Monday, May 20, 2024
No menu items!
HomeWorldIran Air Strike On Pakistan: ਪਾਕਿਸਤਾਨ 'ਤੇ ਈਰਾਨ ਨੇ ਕੀਤਾ ਹਵਾਈ ਹਮਲਾ,...

Iran Air Strike On Pakistan: ਪਾਕਿਸਤਾਨ ‘ਤੇ ਈਰਾਨ ਨੇ ਕੀਤਾ ਹਵਾਈ ਹਮਲਾ, ਮਾਸੂਮ ਬੱਚਿਆਂ ਦੀ ਮੌਤ- ਵੇਖੋ ਵੀਡੀਓ

 

Iran Air Strike On Pakistan: ਪਾਕਿਸਤਾਨ ਨੇ ਈਰਾਨ ਨੂੰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ

ਪੰਜਾਬ ਨੈੱਟਵਰਕ, ਲਾਹੌਰ Iran Air Strike On Pakistan: ਭਾਰਤ ਤੋਂ ਬਾਅਦ ਹੁਣ ਈਰਾਨ ਨੇ ਵੀ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ।

ਈਰਾਨ ਨੇ ਮੰਗਲਵਾਰ ਨੂੰ ਬਲੋਚਿਸਤਾਨ ‘ਚ ਹਵਾਈ ਹਮਲੇ ਕੀਤੇ ਅਤੇ ਕਈ ਅੱਤਵਾਦੀ ਸਮੂਹਾਂ ਦੇ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਕਾਰਵਾਈ ‘ਤੇ ਪਾਕਿਸਤਾਨ ਨੇ ਈਰਾਨ ਨੂੰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ ਹੈ।

ਈਰਾਨ ਨੇ ਦਾਅਵਾ ਕੀਤਾ ਹੈ ਕਿ ਬਲੋਚਿਸਤਾਨ ‘ਚ ਸਥਿਤ ਅੱਤਵਾਦੀ ਸਮੂਹਾਂ ਦੇ ਠਿਕਾਣਿਆਂ ‘ਤੇ ਹਵਾਈ ਹਮਲੇ ਕੀਤੇ ਗਏ ਹਨ। ਪਾਕਿਸਤਾਨ ਨੇ ਖੁਦ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਇਸ ਬਾਰੇ ਪਾਕਿਸਤਾਨ ਦਾ ਕਹਿਣਾ ਹੈ ਕਿ ਈਰਾਨ ਦੇ ਹਵਾਈ ਹਮਲੇ ‘ਚ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਲੜਕੀਆਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਈਆਂ ਹਨ। ਪਾਕਿਸਤਾਨ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਈਰਾਨ ਦੀ ਕਾਰਵਾਈ ਨੂੰ ਲੈ ਕੇ ਟਵਿੱਟਰ ‘ਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਹੈ ਕਿ ਪਾਕਿਸਤਾਨ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ।

ਈਰਾਨ ਨੇ ਅੰਤਰਰਾਸ਼ਟਰੀ ਹਵਾਈ ਖੇਤਰ ਨਿਯਮਾਂ ਦੀ ਉਲੰਘਣਾ ਕੀਤੀ ਹੈ। ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਾਕਿਸਤਾਨ ਨੇ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਇਸ ਦੇ ਗੰਭੀਰ ਨਤੀਜੇ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments