Recording Vigilance Officers, If Intimidation-Complain Immediately! Strict order of AAP minister
Vigilance Officers: ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਇੱਕ ਵਾਰ ਫਿਰ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੁਝ ਵਿਜੀਲੈਂਸ (Vigilance) ਅਧਿਕਾਰੀ ਆਪਣੇ ਹਮਰੁਤਬਾ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ।
ਆਤਿਸ਼ੀ ਦੀ ਤਰਫੋਂ ਕਿਹਾ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ ਨੂੰ ਫੋਨ ‘ਤੇ ਇਸ ਸਬੰਧੀ ਕੋਈ ਧਮਕੀ ਮਿਲਦੀ ਹੈ ਤਾਂ ਉਹ ਇਸ ਦੀ ਰਿਕਾਰਡਿੰਗ ਕਰੇ। ਆਤਿਸ਼ੀ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਵਰਨਣਯੋਗ ਹੈ ਕਿ ਆਤਿਸ਼ੀ ਵਿਜੀਲੈਂਸ (Vigilance) ਤੋਂ ਇਲਾਵਾ ਸੇਵਾ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।
ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਕੁਝ ਵਿਜੀਲੈਂਸ (Vigilance) ਅਧਿਕਾਰੀ ਦੂਜੇ ਵਿਭਾਗਾਂ ਦੇ ਅਧਿਕਾਰੀਆਂ ‘ਤੇ ਦਬਾਅ ਬਣਾ ਰਹੇ ਹਨ। ਉਨ੍ਹਾਂ ਨੂੰ ਡਰਾ ਧਮਕਾ ਕੇ ਨਾਜਾਇਜ਼ ਕੰਮ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ਜੋ ਕਿ ਬਿਲਕੁਲ ਵੀ ਸਹੀ ਨਹੀਂ ਹੈ।
ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕਿਸੇ ਅਧਿਕਾਰੀ ਨੂੰ ਫੋਨ ਜਾਂ ਕਿਸੇ ਹੋਰ ਸਾਧਨ ਰਾਹੀਂ ਕੋਈ ਧਮਕੀ ਮਿਲਦੀ ਹੈ ਤਾਂ ਉਸ ਦੀ ਤੁਰੰਤ ਰਿਕਾਰਡਿੰਗ ਕੀਤੀ ਜਾਵੇ। ਅਧਿਕਾਰੀਆਂ ਨੂੰ ਕਿਸੇ ਤੋਂ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)