Join WhatsApp

Join Now

‘ਕਾਰਪੋਰੇਟ ਖੇਤੀ ਛੱਡੋ’ ਅਤੇ ਅਮਰੀਕਾ ਟਰੇਡ ਡੀਲ ਰੱਦ ਕਰਨ ਦੀ ਮੰਗ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ; ਰਾਸ਼ਟਰਪਤੀ ਦੇ ਨਾਮ SDM ਨੂੰ ਸੌਪਿਆ ਮੰਗ ਪੱਤਰ

On: ਅਗਸਤ 10, 2026 8:30 ਬਾਃ ਦੁਃ

 

‘ਕਾਰਪੋਰੇਟ ਖੇਤੀ ਛੱਡੋ’ ਅਤੇ ਅਮਰੀਕਾ ਟਰੇਡ ਡੀਲ ਰੱਦ ਕਰਨ ਦੀ ਮੰਗ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ; ਰਾਸ਼ਟਰਪਤੀ ਦੇ ਨਾਮ SDM ਨੂੰ ਸੌਪਿਆ ਮੰਗ ਪੱਤਰ

ਫਿਰੋਜ਼ਪੁਰ, 10 ਅਗਸਤ 2026- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਤਹਿਸੀਲ ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਸਿੱਧੂਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ, ਬੀਕੇਯੂ ਮਾਲਵਾ ਹੀਰਕੇ, ਬੀਕੇਯੂ ਡਕੌਦਾ ਧਨੇਰ, ਬੀਕੇਯੂ ਮਾਨਸਾ, ਬੀਕੇਯੂ ਰਾਜੇਵਾਲ, ਕੁਲ ਹਿੰਦ ਕਿਸਾਨ ਸਭਾ ਅਤੇ ਭੱਠਾ ਮਜਦੂਰ ਯੂਨੀਅਨ ਜਥੇਬੰਦੀਆਂ ਸ਼ਾਮਲ ਹੋਈਆਂ। ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ‘ਕਾਰਪੋਰੇਟ ਖੇਤੀ ਛੱਡੋ’ ਦਾ ਨਾਹਰਾ ਦਿੰਦਿਆਂ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਡੀਲ ਭਾਰਤ ਦੇ ਖੇਤੀ ਖੇਤਰ ਦੇ ਨਾਲ-ਨਾਲ ਭਾਰਤ ਦੀ ਅਰਥਵਿਵਸਥਾ ਅਤੇ ਪ੍ਰਭੂ ਸੱਤਾ ਲਈ ਵੀ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਮਜਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਨੂੰ ਖੋਹਣ ਵਾਲੇ ਚਾਰ ਲੇਬਰ ਕੋਡ ਤੁਰੰਤ ਖਤਮ ਕੀਤੇ ਜਾਣ। ਇਸ ਦੇ ਨਾਲ ਹੀ ਜਥੇਬੰਦੀਆਂ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਅਤੇ ਲੋਕਾਂ ਦੇ ਘਰ ਢਾਉਣ ਦੀਆਂ ਕਾਰਵਾਈਆਂ ਤੁਰੰਤ ਰੋਕੀਆਂ ਜਾਣ, ਨਹੀਂ ਤਾਂ ਜਥੇਬੰਦੀਆਂ ਸੰਘਰਸ਼ ਲਈ ਮਜਬੂਰ ਹੋਣਗੀਆਂ।

ਅੱਜ ਕਿਸਾਨਾਂ ਵੱਲੋਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਪਣ ਤੋਂ ਬਾਅਦ ਛਾਉਣੀ ਦੇ ਬਾਜ਼ਾਰ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਮਹਿਮਾਂ, ਗੁਰਦਿੱਤ ਸਿੰਘ ਸਿੱਧੂ, ਗੁਰਚਰਨ ਸਿੰਘ ਕੋਮਲ, ਪ੍ਰਕਾਸ਼ ਸਿੰਘ ਵੱਸਤੀ, ਅਵਤਾਰ ਸਿੰਘ ਸ਼ੇਰਖਾਂ, ਗੁਰਮੀਤ ਸਿੰਘ ਪੋਜੋਕੇ, ਹਰਨੇਕ ਸਿੰਘ ਮਹਿਮਾਂ, ਗੁਰਮੀਤ ਸਿੰਘ ਘੋੜੇਚੱਕ ਆਦਿ ਆਗੂਆਂ ਨੇ ਸੰਬੋਧਨ ਕੀਤਾ।

 

Leave a Comment