਾਜ ਨੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਬੇਈਮਾਨ ਆਗੂਆਂ ਨੂੰ ਆਪਣੇ ਹਲਕੇ ‘ਚ ਨਹੀਂ ਵੜਨ ਦਿੱਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments