Home Education ਨਵ ਨਿਯੁਕਤ 6635 ਈ.ਟੀ.ਟੀ ਅਧਿਆਪਕਾਂ ਨੂੰ ਸਿੱਖਿਆ ਅਫ਼ਸਰ ਨੇ ਸੌਂਪੇ ਨਿਯੁਕਤੀ ਪੱਤਰ

ਨਵ ਨਿਯੁਕਤ 6635 ਈ.ਟੀ.ਟੀ ਅਧਿਆਪਕਾਂ ਨੂੰ ਸਿੱਖਿਆ ਅਫ਼ਸਰ ਨੇ ਸੌਂਪੇ ਨਿਯੁਕਤੀ ਪੱਤਰ

0
ਨਵ ਨਿਯੁਕਤ 6635 ਈ.ਟੀ.ਟੀ ਅਧਿਆਪਕਾਂ ਨੂੰ ਸਿੱਖਿਆ ਅਫ਼ਸਰ ਨੇ ਸੌਂਪੇ ਨਿਯੁਕਤੀ ਪੱਤਰ

 

ਪੰਜਾਬ ਨੈੱਟਵਰਕ, ਫ਼ਿਰੋਜਪੁਰ

ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ 6635 ਈਟੀਟੀ ਕਾਡਰ ਦੇ ਵੇਟਿੰਗ ਸੂਚੀ ਦੇ ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਕਰਨ ਉਪਰੰਤ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐੱ.ਸਿੱ) ਸਤੀਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ 6635 ਈਟੀਟੀ ਕਾਡਰ ਦੀਆਂ ਵੱਖ ਵੱਖ ਕੈਟਾਗਰੀ ਦੀਆਂ ਖ਼ਾਲੀ ਪਈਆਂ ਅਸਾਮੀਆਂ ਅਤੇ ਕੁੱਝ ਵਿਦਹੈਲਡ ਉਮੀਦਵਾਰਾਂ ਦੀ ਪਾਤਰਤਾ ਰਿਜੈਕਟ ਹੋਣ ਕਾਰਨ ਵੇਟਿੰਗ ਸੂਚੀ ਦੇ ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਕੀਤੇ ਗਏ ਹਨ।

ਜਿਸ ਵਿੱਚ ਜ਼ਿਲ੍ਹਾ ਫ਼ਿਰੋਜਪੁਰ ਵਿੱਚ ਚਾਰ ਅਧਿਆਪਕਾਂ ਦੀ ਨਿਯੁਕਤੀ ਹੋਈ ਹੈ ਅਤੇ ਇਨ੍ਹਾਂ ਨੂੰ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੋਆਰਡੀਨੇਟਰ ਐਮ.ਆਈ.ਐਸ ਪਵਨ ਮਦਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਸਾਰੇ ਉਮੀਦਵਾਰਾਂ ਤੋਂ ਆਨਲਾਈਨ ਸਟੇਸ਼ਨ ਚੁਆਇਸ ਕਰਵਾ ਕੇ ਉਨ੍ਹਾਂ ਦੀ ਮੈਰਿਟ ਦੇ ਆਧਾਰ ਤੇ ਜ਼ਿਲ੍ਹੇ ਦੇ ਲੋੜਵੰਦ ਸਕੂਲਾਂ ਵਿੱਚ ਸਟੇਸ਼ਨ ਅਲਾਟ ਕੀਤੇ ਗਏ ਹਨ।

ਨਿਯੁਕਤੀ ਪੱਤਰ ਦਿੰਦੇ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮੂਹ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲਾਂ ਵਿੱਚ ਸਖ਼ਤ ਮਿਹਨਤ ਕਰਕੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕੋਆਰਡੀਨੇਟਰ ਐਮ.ਆਈ.ਐਸ ਪਵਨ ਮਦਾਨ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਰਾਜਨ ਨਰੂਲਾ ਅਤੇ ਰਣਜੀਤ ਸਿੰਘ, ਦਫ਼ਤਰੀ ਸਟਾਫ਼ ਅਤੇ ਨਵ ਨਿਯੁਕਤ ਅਧਿਆਪਕਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।