Tuesday, May 21, 2024
No menu items!
HomeBusinessCanada Breaking: ਕੈਨੇਡਾ 'ਚ ਇਮੀਗ੍ਰੇਸ਼ਨ ਨੀਤੀਆਂ 'ਚ ਤਬਦੀਲੀਆਂ ਨੂੰ ਲੈ ਕੇ ਕੱਚੇ...

Canada Breaking: ਕੈਨੇਡਾ ‘ਚ ਇਮੀਗ੍ਰੇਸ਼ਨ ਨੀਤੀਆਂ ‘ਚ ਤਬਦੀਲੀਆਂ ਨੂੰ ਲੈ ਕੇ ਕੱਚੇ ਪੰਜਾਬੀ ਨੌਜਵਾਨਾਂ ਵੱਲੋਂ ਹੜਤਾਲ ਦਾ ਐਲਾਨ

 

Canada : ਸੈਂਕੜੇ ਕੱਚੇ ਵਿਦੇਸ਼ੀ ਕਾਮੇ ਇਮੀਗ੍ਰੇਸ਼ਨ ਨੀਤੀਆਂ ‘ਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ….

ਦਲਜੀਤ ਕੌਰ, ਪ੍ਰਿੰਸ ਐਡਵਰਡ ਆਈਲੈਂਡ

Canada : ਕੈਨੇਡਾ ਦੇ ਸੂਬੇ ਪ੍ਰਿੰਸ ਐਡਵਰਡ ਆਈਲੈਂਡ (ਪੀ. ਈ. ਆਈ.) ਵਿੱਚ ਸੈਂਕੜੇ ਕੱਚੇ ਵਿਦੇਸ਼ੀ ਕਾਮੇ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੀ. ਈ. ਆਈ. ਕੈਨੇਡਾ (Canada) ਦਾ ਘੱਟ ਵਸੋਂ ਵਾਲਾ ਸੂਬਾ ਹੈ ਅਤੇ ਇਸਦੇ ਪੇਂਡੂ ਖੇਤਰਾਂ ਵਿੱਚ ਵਸੋਂ ਦੇ ਵਾਧੇ ਅਤੇ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਅਕਸਰ ਸੂਬਾ ਸਰਕਾਰਾਂ, ਫੈਡਰਲ ਸਰਕਾਰ ਨਾਲ ਮਿਲਕੇ ਆਪਣੀਆਂ ਇਮੀਗ੍ਰੇਸ਼ਨ ਨੀਤੀਆਂ ਵਿਦੇਸ਼ੀ ਕਾਮਿਆਂ ਲਈ ਨਰਮ ਰੱਖਦੀਆਂ ਆ ਰਹੀਆਂ ਹਨ। ਕੰਮ ਦੀ ਭਾਲ ਅਤੇ ਪੱਕੇ ਹੋਣ ਲਈ ਅਕਸਰ ਵਿਦੇਸ਼ੀ ਕਾਮੇ ਅਜਿਹੇ ਸੂਬਿਆਂ ਵੱਲ ਪ੍ਰਵਾਸ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪਰੰਤੂ ਫਰਵਰੀ ਮਹੀਨੇ ਵਿੱਚ ਪੀ. ਈ. ਆਈ. ਸੂਬੇ ਦੀਆਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਨਵੀਆਂ ਤਬਦੀਲੀਆਂ ਕਰਕੇ ਇਸ ਸੂਬੇ ਵਿੱਚ ਕੰਮ ਕਰਦੇ ਅਨੇਕਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆ ਸਿਰ ਪੱਕੇ ਹੋਣ ਤੇ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਦੀ ਤਲਵਾਰ ਲਟਕ ਗਈ ਹੈ। ਇਹਨਾਂ ਨਵੀਆਂ ਨੀਤੀਆਂ ਤਹਿਤ ਜਿੱਥੇ ਪੁਆਂਇਟ ਸਿਸਟਮ ਵਿੱਚ ਵਾਧਾ ਕੀਤਾ ਗਿਆ ਹੈ ਉੱਥੇ ‘ਵਿਕਰੀ ਅਤੇ ਸੇਵਾਵਾਂ’ ਖੇਤਰ ਦੇ ਕਾਮਿਆਂ ਨੂੰ ਸੂਬਾਈ ਨਾਮਜ਼ਦਗੀ ਪ੍ਰੋਗਰਾਮ (ਪੀਐਨਪੀ) ਤੋਂ ਬਾਹਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਪੀਐਨਪੀ ‘ਚੋਂ ਬਾਹਰ ਹੋਣ ਕਰਕੇ ਜਿਹਨਾਂ ਕਾਮਿਆਂ ਦੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀਜੀਡਬਲਯੂਪੀ) ਦੀ ਮਿਆਦ ਖਤਮ ਹੋ ਰਹੀ ਹੈ ਉਹ ਅੱਗੇ ਨਹੀਂ ਵਧੇਗੀ ਜਿਸ ਕਾਰਨ ਉਹਨਾਂ ਦਾ ਕੈਨੇਡਾ ਵਿੱਚ ਰਹਿਣਾ ਤੇ ਕੰਮ ਕਰਨਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। Canada ਇਮੀਗ੍ਰੇਸ਼ਨ ਨੀਤੀਆਂ ਵਿੱਚ ਹੋਈਆਂ ਇਹਨਾਂ ਤਬਦੀਲੀਆਂ ਨੂੰ ਲੈ ਕੇ ਵਿਦੇਸ਼ੀ ਕਾਮਿਆਂ ਵਿੱਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਹੈ। ਇਹ ਵਿਦੇਸ਼ੀ ਨੌਜਵਾਨ ਕਾਮੇ ‘ਪ੍ਰੋਟੈਸਟ ਪੀ. ਈ. ਆਈ. 2024’ ਨਾਮ ਦੇ ਗਰੁੱਪ ਹੇਠ ਲਾਮਬੰਦ ਹੋ ਕੇ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਨੌਜਵਾਨ ਕਾਮਿਆਂ ਦੇ ਇਸ ਸੰਘਰਸ਼ ਵਿੱਚ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਵੱਲੋਂ ਉਹਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਜ਼ਾਹਰ ਕਰਦਿਆਂ ਮਾਇਸੋ ਦੀ ਆਗੂ ਮਨਪ੍ਰੀਤ ਕੌਰ ਲੌਂਗੋਵਾਲ ਨੇ ਰੋਸ ਰੈਲੀ ਨੂੰ ਸੰਬੋਧਨ ਕੀਤਾ। ਉਸਨੇ ਕਿਹਾ ਕਿ ਕੈਨੇਡਾ ਸਰਕਾਰ ਨੌਜਵਾਨ ਕਾਮਿਆਂ ਤੇ ਵਿਦਿਆਰਥੀਆਂ ਨੂੰ ਕੱਠਪੁਤਲੀਆਂ ਵਾਂਗ ਨਚਾ ਰਹੀ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਕਾਮਿਆਂ ਦੀ ਘਾਟ ਤੇ ਵਸੋਂ ਦੇ ਵਾਧੇ ਨੂੰ ਲੈ ਕੇ ਪਹਿਲਾਂ ਵੱਖ-ਵੱਖ ਸੂਬਿਆਂ ਦੀਆਂ ਇਮੀਗ੍ਰੇਸ਼ਨ ਨੀਤੀਆਂ ਨਰਮ ਕਰ ਦਿੱਤੀਆਂ ਜਾਂਦੀਆਂ ਹਨ ਤੇ ਘਾਟ ਪੂਰੀ ਹੋਣ ਤੇ ਅਚਾਨਕ ਇਮੀਗ੍ਰੇਸ਼ਨ ਨੀਤੀਆਂ ਬਦਲਕੇ ਨੌਜਵਾਨਾਂ-ਵਿਦਿਆਰਥੀਆਂ ਦੇ ਭਵਿੱਖ ਦੀ ਡੋਰ ਅੱਧ ਵਿਚਾਲੇ ਕੱਟ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸੰਸਾਰ ਭਰ ਵਿੱਚ ਵੱਧਦੇ ਸੰਕਟ ਕਾਰਨ ਪ੍ਰਵਾਸੀ ਕਾਮਿਆਂ ਉੱਤੇ ਹਮਲੇ ਵੀ ਤੇਜ ਹੋ ਰਹੇ ਹਨ ਤੇ ਇਸ ਸਮੇਂ ਪ੍ਰਵਾਸੀ ਕਾਮਿਆਂ ਨੂੰ ਜੱਥੇਬੰਦ ਹੋ ਕੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ। ਇਸ ਸਮੇਂ ਪ੍ਰਭਾਵਿਤ ਨੌਜਵਾਨ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਹਨਾਂ 13 ਮਈ ਦਿਨ ਸੋਮਵਾਰ ਨੂੰ ਸ਼ਾਰਲੇਟਾਊਨ ਪੀਐਨਪੀ ਦਫਤਰ ਸਾਹਮਣੇ ਇੱਕ ਰੋਜ਼ਾ ਹੜਤਾਲ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ-High court big decision: ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ! 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਪੈਨਸ਼ਨ ਤੈਅ ਕਰਨ ਦੇ ਹੁਕਮ

ਉਹਨਾਂ ਦੀਆਂ ਮੰਗਾਂ ਹਨ ਕਿ ਨਵੀਆਂ ਬਦਲੀਆਂ ਨੀਤੀਆਂ ਪਹਿਲਾਂ ਤੋਂ ਕੰਮ ਕਰ ਰਹੇ ਕਾਮਿਆਂ ਉੱਤੇ ਲਾਗੂ ਨਾ ਕੀਤੀਆਂ ਜਾਣ, ਸਾਰੇ ਸੈਕਟਰਾਂ (ਵਿਕਰੀ, ਸੇਵਾਵਾਂ ਤੇ ਭੋਜਨ ਖੇਤਰ) ਵਿੱਚ ਨਿਰਪੱਖ ਨਾਮਜ਼ਦਗੀ ਪ੍ਰੋਗਰਾਮ (ਪੀਐਨਪੀ) ਯਕੀਨੀ ਬਣਾਇਆ ਜਾਵੇ ਅਤੇ ਫੈਡਰਲ ਤੇ ਸੂਬਾ ਸਰਕਾਰਾਂ ਵੱਲੋਂ ਅਚਾਨਕ ਤਬਦੀਲ ਕੀਤੀਆਂ ਨੀਤੀਆਂ ਕਾਰਨ ਪ੍ਰਭਾਵਿਤ ਹੋਏ ਨੌਜਵਾਨ ਕਾਮਿਆਂ ਦੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀਜੀਡਬਲਯੂਪੀ) ਵਧਾਏ ਜਾਣ। ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਦੇ ਆਗੂ ਮਨਪ੍ਰੀਤ ਕੌਰ ਲੌਂਗੋਵਾਲ, ਵਰੁਣ ਖੰਨਾ, ਹਰਿੰਦਰ ਮਹਿਰੋਕ ਤੇ ਖੁਸ਼ਪਾਲ ਗਰੇਵਾਲ ਨੇ ਪੀ. ਈ. ਆਈ. ’ਚ ਵਸਦੇ ਵਿਦੇਸ਼ੀ ਕਾਮਿਆਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਇਨਸਾਫਪਸੰਦ ਲੋਕਾਂ ਤੇ ਸੰਸਥਾਵਾਂ ਨੂੰ ਨੌਜਵਾਨਾਂ ਦੇ ਇਸ ਹੱਕੀ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments