Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ-ਤੂਫ਼ਾਨ ਦਾ ‘ਯੈਲੋ ਅਲਰਟ’ ਜਾਰੀ

On: ਅਪ੍ਰੈਲ 17, 2026 10:08 ਪੂਃ ਦੁਃ

 

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ-ਤੂਫ਼ਾਨ ਦਾ ‘ਯੈਲੋ ਅਲਰਟ’ ਜਾਰੀ

ਬਠਿੰਡਾ ਸਭ ਤੋਂ ਗਰਮ, ਤਾਪਮਾਨ 40 ਡਿਗਰੀ ਦੇ ਨੇੜੇ

Weather Alert: ਚੰਡੀਗੜ੍ਹ, 17 ਅਪ੍ਰੈਲ 2026- ਪੰਜਾਬ ਸਮੇਤ ਉੱਤਰ ਭਾਰਤ ਵਿੱਚ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਵੀ ਗਰਮੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ।

ਪੰਜਾਬ ਦੇ 15 ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਚਲਾ ਗਿਆ ਹੈ, ਜਿਸ ਕਾਰਨ ਬਿਜਲੀ ਦੀ ਖਪਤ ਵਿੱਚ ਵੀ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ।

PunjabKesari

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਤੇ ਤੂਫ਼ਾਨ ਦਾ ਅਲਰਟ

ਪਹਾੜੀ ਖੇਤਰਾਂ ਵਿੱਚ ਸਰਗਰਮ ਹੋਏ ‘ਵੈਸਟਰਨ ਡਿਸਟਰਬੈਂਸ’ (ਪੱਛਮੀ ਵਿਘੋਖ) ਦੇ ਪ੍ਰਭਾਵ ਕਾਰਨ ਮੌਸਮ ਵਿਭਾਗ ਨੇ ਅੱਜ, 17 ਅਪ੍ਰੈਲ ਨੂੰ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਖ਼ਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ, ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

18 ਅਪ੍ਰੈਲ ਤੋਂ ਬਾਅਦ 20 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਸਾਫ਼ ਰਹਿਣ ਦੇ ਨਾਲ-ਨਾਲ ਤਾਪਮਾਨ ਵਿਚ ਵੀ ਵਾਧਾ ਹੋਵੇਗਾ ਅਤੇ ਗਰਮੀ ਵੀ ਵਧੇਗੀ।

ਬਠਿੰਡਾ ਸਭ ਤੋਂ ਗਰਮ/ ਬਿਜਲੀ ਦੀ ਖਪਤ ਵਿੱਚ ਵਾਧਾ

ਸੂਬੇ ਭਰ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਣਿਆ ਹੋਇਆ ਹੈ। ਕਈ ਇਲਾਕਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।

ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅੱਜ ਸਵੇਰੇ ਹਲਕੀ ਧੁੱਪ ਦੇ ਨਾਲ-ਨਾਲ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਹਿਸੂਸ ਹੋ ਰਹੀ ਹੈ।

ਵਧ ਰਹੀ ਗਰਮੀ ਕਾਰਨ ਲੋਕਾਂ ਨੇ ਘਰਾਂ ਅਤੇ ਦਫ਼ਤਰਾਂ ਵਿੱਚ ਏਅਰ ਕੰਡੀਸ਼ਨਰਾਂ (AC) ਅਤੇ ਕੂਲਰਾਂ ਦੀ ਵਰਤੋਂ ਵਧਾ ਦਿੱਤੀ ਹੈ। ਇਸ ਕਾਰਨ ਪੰਜਾਬ ਭਰ ਵਿੱਚ ਬਿਜਲੀ ਦੀ ਮੰਗ ਅਤੇ ਖਪਤ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਵਿਸ਼ੇਸ਼ ਤੌਰ ‘ਤੇ ਤੇਜ਼ ਹਵਾਵਾਂ ਚੱਲਣ ਸਮੇਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਲਈ ਕਿਹਾ ਗਿਆ ਹੈ।

 

Join WhatsApp

Join Now

Leave a Comment