ਮੌਸਮ ਵਿਭਾਗ ਦਾ ਭਵਿੱਖਬਾਣੀ, 9 ਜਨਵਰੀ ਤੱਕ ਪੰਜਾਬ ਚ ਪੈਂਦੀ ਰਹੇਗੀ ਬਾਰਸ਼

494

ਲੁਧਿਆਣਾ:

ਪੰਜਾਬ ਦੇ ਨਾਲ-ਨਾਲ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਦੀ ਲਪੇਟ ‘ਚ ਹੈ। ਅੱਜ ਚੰਡੀਗੜ੍ਹ ਵਿੱਚ ਤੜਕਸਾਰ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਘੁੱਲੀਆਂ ਠੰਡੀਆਂ ਹਵਾਵਾਂ ਨੇ ਠੰਢ ਵਿੱਚ ਹੋਰ ਵਾਧਾ ਕਰ ਦਿੱਤਾ। ਬੱਧਵਾਰ ਨੂੰ ਵੀ ਤੇਜ਼ ਹਵਾਵਾਂ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਰਾਤ ਤਕ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਮੀਂਹ ਕਾਰਨ ਜਿੱਥੇ ਠੰਢ ਕਾਫੀ ਵੱਧ ਗਈ ਹੈ, ਉਥੇ ਹੀ 2 ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਕਈ ਸ਼ਹਿਰਾਂ ਵਿਚ ਪ੍ਰਦੂਸ਼ਣ ਵੀ ਘੱਟ ਹੋ ਗਿਆ ਹੈ।

ਇੰਡੀਆ ਮੈਟਰੋਲੋਜੀਕਲ ਵਿਭਾਗ, ਚੰਡੀਗੜ੍ਹ, ਅੰਮ੍ਰਿਤਸਰ ਦੇ ਅਨੁਸਾਰ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 13.7 ਡਿਗਰੀ ਸੈਲਸੀਅਸ ਰਿਹਾ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਅੱਠ ਡਿਗਰੀ ਵੱਧ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਘੱਟ ਰਿਹਾ।

ਬਠਿੰਡਾ ਵਿਚ 4 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 10.6 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਰਿਹਾ। ਪਟਿਆਲਾ ਵਿਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵਿਭਾਗ ਦੀ ਭਵਿੱਖਬਾਣੀ ਦੀ ਮੰਨੀਏ ਤਾਂ 9 ਜਨਵਰੀ ਤਕ ਪੰਜਾਬ ਵਿਚ ਬੱਦਲ ਛਾਏ ਰਹਿਣਗੇ, ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here