Monday, May 20, 2024
No menu items!
HomeUncategorizedਭਾਰਤੀ ਕਮਿਊਨਿਸਟ ਪਾਰਟੀ ਅਤੇ CPI ਮਾਰਕਸਵਾਦੀ ਦੇ ਸਾਂਝੇ ਉਮੀਦਵਾਰ ਮਾਸਟਰ ਗੁਰਚਰਨ ਸਿੰਘ...

ਭਾਰਤੀ ਕਮਿਊਨਿਸਟ ਪਾਰਟੀ ਅਤੇ CPI ਮਾਰਕਸਵਾਦੀ ਦੇ ਸਾਂਝੇ ਉਮੀਦਵਾਰ ਮਾਸਟਰ ਗੁਰਚਰਨ ਸਿੰਘ ਮਾਨ ਨੇ ਦਾਖ਼ਲ ਕੀਤੇ ਕਾਗਜ਼

 

ਮੋਦੀ ਦਾ ਤਾਜ਼ਾ ਬਿਆਨ ਭਾਰਤੀ ਜਨਤਾ ਪਾਰਟੀ ਦੀ ਹਾਰ ਦੀ ਬੁਖਲਾਹਟ ਦਾ ਨਤੀਜਾ- ਕਾਮਰੇਡ ਬੰਤ ਸਿੰਘ ਬਰਾੜ

ਪੰਜਾਬ ਨੈੱਟਵਰਕ, ਫਰੀਦਕੋਟ

ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸਾਂਝੇ ਉਮੀਦਵਾਰ ਮਾਸਟਰ ਗੁਰਚਰਨ ਸਿੰਘ ਮਾਨ ਨੇ ਅਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਵੱਡੇ ਕਾਫਲੇ ਨਾਲ ਵੀਨੀਤ ਕੁਮਾਰ ਡਿਪਟੀ ਕਮਿਸ਼ਨਰ- ਕਮ ਜਿਲਾ ਚੋਣ ਅਫਸਰ ਫਰੀਦਕੋਟ ਕੋਲ ਆਪਣੇ ਕਾਗਜ ਦਾਖ਼ਲ ਕੀਤੇ।

ਕਾਗਜ ਭਰਨ ਤੋਂ ਪਹਿਲਾਂ ਸ਼ਹੀਦ ਅਮੋਲਕ ਸਿੰਘ ਭਵਨ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀ ਪੀ ਆਈ ਦੇ ਸੂਬਾਈ ਸਕਤੱਰ ਕਾਮਰੇਡ ਬੰਤ ਬਰਾੜ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ, ਕੌਮੀ ਕੌਂਸਲ ਮੈਂਬਰ ਕਾਮਰੇਡ ਜਗਰੂਪ ਸਿੰਘ, ਸੀ ਪੀ ਐਮ ਦੇ ਸੂਬਾ ਸਕੱਤਰੇਤ ਮੈਂਬਰ ਐਡਵੋਕੇਟ ਸਵਰਨਜੀਤ ਸਿੰਘ ਅਤੇ ਜਿਲਾ ਸਕੱਤਰ ਅਪਾਰ ਸਿੰਘ ਸੰਧੂ ਤੋਂ ਇਲਾਵਾ ਸੀ ਪੀ ਆਈ ਜਿਲਾ ਫਰੀਦਕੋਟ ਦੇ ਸਕੱਤਰ ਅਸ਼ੋਕ ਕੌਸ਼ਲ , ਪੰਜਾਬ ਇਸਤਰੀ ਸਭਾ ਦੇ ਆਗੂ ਨਰਿੰਦਰ ਸੋਹਲ ਨੇ ਸਬੋਧਨ ਕੀਤਾ।

ਦੋਹਾਂ ਪਾਰਟੀਆਂ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਮੋਦੀ ਜੀ ਦੇ ਤਾਜ਼ਾ ਬਿਆਨ ਇਸ ਗੱਲ ਦਾ ਸਬੂਤ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਆਪਣੀ ਹਾਰ ਦਿਖਾਈ ਦੇਣ ਲੱਗੀ ਹੈ ਅਤੇ ਦੇਸ਼ ਦੀ ਸਿਆਸੀ ਫਿਜ਼ਾ ਵਿੱਚ ਤਬਦੀਲੀ ਸਾਫ ਨਜ਼ਰ ਆ ਰਹੀ ਹੈ। ਕਾਮਰੇਡ ਹਰਦੇਵ ਅਰਸ਼ੀ ਅਤੇ ਕਾਮਰੇਡ ਜਗਰੂਪ ਸਿੰਘ ਨੇ ਕਿਹਾ ਕਿ ਕਮਿਊਨਿਸਟ ਪਾਰਟੀਆਂ ਲੋਕਾਂ ਦੇ ਅਸਲ ਮੁੱਦਿਆਂ ਬੇਰੁਜ਼ਗਾਰੀ, ਮਹਿੰਗਾਈ ਵਿਰੁੱਧ ਅਤੇ ਮਿਹਨਤਕਸ਼ ਅਵਾਮ ਦੀਆਂ ਅਸਲ ਮੰਗਾਂ ਲਈ ਲੜਾਈ ਲੜਦੀਆਂ ਹਨ।

ਸਾਡਾ ਉਮੀਦਵਾਰ ਮਾਸਟਰ ਗੁਰਚਰਨ ਸਿੰਘ ਮਾਨ ਸਾਰੀ ਜ਼ਿੰਦਗੀ ਮੁਲਾਜ਼ਮ ਅਤੇ ਪੈਨਸ਼ਨਰ ਜੱਥੇਬੰਦੀਆਂ ਵਿੱਚ ਸੇਵਾ ਕਰਨ ਵਾਲਾ ਪਰਖਿਆ ਉਮੀਦਵਾਰ ਹੈ ਜਦਕਿ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਹਾਕਮ ਧਿਰ ਦਾ ਦਬਾਅ ਪੈਣ ਤੇ ਵਫਾਦਾਰੀਆਂ ਬਦਲਣ ਵਿੱਚ ਦੇਰ ਨਹੀਂ ਲਾਉਂਦੇ। ਐਡਵੋਕੇਟ ਸਵਰਨਜੀਤ ਸਿੰਘ ਸੀਪੀਐਮ ਆਗੂ ਨੇ ਦੱਸਿਆ ਕਿ ਲਾਲ ਝੰਡੇ ਦੀਆਂ ਪਾਰਟੀਆਂ ਪੂਰੀ ਏਕਤਾ ਨਾਲ ਪੰਜਾਬ ਦੀਆਂ ਚਾਰ ਸੀਟਾਂ ਤੇ ਲੜ ਰਹੀਆਂ ਹਨ।

ਪੰਜਾਬ ਇਸਤ੍ਰੀ ਸਭਾ ਦੀ ਸੂਬਾ ਜਨਰਲ ਸਕੱਤਰ ਨਰਿੰਦਰ ਸੋਹਲ ਨੇ ਸੰਬੋਧਨ ਕਰਦੇ ਹੋਏ ਮੋਦੀ ਰਾਜ ਵਿੱਚ ਔਰਤਾਂ ਤੇ ਹੋਏ ਜਬਰ ਜੁਲਮ ਦੀ ਚਰਚਾ ਕਰਦੇ ਹੋਏ ਇਸ ਸਰਕਾਰ ਨੂੰ ਚੱਲਦਾ ਕਰਨ ਦੀ ਅਪੀਲ ਕੀਤੀ। ਸੀ ਪੀ ਆਈ ਦੇ ਮੋਗਾ ਜਿਲਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਅਤੇ ਸਰਵ ਭਾਰਤ ਨੌਜਵਾਨ ਸਭਾ ਦੇ ਆਗੂ ਸੁਖਜਿੰਦਰ ਮਹੇਸ਼ਰੀ ਨੇ ਕਿਹਾ ਕਿ ਸਾਡੀ ਪਾਰਟੀ ਨਰੇਗਾ ਮਜ਼ਦੂਰ ਦੀ ਦਿਹਾੜੀ 700 ਰੁਪਏ ਅਤੇ ਸਾਲ ਵਿੱਚ 200 ਦਿਨ ਕੰਮ ਤੋਂ ਇਲਾਵਾ ਸਭ ਨੌਜਵਾਨਾਂ ਲਈ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੀ ਹੈ।

ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਧਰਮਕੋਟ ਨੇ ਕਿਹਾ ਕਿ ਕਮਿਊਨਿਸਟ ਪਾਰਟੀ ਇਨਾਂ ਚੋਣਾਂ ਵਿੱਚ ਕਿਸਾਨਾਂ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਫਸਲਾਂ ਦੇ ਲਾਹੇਵੰਦ ਭਾਅ ਦੀ ਗਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਉਭਾਰ ਰਹੀ ਹੈ।

ਮਾਸਟਰ ਗੁਰਚਰਨ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੇ ਹੁਕਮ ਮੁਤਾਬਿਕ ਉਹ ਚੋਣ ਮੁਹਿੰਮ ਦੌਰਾਨ ਅਤੇ ਬਾਅਦ ਵਿੱਚ ਵੀ ਹਲਕੇ ਦੀ ਸੇਵਾ ਲਈ ਹਰ ਵਕਤ ਤਿਆਰ ਰਹਿਣਗੇ। ਇਸ ਮੌਕੇ ਪੈਨਸ਼ਨਰ ਆਗੂ ਬਲਦੇਵ ਸਿੰਘ ਸਹਿਦੇਵ, ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ ,ਸੋਮ ਨਾਥ ਅਰੋੜਾ, ਸੁਖਮੰਦਰ ਸਿੰਘ ਰਾਮਸਰ ਵੱਲੋਂ ਵੱਲੋਂ ਮਾਇਕ ਸਹਾਇਤਾ ਕੀਤੀ ਗਈ।

ਇਸ ਮੌਕੇ ਤੇ ਫਾਜ਼ਿਲਕਾ ਜਿਲੇ ਦੇ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਡਾਕਟਰ ਇੰਦਰਵੀਰ ਗਿੱਲ ਮੋਗਾ, ਸੁਰਿੰਦਰ ਢਡੀਆਂ, ਕਰਮਵੀਰ ਬੱਧਨੀ, ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਕਾਮਰੇਡ ਇੰਦਰਜੀਤ, ਅਸ਼ਵਨੀ ਕੁਮਾਰ, ਸੁਖਜਿੰਦਰ ਸਿੰਘ ਤੂੰਬੜਭੰਨ, ਗੋਰਾ ਪਿਪਲੀ, ਜਗਤਾਰ ਸਿੰਘ ਭਾਣਾ, ਵੀਰ ਸਿੰਘ ਕੰਮੇਆਣਾ, ਸੁਖਦਰਸ਼ਨ ਰਾਮ ਅਤੇ ਭਲਵਿੰਦਰ ਸਿੰਘ ਔਲਖ, ਪਪੀ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

ਇਹ ਵੀ ਪੜ੍ਹੋ-High court big decision: ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ! 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਪੈਨਸ਼ਨ ਤੈਅ ਕਰਨ ਦੇ ਹੁਕਮ

ਇਹ ਵੀ ਪੜ੍ਹੋTeacher murder: ਪੰਜਾਬ ‘ਚ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਇਹ ਵੀ ਪੜ੍ਹੋAdvisory issued: ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

 

RELATED ARTICLES
- Advertisment -

Most Popular

Recent Comments