Saturday, April 13, 2024
No menu items!
HomeWorldਕੈਨੇਡਾ 'ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

 

ਪੰਜਾਬ ਨੈੱਟਵਰਕ, ਕੈਨੇਡਾ-

ਕੈਨੇਡਾ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਵਾਸੀ ਬਰਨਾਲਾ ਦੇ ਕਸਬਾ ਭਦੌੜ ਵਜੋਂ ਹੋਈ ਹੈ। 3 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਸੀ।

ਜਾਣਕਾਰੀ ਮੁਤਾਬਿਕ, ਬੀਤੇ ਦਿਨ ਜਦੋਂ ਉਹ ਆਪਣੀ ਕਾਰ ਵਿੱਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 24 ਸਾਲਾ ਸੁਖਚੈਨ ਸਿੰਘ ਕਰੀਬ 3 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸ ਨੂੰ 10 ਦਿਨ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ ਅਤੇ 13 ਮਾਰਚ ਦੀ ਰਾਤ ਨੂੰ ਉਸ ਦਾ ਭਿਆਨਕ ਹਾਦਸਾ ਹੋ ਗਿਆ, ਜਿਸ ਵਿਚ ਉਸ ਦੀ ਮੌਤ ਹੋ ਗਈ।

ਸੁਖਚੈਨ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਉਸ ਦੇ ਘਰ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments