Teachers ਨਾਲ ਧੋਖਾ ਹੋਇਆ! ਅਧਿਆਪਕਾਂ ‘ਤੇ ਜ਼ਬਰੀ ਟੈੱਟ ਥੋਪਣ ਵਿਰੁੱਧ ਲੈਬਾਰਟਰੀ ਸਟਾਫ਼ ਯੂਨੀਅਨ ਨੇ ਖੋਲ੍ਹਿਆ ਮੋਰਚਾ
6 ਅਤੇ 7 ਅਪ੍ਰੈਲ ਨੂੰ ਪੂਰੇ ਪੰਜਾਬ ‘ਚ ਫੂਕੇ ਜਾਣਗੇ ਸਿੱਖਿਆ ਮੰਤਰੀ ਦੇ ਪੁਤਲੇ; ਲੈਬਾਰਟਰੀ ਸਟਾਫ਼ ਯੂਨੀਅਨ ਨੇ ਕੀਤਾ ਸਮਰਥਨ ਦਾ ਐਲਾਨ
2011 ਤੋਂ ਟੁੱਟੀ ਪੇ-ਪੈਰਿਟੀ ਅਤੇ ਅਹੁਦੇ ਦੇ ਨਾਮ ਨੂੰ ਲੈ ਕੇ ਰੋਸ; 4 ਸਾਲਾਂ ‘ਚ ਮੁੱਖ ਮੰਤਰੀ ਨੇ ਨਹੀਂ ਦਿੱਤਾ ਮੀਟਿੰਗ ਦਾ ਸਮਾਂ
ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵੱਲੋਂ 11 ਅਪ੍ਰੈਲ ਨੂੰ ਦਿੜ੍ਹਬਾ ਵਿਚ ਵਿੱਤ ਮੰਤਰੀ ਦੇ ਘਰ ਅੱਗੇ ਲੱਗੇਗਾ ਸੰਕੇਤਕ ਧਰਨਾ
ਜਲੰਧਰ, 3 ਅਪ੍ਰੈਲ 2026–
ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵੱਲੋਂ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਉਪਰ ਜ਼ਬਰੀ ਥੋਪੇ ਟੈਸਟ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਕੀਤੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਵਿਰੁੱਧ ਰਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿੱਚ ਮਤਾ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਸਰਕਾਰ ਨੇ ਦੋਨੋ ਮੰਗਾ ਉਪਰ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ ਇਕ ਤਰ੍ਹਾਂ ਨਾਲ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਨਾਲ ਧੋਖਾ ਕਰਕੇ ਜ਼ਬਰੀ ਟੈਟ ਨੂੰ ਥੋਪਿਆ ਗਿਆ ਹੈ।
ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕ ਜਥੇਬੰਦੀਆਂ ਨੂੰ ਪਿਛਲੇ ਸਮੇਂ ਵਿੱਚ ਕੌਮੀ ਸਿੱਖਿਆ ਨੀਤੀ- 2020 ਨੂੰ ਪੰਜਾਬ ਵਿੱਚ ਨਾ ਲਾਗੂ ਕਰਨ ਅਤੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਪੰਜਾਬ ਕੈਬਨਿਟ ਨੇ 5 ਸਤੰਬਰ 2025 ਨੂੰ ਇਸ ਸਬੰਧੀ ਮਤਾ ਵੀ ਪਾਸ ਕੀਤਾ ਸੀ, ਪ੍ਰੰਤੂ ਪੰਜਾਬ ਸਰਕਾਰ ਹੁਣ ਇਹਨਾਂ ਮਾਮਲਿਆਂ ਵਿੱਚ ਵੀ ਨੰਗੇ ਚਿੱਟੇ ਰੂਪ ਵਿੱਚ ਵਾਅਦਾ ਖਿਲਾਫੀ ਕਰ ਚੁੱਕੀ ਹੈ।
ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 6 ਅਤੇ 7 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਕੀਤੇ ਜਾ ਰਹੇ ਜਿਲ੍ਹਾ ਪੱਧਰੀ ਪੁਤਲਾ ਫੂਕ ਪ੍ਰਦਰਸ਼ਨ ਦਾ ਹਿੱਸਾ ਬਣਿਆ ਜਾਵੇਗਾ।
ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਐਸ ਐਲ ਏ ਕਰਮਚਾਰੀਆਂ ਦੀ ਸਾਲ 2011 ਤੋਂ ਟੁੱਟੀ ਹੋਈ ਪੇ ਪੈਰਿਟੀ ਜਿਸ ਨੂੰ ਉਸ ਸਮੇਂ ਦੀ ਸਰਕਾਰ ਨੇ ਨਾਨ ਟੀਚਿੰਗ ਕਰਮਚਾਰੀਆਂ ਵਿਚ ਪਾੜ ਪਾਉਣ ਲਈ ਜਾਣਬੁੱਝ ਕੇ ਤੋੜਿਆ ਗਿਆ ਸੀ।
ਜਿਸ ਨਾਲ ਹਰੇਕ ਐਸ ਐਲ ਏ ਕਰਮਚਾਰੀ ਆਪਣੇ ਬਰਾਬਰਤਾ ਦੇ ਕੇਡਰਾਂ ਨਾਲੋਂ ਹਰ ਮਹੀਨੇ 73% ਘਾਟੇ ਦਾ ਸ਼ਿਕਾਰ ਹੋ ਰਿਹਾ ਹੈ ਅਤੇ ਨਿਗੂਣੇ ਭੱਤੇ ਤੇ ਕੰਮ ਕਰਨ ਲਈ ਮਜਬੂਰ ਹੋ ਰਿਹਾ ਹੈ ਜਿਸ ਦਾ ਸਮੁੱਚੇ ਐਸਐਲਏ ਕਰਮਚਾਰੀਆਂ ਵਿਚ ਬਹੁਤ ਰੋਸ ਹੈ ਆਪਣੀ ਇਸ ਟੁੱਟੀ ਹੋਈ ਪੇ ਪੈਰਿਟੀ ਨੂੰ ਬਹਾਲ ਕਰਵਾਉਣ ਲਈ ਅਤੇ ਐਸ ਐਲ ਏ ਦੀ ਪੋਸਟ ਦਾ ਨਾਮ ਸੀਨੀਅਰ ਲੈਬਾਰਟਰੀ ਅਟੈਂਡਟ ਤੋਂ ਸੀਨੀਅਰ ਲੈਬਾਰਟਰੀ ਅਸਿਸਟੈਂਟ ਕਰਨ ਵਾਲੀ ਮੰਗ ਵਾਲੀ ਮੰਗ ਜੋ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੇਲੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਮੰਨ ਲਈ ਗਈ ਸੀ।
ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰਕੇ ਡਿਪਾਰਮੈਟ ਵੱਲੋਂ ਫਿਰ ਰੱਦ ਕਰ ਦਿੱਤਾ ਗਿਆ ਸੀ ਉਸ ਸਮੇਂ ਤੋਂ ਅੱਜ ਤੱਕ ਜਥੇਬੰਦੀ ਹਮੇਸ਼ਾ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਨੂੰ ਘੇਰਦੀ ਰਹੀ ਹੈ।
ਪਰ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਡੀ ਕੋਈ ਸਾਰ ਨਹੀਂ ਲਈ ਪੂਰੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਇਕ ਵੀ ਮੀਟਿੰਗ ਸਾਡੀ ਜਥੇਬੰਦੀ ਨਾਲ ਨਹੀਂ ਕੀਤੀ ਗਈ ਜਦੋਂ ਕਿ ਸਮੇਂ – ਸਮੇਂ ਤੇ ਜਥੇਬੰਦੀ ਵੱਲੋਂ ਸੋਸ਼ਲ ਮੀਡੀਆ ਰਾਹੀਂ,ਡਾਕ ਰਾਹੀਂ, ਪਰਸਨਲ ਤੌਰ ਤੇ ਦਫ਼ਤਰਾਂ ਵਿਚ ਪਹੁੰਚ ਕੇ ਮੀਟਿੰਗ ਲਈ ਸਮਾਂ ਮੰਗਿਆ ਗਿਆ ਪਰ ਨਾ ਹੀ ਸਮਾਂ ਮਿਲਿਆ ਨਾਂ ਹੀ ਕੋਈ ਹੱਲ ਹੋਇਆ। ਸਗੋਂ ਮਾਨ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੀ ਸਾਹਮਣੇ ਆਇਆ ਹੈ।
ਜਥੇਬੰਦੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਸੰਘਰਸ਼ ਰਾਹੀਂ ਘੇਰਨ ਲਈ 11 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ ਅੱਗੇ ਵਿਸ਼ਾਲ ਇਕੱਠ ਕਰਕੇ ਸੰਕੇਤਕ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ ਐਲ ਏ ਕਰਮਚਾਰੀ ਇਸ ਸੰਘਰਸ਼ ਦਾ ਵੱਧ ਚੜ ਕੇ ਹਿੱਸਾ ਬਣਨਗੇ।
ਇਸ ਮੌਕੇ ਇਸ ਮੌਕੇ ਸੂਬਾ ਸ੍ਰਪਰਸਤ ਜਸਵੰਤ ਰਾਏ, ਸੂਬਾ ਜਨਰਲ ਸਕੱਤਰ ਪੰਕਜ ਕੁਮਾਰ ਸਪਰਾ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ,ਸੂਬਾ ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ,ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ,ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਪ੍ਰੈਸ ਸਕੱਤਰ ਪਰਮਜੀਤ ਕੁਮਾਰ, ਬਠਿੰਡਾ ਤੋਂ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸੰਧੂ, ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ ਤੇ ਨਾਇਬ ਸਿੰਘ ਬਹਿਮਣ ਦੀਵਾਨਾ, ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮ੍ਰਿਤਸਰ, ਜਿਲਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ , ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਪ੍ਰਵੇਸ਼ ਮਹਿਤਾ, ਰਣਜੀਤ ਕੁਮਾਰ, ਬਲਵੰਤ ਰਾਏ, ਗੁਰਮੀਤ ਸਿੰਘ, ਬਿਕਰਮਜੀਤ ਸਿੰਘ, ਮੋਹਿਤ ਚੌਧਰੀ, ਪ੍ਰਮਜੀਤ ਕੁਮਾਰ , ਗੁਰਪ੍ਰੀਤ ਸਿੰਘ ਸਠਿਆਲਾ , ਸੁਸ਼ੀਲ ਕੁਮਾਰ ਵੇਰਕਾ, ਬਲਜਿੰਦਰ ਸਿੰਘ, ਜ਼ਿਲ੍ਹਾ ਨਵਾਂਸ਼ਹਿਰ ਤੋਂ ਸੰਜੀਵ ਸ਼ਰਮਾ, ਦਲਬੀਰ ਸਿੰਘ, ਰੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਤੋਂ ਰਮੇਸ਼ ਕੁਮਾਰ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ ,ਜ਼ਿਲ੍ਹਾ ਰੋਪੜ ਤੋਂ ਅਵਤਾਰ ਸਿੰਘ ਮੋਜਲੀਪੁਰ ਸਰਪ੍ਰਸਤ ਮਲਕੀਤ ਸਿੰਘ ਜਨਰਲ ਸਕੱਤਰ ਸ਼ਿਵ ਲਾਲ ਪਾਮਾ ਮੈਂਬਰ ਹਰਵਿੰਦਰ ਸਿੰਘ ਮੈਂਬਰ, ਜ਼ਿਲ੍ਹਾ ਤਰਨਤਾਰਨ ਤੋਂ ਸਪਾਲ ਸ਼ਰਮਾ ਲਵਲੀਨ ਸਿੰਘ ਕੈਰੋਂ, ਅੰਮ੍ਰਿਤਪਾਲ ਸਿੰਘ ਕੈਰੋਂ, ਤਜਿੰਦਰ ਸਿੰਘ, ਜਸਵੰਤ ਸਿੰਘ, ਬਲਵੰਤ ਸਿੰਘ, ਪਰਮਿੰਦਰ ਸਿੰਘ ਜਲੰਧਰ ਜ਼ਿਲ੍ਹਾ ਤੋ ਕਰਨ ਕੁਮਾਰ, ਸੁਖਵਿੰਦਰ ਸਿੰਘ, ਵਿਜੈ ਕੁਮਾਰ, ਪੰਕਜ ਸਰਮਾ, ਸੁਰਜੀਤ ਕੁਮਾਰ , ਅਮਲੋਕ ਸਿੰਘ ਭੱਟੀ, ਰਕੇਸ਼ ਕੁਮਾਰ, ਬਲਵਿੰਦਰ ਸਿੰਘ, ਗੁਰਵਿੰਦਰ ਜੀਤ ਸਿੰਘ, ਗੁਰਮੇਜ ਸਿੰਘ, ਕਮਲਪ੍ਰੀਤ ਕੌਰ, ਇੰਦੂ, ਕੁਲਦੀਪ ਕੌਰ ਆਦਿ ਹਾਜ਼ਰ ਰਹੇ।






