Weather Forecast Punjab! ਤਪਦੀ ਗਰਮੀ ਵਿਚਾਲੇ ਰਾਹਤ ਦੀ ਖ਼ਬਰ! ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਬਾਰੇ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

 

Weather Forecast Punjab! ਤਪਦੀ ਗਰਮੀ ਵਿਚਾਲੇ ਰਾਹਤ ਦੀ ਖ਼ਬਰ! ਮੌਸਮ ਵਿਭਾਗ ਵੱਲੋਂ ਪੰਜਾਬ ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਬਾਰੇ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

ਤਾਪਮਾਨ ਵਿੱਚ 4 ਤੋਂ 5 ਡਿਗਰੀ ਦੀ ਆਵੇਗੀ ਗਿਰਾਵਟ; 45 ਡਿਗਰੀ ਦੀ ਅੱਗ ਉਗਲਦੀ ਗਰਮੀ ਤੋਂ ਮਿਲੇਗੀ ਨਿਜਾਤ

ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਸੁਹਾਵਣਾ

Weather Forecast Punjab ਚੰਡੀਗੜ੍ਹ, 27 ਮਈ 2026 – ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਹੱਡ-ਭੰਨਵੀਂ ਅਤੇ ਤਪਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕੱਲ੍ਹ ਤੋਂ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲਣ ਜਾ ਰਿਹਾ ਹੈ।

ਜਿਸ ਨਾਲ ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਿਕ, ਕੱਲ੍ਹ ਅਤੇ ਪਰਸੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਪ੍ਰਗਟਾਈ ਗਈ ਹੈ।

ਵਿਭਾਗ ਅਨੁਸਾਰ ਕੱਲ੍ਹ ਸਵੇਰ ਤੋਂ ਹੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਵਾਲਾ ਮੌਸਮ ਬਣਿਆ ਰਹੇਗਾ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਤੇਜ਼ ਹਨੇਰੀ, ਝੱਖੜ ਅਤੇ ਹਵਾਵਾਂ ਚੱਲਣ ਦੇ ਨਾਲ-ਨਾਲ ਗੜੇਮਾਰੀ ਹੋਣ ਦੇ ਵੀ ਆਸਾਰ ਹਨ।

ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਰਕੇ ਸੂਬੇ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ, ਜੋ ਕਿ ਲੋਕਾਂ ਨੂੰ ਭਿਆਨਕ ਲੂ (Heat Wave) ਤੋਂ ਵੱਡੀ ਰਾਹਤ ਦੇਵੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਵੱਧ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਤੌਰ ‘ਤੇ ਮੀਂਹ ਅਤੇ ਬੱਦਲਵਾਈ ਦੀ ਸੰਭਾਵਨਾ ਜਤਾਈ ਗਈ ਹੈ, ਉਨ੍ਹਾਂ ਵਿੱਚ ਚੰਡੀਗੜ੍ਹ, ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਬੇਹੱਦ ਸੁਹਾਵਣਾ ਹੋਣ ਦੀ ਉਮੀਦ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਦੇਖਦਿਆਂ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ।

Image

45 ਡਿਗਰੀ ਤੱਕ ਪਹੁੰਚਿਆ ਪਾਰਾ, PM ਮੋਦੀ ਨੇ ਵੀ ਕੀਤੀ ਅਪੀਲ

ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਵਿੱਚ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਿਆ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਤਪਦੀ ਧੁੱਪ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਅਤੇ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗਰਮੀ ਦੇ ਇਸ ਕਹਿਰ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਬਚਾਅ ਰੱਖਣ। ਅਜਿਹੇ ਵਿੱਚ ਅਗਲੇ ਦੋ ਦਿਨਾਂ ਦੌਰਾਨ ਹੋਣ ਵਾਲੀ ਇਹ ਬਾਰਿਸ਼ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੋਵੇਗੀ।