ਕੀ ਕੈਪਟਨ ਅਮਰਿੰਦਰ ਮੁੜ ਕਾਂਗਰਸ ‘ਚ ਹੋਣਗੇ ਸ਼ਾਮਲ? ਪੜ੍ਹੋ ਸਪੱਸ਼ਟੀਕਰਨ!

829

 

Will Captain Amarinder join the Congress again? Read the explanation!

ਪੰਜਾਬ ਨੈੱਟਵਰਕ, ਚੰਡੀਗੜ੍ਹ-

Will Captain Amarinder join the Congress again?- ਪੰਜਾਬ ਦੇ ਸਾਬਕਾ ਸੀਐਮ ਅਤੇ ਭਾਜਪਾਈ ਲੀਡਰ ਕੈਪਟਨ ਅਮਰਿੰਦਰ ਸਿੰਘ ਬਾਰੇ ਸੋਸ਼ਲ ਮੀਡੀਆ ਤੇ ਖ਼ਬਰਾਂ ਚੱਲ ਰਹੀਆਂ ਹਨ ਕਿ, ਕੈਪਟਨ ਅਮਰਿੰਦਰ ਭਾਜਪਾ ਛੱਡ ਕੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਜਾ ਰਹੇ ਹਨ। ਇਨ੍ਹਾਂ ਖ਼ਬਰਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ, ਜਿਹੜੇ ਲੋਕ ਇਹ ਅਫ਼ਵਾਹ ਫ਼ੈਲਾਅ ਰਹੇ ਹਨ ਕਿ, ਕੈਪਟਨ ਕਾਂਗਰਸ ਵਿਚ ਸ਼ਾਮਲ ਹੋਣ ਜਾ ਰਹੇ ਹਨ, ਉਨ੍ਹਾਂ ਨੂੰ ਮੇਰੇ ਸੁਭਾਅ ਦਾ ਪਤਾ ਹੀ ਨਹੀਂ। ਉਨ੍ਹਾਂ ਕਿਹਾ ਕਿ, ਮੈਂ ਕਾਂਗਰਸ ਨੂੰ ਇਕ ਵਾਰ ਅਲਵਿਦਾ ਕਹਿ ਦਿੱਤਾ ਹੈ, ਇਸ ਤੋਂ ਬਾਅਦ ਦੁਬਾਰਾ ਮੈਂ ਕਦੇ ਕਾਂਗਰਸ ਵਿਚ ਨਹੀਂ ਜਾਵਾਂਗਾ।

ਕੈਪਟਨ ਨੇ ਕਿਹਾ ਕਿ, ਕੁੱਝ ਲੋਕ ਜਾਣਬੁੱਝ ਕੇ ਅਜਿਹੀਆਂ ਰਿਪੋਰਟਾਂ ਪਲਾਂਟ ਕਰਵਾ ਕੇ ਪਬਲਿਸ਼ ਕਰਵਾ ਰਹੇ ਹਨ, ਜੋ ਕਿ ਬਿਲਕੁਲ ਝੂਠੀਆਂ ਹਨ। ਉਨ੍ਹਾਂ ਕਿਹਾ ਕਿ, ਮੈਂ ਹੁਣ ਭਾਜਪਾ ਦਾ ਸਿਪਾਹੀ ਹਾਂ ਅਤੇ ਭਾਜਪਾ ਦੇ ਲਈ ਜੀ-ਜਾਨ ਲਗਾ ਕੇ ਮਿਹਨਤ ਕਰਦਾ ਰਹਾਂਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)