Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਪੈ ਸਕਦੈ ਮੀਂਹ; IMD ਵੱਲੋਂ ਅਲਰਟ ਜਾਰੀ!

On: ਜੂਨ 28, 2026 10:15 ਪੂਃ ਦੁਃ

 

Weather Alert: ਪੰਜਾਬ ਵਿੱਚ ਚਾਰ ਦਿਨ ਪਵੇਗਾ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ!

ਚੰਡੀਗੜ੍ਹ, 28 ਜੂਨ 2026-

ਪੰਜਾਬ ਵਾਸੀਆਂ ਲਈ ਅੱਤ ਦੀ ਗਰਮੀ ਅਤੇ ਹੁੰਮਸ ਭਰੇ ਮੌਸਮ ਤੋਂ ਰਾਹਤ ਮਿਲਣ ਦੀ ਵੱਡੀ ਖ਼ਬਰ ਹੈ। ਮੌਸਮ ਵਿਭਾਗ (IMD) ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ (28 ਜੂਨ) ਤੋਂ ਲੈ ਕੇ 2 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਸਿਰਫ਼ ਮੀਂਹ ਹੀ ਨਹੀਂ, ਸਗੋਂ ਹੋਰ ਵੀ ਕਈ ਬਦਲਾਅ ਦੇਖਣ ਨੂੰ ਮਿਲਣਗੇ। ਮੀਂਹ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਤੇਜ਼ ਝੱਖੜ/ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਬੱਦਲ ਗਰਜਣ ਅਤੇ ਬਿਜਲੀ ਚਮਕਣ/ਡਿੱਗਣ ਦਾ ਵੀ ਖ਼ਦਸ਼ਾ ਜਤਾਇਆ ਗਿਆ ਹੈ।

ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 28 ਜੂਨ ਤੋਂ 2 ਜੁਲਾਈ ਦੇ ਵਿਚਕਾਰ ਪੰਜਾਬ ਦੇ ਮੁੱਖ ਮਹਾਨਗਰਾਂ ਅਤੇ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿ ਸਕਦਾ ਹੈ। ਪ੍ਰਮੁੱਖ ਸ਼ਹਿਰਾਂ ਦੀ ਸੂਚੀ ਅਨੁਸਾਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਸ਼ਾਮਲ ਹਨ।
ਮੌਸਮ ਵਿਭਾਗ ਮੁਤਾਬਕ, ਅੰਮ੍ਰਿਤਸਰ ਵਿਖੇ ਹਲਕੀ ਤੋਂ ਦਰਮਿਆਨੀ ਬਾਰਿਸ਼, ਤੇਜ਼ ਹਵਾਵਾਂ, ਬੱਦਲਵਾਈ ਅਤੇ ਗਰਜ-ਚਮਕ ਨਾਲ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਟਿਆਲਾ ਵਿਖੇ ਮੀਂਹ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਰਿਕਾਰਡ ਤੋੜ ਗਰਮੀ ਕਾਰਨ ਲੋਕ ਬੇਹਾਲ ਸਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤਬਦੀਲੀ ਨਾਲ ਪਾਰੇ (ਤਾਪਮਾਨ) ਵਿੱਚ ਭਾਰੀ ਗਿਰਾਵਟ ਆਵੇਗੀ, ਜਿਸ ਨਾਲ ਆਮ ਜਨਤਾ ਸਮੇਤ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

Join WhatsApp

Join Now

Leave a Comment