Join WhatsApp

Join Now

Weather Alert: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਕੱਲ੍ਹ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: August 4, 2026 9:02 PM

 

Weather Alert: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਕੱਲ੍ਹ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Punjab Network/ Weather Update

ਚੰਡੀਗੜ੍ਹ, 4 ਅਗਸਤ 2026- ਪੰਜਾਬ ਵਿੱਚ ਮਾਨਸੂਨ ਆਉਣ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜੇ ਪਏ ਹਨ। ਜਾਣਕਾਰੀ ਦੇ ਮੁਤਾਬਕ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੱਲ੍ਹ 5 ਅਗਸਤ ਨੂੰ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 6 ਅਗਸਤ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਚੇਤਾਵਨੀ ਮੁਤਾਬਕ 6 ਅਗਸਤ ਨੂੰ ਛੇ ਜ਼ਿਲ੍ਹਿਆਂ ਵਿੱਚ ਬਾਰਿਸ਼ ਪਵੇਗੀ; ਇਹਨਾਂ ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਿਲ ਹਨ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਅਤੇ 8 ਅਗਸਤ ਨੂੰ ਮੌਸਮ ਆਮ ਜਿਹਾ ਹੀ ਰਹੇਗਾ, ਯਾਨੀ ਕਿ ਇਹਨਾਂ ਦਿਨਾਂ ਦੌਰਾਨ ਕੋਈ ਚੇਤਾਵਨੀ ਨਹੀਂ ਦਿੱਤੀ ਗਈ ਹੈ, ਜਦੋਂ ਕਿ 5 ਅਤੇ 6 ਅਗਸਤ ਨੂੰ ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ਦੇ ਬਹੁ-ਗਿਣਤੀ ਜ਼ਿਲ੍ਹਿਆਂ ਵਿੱਚ ਇਸ ਵੇਲੇ ਬਰਸਾਤ ਪੈ ਰਹੀ ਹੈ, ਜਿਸ ਦੇ ਕਾਰਨ ਕਈ ਥਾਵਾਂ ‘ਤੇ ਤਾਂ ਪਾਣੀ ਭਰ ਗਿਆ ਹੈ, ਜਦੋਂ ਕਿ ਕਈ ਇਲਾਕਿਆਂ ਵਿੱਚ ਹਾਲੇ ਵੀ ਪਾਣੀ ਦੀ ਕਮੀ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਦੌਰਾਨ ਪੰਜਾਬ ਵਿੱਚ ਹੋਰ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਕਿਸਾਨਾਂ ਨੇ ਮੌਸਮ ਵਿਭਾਗ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਬਾਅਦ ਖੁਸ਼ੀ ਜ਼ਾਹਿਰ ਕੀਤੀ ਹੈ ਅਤੇ ਕਿਹਾ ਹੈ ਕਿ ਬਾਰਿਸ਼ ਪੈਣ ਨਾਲ ਉਹਨਾਂ ਦੀਆਂ ਫਸਲਾਂ ਨੂੰ ਕਾਫੀ ਜ਼ਿਆਦਾ ਲਾਭ ਹੋਵੇਗਾ ਕਿਉਂਕਿ ਝੋਨੇ ਦੀ ਫਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ।

ਮੌਸਮ ਵਿਭਾਗ ਦੁਆਰਾ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਇੱਕ ਵਾਰ ਮੌਸਮ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਜਾਂ ਫਿਰ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾ ਕੇ ਮੌਸਮ ਬਾਰੇ ਅਪਡੇਟ ਜ਼ਰੂਰ ਚੈੱਕ ਕਰ ਲੈਣ ਤਾਂ ਜੋ ਉਹਨਾਂ ਨੂੰ ਅੱਗੇ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment