Thursday, May 2, 2024
No menu items!
HomePunjabਵੱਡੀ ਖ਼ਬਰ: Underworld Don ਆਮਿਰ ਸਰਫਰਾਜ਼ ਦਾ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ: Underworld Don ਆਮਿਰ ਸਰਫਰਾਜ਼ ਦਾ ਗੋਲੀਆਂ ਮਾਰ ਕੇ ਕਤਲ

 

Underworld Don Ameer Sarfaraz Murder: ਪਾਕਿਸਤਾਨ ਵਿੱਚ ਇੱਕ ਅੰਡਰਵਰਲਡ ਡੌਨ ਦੀ ਗੋਲੀ ਮਾਰ ਕੇ ਹੱਤਿਆ

ਲਾਹੌਰ / ਨਵੀਂ ਦਿੱਲੀ-

Underworld Don Ameer Sarfaraz Murder: ਪਾਕਿਸਤਾਨ ਵਿੱਚ ਇੱਕ ਅੰਡਰਵਰਲਡ ਡੌਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਲੋਕਾਂ ਨੇ ਅੰਡਰਵਰਲਡ ਡਾਨ ਆਮਿਰ ਸਰਫਰਾਜ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸਰਫਰਾਜ਼ ਖਾਨ ਦਾ ਲਾਹੌਰ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਆਮਿਰ ਸਰਫਰਾਜ਼ ਭਾਰਤੀ ਨਾਗਰਿਕ ਸਰਬਜੀਤ ਦੇ ਕਤਲ ਵਿੱਚ ਸ਼ਾਮਲ ਸੀ। ਆਮਿਰ ਸਰਫਰਾਜ਼ ‘ਤੇ ਪਾਕਿਸਤਾਨ ਦੀ ਜੇਲ ‘ਚ ਬੰਦ ਸਰਬਜੀਤ ਨੂੰ ISI ਦੇ ਇਸ਼ਾਰੇ ‘ਤੇ ਮਾਰਨ ਦਾ ਦੋਸ਼ ਸੀ।

ਦੱਸ ਦੇਈਏ ਕਿ ਸਰਬਜੀਤ ਨੂੰ ਪਾਕਿਸਤਾਨੀ ਫੌਜ ਨੇ ਜਾਸੂਸੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ। ਸਰਬਜੀਤ ਨੂੰ ਜੇਲ੍ਹ ਵਿੱਚ ਰੱਖਿਆ ਗਿਆ, ਜਿੱਥੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਦੋਸ਼ ਲਾਇਆ ਗਿਆ ਸੀ ਕਿ ਮਈ 2013 ‘ਚ ਲਾਹੌਰ ਦੀ ਕੋਟ ਲਖਪਤ ਜੇਲ ‘ਚ ਸਰਬਜੀਤ ‘ਤੇ ਦੋ ਪਾਕਿਸਤਾਨੀ ਕੈਦੀਆਂ ਅਮੀਰ ਸਰਫਰਾਜ਼ ਉਰਫ ਤੰਬਾ ਅਤੇ ਮੁਦੱਸਰ ਨੇ ਹਮਲਾ ਕੀਤਾ ਸੀ, ਜਿਸ ‘ਚ ਸਰਬਜੀਤ ਦੀ ਮੌਤ ਹੋ ਗਈ ਸੀ।

ਸਰਬਜੀਤ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਦਾ ਵਸਨੀਕ ਸੀ, ਇਹ ਪਿੰਡ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਹੈ। 30 ਅਗਸਤ 1990 ਨੂੰ ਸਰਬਜੀਤ ਗਲਤੀ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਚਲਾ ਗਿਆ। ਇਸ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਉਸਨੂੰ ਜਾਸੂਸ ਸਮਝ ਕੇ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)

 

RELATED ARTICLES
- Advertisment -

Most Popular

Recent Comments