Join WhatsApp

Join Now

ਕੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੁੱਲ੍ਹੇਗਾ? ਵਿਦੇਸ਼ ਮੰਤਰਾਲੇ ਨੇ ਦਿੱਤਾ ਸਪੱਸ਼ਟ ਜਵਾਬ

On: ਅਗਸਤ 19, 2026 6:08 ਬਾਃ ਦੁਃ

 

ਕੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੁੱਲ੍ਹੇਗਾ? ਵਿਦੇਸ਼ ਮੰਤਰਾਲੇ ਨੇ ਦਿੱਤਾ ਸਪੱਸ਼ਟ ਜਵਾਬ

ਨਵੀਂ ਦਿੱਲੀ, 19 ਅਗਸਤ 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀਆਂ ਮੰਗਾਂ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤਾਂ ਕਾਰਨ ਕਰਤਾਰਪੁਰ ਸਾਹਿਬ ਕੋਰੀਡੋਰ ਦੀਆਂ ਸੇਵਾਵਾਂ ਹਾਲੇ ਵੀ ਮੁਅੱਤਲ ਹਨ। ਮੰਤਰਾਲੇ ਨੇ ਲਾਂਘਾ ਜਲਦ ਖੋਲ੍ਹਣ ਬਾਰੇ ਕੋਈ ਸਮਾਂ-ਸੀਮਾ ਨਹੀਂ ਦੱਸੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਧਾਰਮਿਕ ਯਾਤਰਾਵਾਂ ਦੁਵੱਲੇ ਸਮਝੌਤਿਆਂ ਤਹਿਤ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਜੈਸਵਾਲ ਨੇ ਕਿਹਾ ਕਿ ਇਸ ਦੀਆਂ ਸੇਵਾਵਾਂ 7 ਮਈ 2025 ਤੋਂ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਮੁਅੱਤਲ ਕੀਤੀਆਂ ਗਈਆਂ ਸਨ ਅਤੇ ਹਾਲਾਤ ਅਜੇ ਵੀ ਜਿਉਂ ਦੇ ਤਿਉਂ ਹਨ। ਇਸ ਲਈ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਜਾਰੀ ਨਹੀਂ ਕੀਤੀਆਂ ਗਈਆਂ।

ਇਹ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਵਫ਼ਦ ਵੱਲੋਂ ਪਾਕਿਸਤਾਨੀ ਅਧਿਕਾਰੀ ਨਾਲ ਮੁਲਾਕਾਤ ਕਰਕੇ ਸਿੱਖ ਸ਼ਰਧਾਲੂਆਂ ਲਈ ਵੀਜ਼ਿਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਨ ਤੋਂ ਬਾਅਦ ਆਇਆ ਹੈ। SGPC ਮੁਤਾਬਕ ਨਵੰਬਰ 2026 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਲਈ 7,500 ਤੋਂ ਵੱਧ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ।

SGPC ਨੇ ਪਾਕਿਸਤਾਨ ਤੋਂ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਅਤੇ ਭਾਰਤ ਸਰਕਾਰ ਤੋਂ ਦਖ਼ਲ ਦੇ ਕੇ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ। ਹਾਲਾਂਕਿ MEA ਦੇ ਤਾਜ਼ਾ ਬਿਆਨ ਤੋਂ ਸਪੱਸ਼ਟ ਹੈ ਕਿ ਸੁਰੱਖਿਆ ਹਾਲਾਤ ਸੁਧਰਨ ਤੱਕ ਲਾਂਘਾ ਖੋਲ੍ਹਣ ਦੀ ਸੰਭਾਵਨਾ ਬਾਰੇ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ।

Leave a Comment