ਕੀ ਕੈਪਟਨ ਅਮਰਿੰਦਰ ਮੁੜ ਹੋਣਗੇ ਕਾਂਗਰਸ ‘ਚ ਸ਼ਾਮਲ, ਪੜ੍ਹੋ ਕੈਪਟਨ ਦਾ ਸਪੱਸ਼ਟੀਕਰਨ

1281

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਦੋ ਵਾਰ ਸੀਐਮ ਰਹੇ ਅਤੇ ਭਾਜਪਾ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਬਾਰੇ ਸੋਸ਼ਲ ਮੀਡੀਆ ਤੇ ਖ਼ਬਰਾਂ ਇਹ ਚੱਲ ਰਹੀਆਂ ਹਨ ਕਿ, ਕੈਪਟਨ ਅਮਰਿੰਦਰ ਵਲੋਂ ਸੋਨੀਆ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਕਾਂਗਰਸ ਪਾਰਟੀ ਵਿਚ ਦੁਬਾਰਾ ਸ਼ਾਮਲ ਕਰਨ ਬਾਰੇ ਕੈਪਟਨ ਨੇ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ- Holiday Alert: ਪੰਜਾਬ ਸਰਕਾਰ ਵੱਲੋਂ 19 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਇਨ੍ਹਾਂ ਖ਼ਬਰਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟੀਕਰਨ ਵੀ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ।

ਕੈਪਟਨ ਅਮਰਿੰਦਰ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇੱਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।