Weather Alert: ਪੰਜਾਬ ‘ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੇ ਨਾਲ ਤੇਜ਼ ਤੂਫ਼ਾਨ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ- ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

 

Weather Alert: ਪੰਜਾਬ ‘ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੇ ਨਾਲ ਤੇਜ਼ ਤੂਫ਼ਾਨ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ

ਕੁਦਰਤ ਦੀ ਮਾਰ: ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ‘ਚ ਵਿਛੀ ਕਣਕ ਦੀ ਫ਼ਸਲ; ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

50-60 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਪ੍ਰਸ਼ਾਸਨ ਨੇ 10 ਜ਼ਿਲ੍ਹਿਆਂ ਲਈ ਜਾਰੀ ਕੀਤਾ ਖ਼ਾਸ ਅਲਰਟ

Punjab Network (Weather Alert)

ਚੰਡੀਗੜ੍ਹ/ਜਾਲੰਧਰ, 03 ਅਪ੍ਰੈਲ 2026 –

ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। IMD ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗੜੇਮਾਰੀ ਹੋਣ ਦੀ ਪ੍ਰਬਲ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਾਲੰਧਰ, ਕਪੂਰਥਲਾ, ਪਠਾਨਕੋਟ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ), ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨਤਾਰਨ ਵਿੱਚ ਕਿਤੇ-ਕਿਤੇ ਤੇਜ਼ ਤੂਫ਼ਾਨ ਆ ਸਕਦਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦਾ ਅਨੁਮਾਨ ਹੈ।

May be a graphic of ‎map and ‎text that says "‎हमतौमन संजाह जन कडीराज weather warnings for Punjab Date April 2026 पंजाव 0 लिप जिलेदार गाँगरग कोततावनी Moter Waming orard শजयिয়री रલ trom03 03 April Guvemrmentof India Ministry Sekencas Matesomkciral epartme 一マートo ופרפ 15Taf 2026 my Day3 April 2026 A Day 6April 2026 RODT GUPDACTIT AMnTAR A 저능 Day 7April-2 2026 Legend Phenomenon Thunderstorm/Lightning/Hail Gusty Wind (50-60 KMPH) Thunderstorm lightning / gusty wind (40-50 KMPH) No Warning कोई येतावनी नहीं Warning Level Be Updated निगरानी तेतावजी प्रेणी Be Prepared सवेत(तयार TakeAction Take Action वेतावली(कारवाई करे)‎"‎‎

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਦਰੱਖਤਾਂ ਅਤੇ ਕਮਜ਼ੋਰ ਢਾਂਚਿਆਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕਰਨ।

ਪੰਜਾਬ ‘ਚ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਵਾਢੀ ਲਈ ਪੂਰੀ ਤਰ੍ਹਾਂ ਤਿਆਰ ਖੜ੍ਹੀ ਕਣਕ ਦੀ ਫ਼ਸਲ ‘ਤੇ ਮੀਂਹ ਅਤੇ ਤੇਜ਼ ਹਵਾਵਾਂ ਦਾ ਮਾਰੂ ਅਸਰ ਸਾਫ਼ ਦਿਖਾਈ ਦੇ ਰਿਹਾ ਹੈ।

ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਖੇਤਾਂ ਵਿੱਚ ਖੜ੍ਹੀ ਫ਼ਸਲ ਡਿੱਗਣੀ ਸ਼ੁਰੂ ਹੋ ਗਈ ਹੈ। ਇਸ ਨਾਲ ਨਾ ਸਿਰਫ਼ ਵਾਢੀ ਵਿੱਚ ਦੇਰੀ ਹੋਵੇਗੀ, ਸਗੋਂ ਝਾੜ ਅਤੇ ਗੁਣਵੱਤਾ ‘ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ।

ਕਿਸਾਨਾਂ ਅਨੁਸਾਰ, ਜੇਕਰ ਫ਼ਸਲ ਖੇਤਾਂ ਵਿੱਚ ਡਿੱਗੀ ਰਹੀ ਤਾਂ ਦਾਣੇ ਕਾਲੇ ਪੈ ਸਕਦੇ ਹਨ, ਜਿਸ ਕਾਰਨ ਮੰਡੀਆਂ ਵਿੱਚ ਸਹੀ ਭਾਅ ਮਿਲਣਾ ਮੁਸ਼ਕਲ ਹੋ ਜਾਵੇਗਾ।

ਜੇ ਮੀਂਹ ਇੱਕ-ਦੋ ਦਿਨ ਹੋਰ ਜਾਰੀ ਰਿਹਾ ਤਾਂ ਕਿਸਾਨਾਂ ਨੂੰ ਭਾਰੀ ਵਿੱਤੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਮੀਂਹ ਦਾ ਅਸਰ ਤੇਲਬੀਜ ਫ਼ਸਲਾਂ ‘ਤੇ ਵੀ ਪੈਂਦਾ ਨਜ਼ਰ ਆ ਰਿਹਾ ਹੈ। ਫਿਲਹਾਲ ਕਿਸਾਨ ਮੌਸਮ ਸਾਫ਼ ਹੋਣ ਦੀ ਉਮੀਦ ਵਿੱਚ ਅਸਮਾਨ ਵੱਲ ਦੇਖ ਰਹੇ ਹਨ।