Weather Update: ਮੌਸਮ ਵਿਭਾਗ ਨੇ 5 ਜਨਵਰੀ, 2026 ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ
ਪੰਜਾਬ ਨੈੱਟਵਰਕ, ਚੰਡੀਗੜ੍ਹ
Weather Update: 2 ਜਨਵਰੀ 2026- ਦੇਸ਼ ਭਰ ਦੇ ਅੰਦਰ ਬੀਤੇ ਕੱਲ੍ਹ ਨਵੇਂ ਸਾਲ ਵਾਲੇ ਦਿਨ ਚੰਗੀ ਬਾਰਿਸ਼ ਪਈ। ਪੰਜਾਬ ਦੇ ਬਹੁ-ਗਿਣਤੀ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਨੂੰ ਬਿਮਾਰੀਆਂ ਤੋਂ ਜਿੱਥੇ ਕੁਝ ਰਾਹਤ ਮਿਲੇਗੀ, ਉੱਥੇ ਹੀ ਦੂਜੇ ਪਾਸੇ ਠੰਡੀਆਂ ਹਵਾਵਾਂ ਚੱਲਣ ਦੇ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਲਈ ਵੀ ਮੌਸਮ ਵਿਭਾਗ ਨੇ ਕਿਹਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ 5 ਜਨਵਰੀ ਤੱਕ ਪੰਜਾਬ ਅੰਦਰ ਯੈਲੋ ਅਤੇ ਔਰੇਂਜ ਅਲਰਟ ਰਹੇਗਾ। ਇਸ ਦੇ ਨਾਲ ਹੀ ਜਿੱਥੇ ਹੁਣ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਨਾਲ ਕੋਲਡ ਵੇਵ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਖ਼ਬਰਾਂ ਦੇ ਮੁਤਾਬਿਕ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਦੇ ਮੌਸਮ ਨੇ ਕਰਵਟ ਲੈ ਲਈ ਹੈ। ਨਵੇਂ ਸਾਲ ਦੇ ਪਹਿਲੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਰਜ ਕੀਤੀ ਗਈ। ਬਾਰਿਸ਼ ਕਾਰਨ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਠੰਢ ਵਧਣ ਦੀ ਸੰਭਾਵਨਾ ਹੈ।
ਬਾਰਿਸ਼ ਨੇ ਠੰਢੀਆਂ ਹਵਾਵਾਂ ਦੇ ਨਾਲ ਹੋਈ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਹੋਣਾ ਪਿਆ ਹੈ।
ਪੰਜਾਬ-ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ 5 ਜਨਵਰੀ, 2026 ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ।
ਕੁਝ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।






