Join WhatsApp

Join Now

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਯੈਲੋ ਅਲਰਟ

On: ਜੁਲਾਈ 17, 2026 10:19 ਪੂਃ ਦੁਃ

 

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਯੈਲੋ ਅਲਰਟ- 20 ਜੁਲਾਈ ਨੂੰ ਭਾਰੀ ਮੀਂਹ ਦੀ ਚੇਤਾਵਨੀ; ਇਸ ਦਿਨ ਮਿਲੇਗੀ ਰਾਹਤ

ਚੰਡੀਗੜ੍ਹ, 17 ਜੁਲਾਈ 2026- Weather Alert: ਇੱਕ ਪਾਸੇ ਜਿੱਥੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਨੇ ਮੌਸਮ ਨੂੰ ਖੁਸ਼ਗਵਾਰ ਬਣਾਇਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ, ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮੁੱਖ ਤੌਰ ‘ਤੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਲਈ ਹੈ, ਜਿੱਥੇ ਲੋਕਾਂ ਨੂੰ ਚਿਪਚਿਪੀ ਗਰਮੀ ਪ੍ਰੇਸ਼ਾਨ ਕਰ ਸਕਦੀ ਹੈ।

ਗਰਮੀ ਦੇ ਅਲਰਟ ਦੇ ਨਾਲ-ਨਾਲ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਰਾਹਤ ਦੀ ਉਮੀਦ ਵੀ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਅੱਜ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਭਲਕੇ ਯਾਨੀ 18 ਜੁਲਾਈ ਨੂੰ ਵੀ ਮੌਸਮ ਦਾ ਹਾਲ ਅੱਜ ਵਰਗਾ ਹੀ ਰਹਿਣ ਵਾਲਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਸਮੇਤ ਇਨ੍ਹਾਂ ਹੀ 8 ਜ਼ਿਲ੍ਹਿਆਂ ਵਿੱਚ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਬਰਕਰਾਰ ਰਹੇਗਾ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵਿਸ਼ੇਸ਼ ਅਲਰਟ (Alert) ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ. ਨਗਰ (ਮੁਹਾਲੀ), ਤਰਨਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਸਕਦਾ ਹੈ।

20 ਜੁਲਾਈ ਨੂੰ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਇਸ ਦਿਨ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਭਰ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਹੁੰਮਸ ਭਰੀ ਗਰਮੀ ਤੋਂ ਪੂਰੀ ਤਰ੍ਹਾਂ ਨਿਜਾਤ ਮਿਲਣ ਦੀ ਉਮੀਦ ਹੈ।

ਜੇਕਰ ਬੀਤੇ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਵੇਲੇ ਕਾਫੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਬੀਤੇ ਦਿਨ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਇਲਾਕੇ ਦਾ ਦਰਜ ਕੀਤਾ ਗਿਆ, ਜੋ ਕਿ 41.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਦੌਰਾਨ ਸਿਹਤ ਦਾ ਖਾਸ ਧਿਆਨ ਰੱਖਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

 

More

ਪੰਜਾਬ ਨੂੰ ਸਿਆਸੀ ਡਰਾਮੇਬਾਜ਼ੀ ਨਹੀਂ, ਕੰਮ ਚਾਹੀਦਾ! AAP ਦੇ ਸਾਢੇ ਚਾਰ ਸਾਲਾਂ ‘ਚ 100 ਗੁਣਾ ਵਧਿਆ ਨਸ਼ਾ: ਕੇਵਲ ਢਿੱਲੋਂ

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

Leave a Comment