Monday, May 20, 2024
No menu items!
HomeWorldMoscow Concert Hall Attack: ਅੱਤਵਾਦੀਆਂ ਵੱਲੋਂ ਰੂਸ 'ਚ ਵੱਡਾ ਹਮਲਾ, 70 ਲੋਕਾਂ...

Moscow Concert Hall Attack: ਅੱਤਵਾਦੀਆਂ ਵੱਲੋਂ ਰੂਸ ‘ਚ ਵੱਡਾ ਹਮਲਾ, 70 ਲੋਕਾਂ ਦੀ ਮੌਤ! ਵੇਖੋ ਹਮਲੇ ਦਾ ਲਾਈਵ ਵੀਡੀਓ 

 

Moscow Concert Hall Attack: ਅੱਤਵਾਦੀ ਸੰਗਠਨ ਆਈਐਸਆਈਐਸ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ 

ਪੰਜਾਬ ਨੈੱਟਵਰਕ, ਵਰਲਡ ਸਰਵਿਸ- ਨਿਊਜ਼ ਏਜੰਸੀ ਮਾਸਕੋ-

Moscow Concert Hall Attack: ਮਾਸਕੋ ਵਿਚ ਵੱਡਾ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ, ਜਿਸ ਵਿਚ 70 ਤੋਂ ਵੱਧ ਲੋਕ ਮਾਰੇ ਗਏ ਹਨ, ਜਦੋਂਕਿ 150 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਮਲੇ ਕਾਰਨ ਰੂਸ ਵਿੱਚ ਵੀਕੈਂਡ ਵਿੱਚ ਹੋਣ ਵਾਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਵਿੱਚ ਹੋਲੀ ਦੇ ਪ੍ਰੋਗਰਾਮ ਵੀ ਸ਼ਾਮਲ ਹਨ। ਅੱਤਵਾਦੀ ਸੰਗਠਨ ਆਈਐਸਆਈਐਸ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

https://twitter.com/israelnewspulse/status/1771318935326953795

ਮੀਡੀਆ ਰਿਪੋਰਟਾਂ ਮੁਤਾਬਿਕ, ਮਾਸਕੋ ਦੇ ਇਕ ਸਮਾਰੋਹ ਹਾਲ ‘ਚ ਬੰਦੂਕਧਾਰੀਆਂ ਦੀ ਗੋਲੀਬਾਰੀ ‘ਚ 70 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਕਰੀਬ 150 ਜ਼ਖਮੀ ਹੋ ਗਏ ਹਨ। ਹਮਲੇ ‘ਚ ਜ਼ਖਮੀ ਹੋਏ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ।

ਅੱਤਵਾਦੀ ਸੰਗਠਨ ਆਈਐਸਆਈਐਸ ਨੇ ਟੈਲੀਗ੍ਰਾਮ ਮੈਸੇਜਿੰਗ ਐਪ ‘ਤੇ ਇੱਕ ਬਿਆਨ ਵਿੱਚ ਕਿਹਾ ਕਿ ਆਈਐਸ ਦੇ ਲੜਾਕਿਆਂ ਨੇ “ਰੂਸ ਦੀ ਰਾਜਧਾਨੀ ਮਾਸਕੋ ਦੇ ਬਾਹਰਵਾਰ ਇੱਕ ਵੱਡੇ ਇਕੱਠ ‘ਤੇ ਹਮਲਾ ਕੀਤਾ।” ਹਮਲਾਵਰ “ਸੁਰੱਖਿਅਤ ਤੌਰ ‘ਤੇ ਆਪਣੇ ਠਿਕਾਣਿਆਂ ‘ਤੇ ਪਰਤ ਗਏ ਹਨ”।

ਸਾਹਮਣੇ ਆਈ ਵੀਡੀਓ ਦੇ ਆਧਾਰ ‘ਤੇ ਕਿਹਾ ਜਾ ਰਿਹਾ ਹੈ ਕਿ ਹਮਲਾ 6 ਬੰਦੂਕਧਾਰੀਆਂ ਨੇ ਕੀਤਾ। ਘਟਨਾ ਸਥਾਨ ‘ਤੇ ਮੌਜੂਦ ਆਰਆਈਏ ਨੋਵੋਸਤੀ ਸਮਾਚਾਰ ਏਜੰਸੀ ਦੇ ਪੱਤਰਕਾਰ ਮੁਤਾਬਕ ਹਮਲਾਵਰ ਇਮਾਰਤ ‘ਚ ਦਾਖਲ ਹੋਏ ਅਤੇ ਗੋਲੀਬਾਰੀ ਕੀਤੀ। ਫਿਰ ਇਮਾਰਤ ਨੂੰ ਅੱਗ ਲਗਾ ਦਿੱਤੀ ਗਈ।

ਰੂਸੀ ਸਰਕਾਰ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਰੂਸੀ ਸਮਾਚਾਰ ਏਜੰਸੀਆਂ ਨੂੰ ਦੱਸਿਆ ਕਿ ਅੱਤਵਾਦੀ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ‘ਤੇ ਹਰ ਪਲ ਦੀ ਅਪਡੇਟ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਦਿੱਤੀ ਜਾ ਰਹੀ ਹੈ।

ਪੁਤਿਨ ਨੇ ਜ਼ਖਮੀ ਵਿਅਕਤੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਰੂਸੀ ਸਮਾਚਾਰ ਏਜੰਸੀਆਂ ਨੇ ਉਪ ਪ੍ਰਧਾਨ ਮੰਤਰੀ ਤਾਤਿਆਨਾ ਗੋਲੀਕੋਵਾ ਦੇ ਹਵਾਲੇ ਨਾਲ ਕਿਹਾ, “ਰਾਸ਼ਟਰਪਤੀ ਨੇ ਸਾਰਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਡਾਕਟਰਾਂ ਦਾ ਧੰਨਵਾਦ ਕੀਤਾ।”

ਯੂਰਪੀ ਸੰਘ, ਫਰਾਂਸ, ਸਪੇਨ ਅਤੇ ਇਟਲੀ ਸਮੇਤ ਕਈ ਦੇਸ਼ਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਅਮਰੀਕਾ ਨੇ ਇਸ ਹਮਲੇ ਨੂੰ ‘ਭੈਣਨਾਕ’ ਦੱਸਿਆ ਹੈ ਅਤੇ ਕਿਹਾ ਹੈ ਕਿ ਯੂਕਰੇਨ ਯੁੱਧ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਦੇ ਤੁਰੰਤ ਕੋਈ ਸੰਕੇਤ ਨਹੀਂ ਮਿਲੇ ਹਨ। ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਕੀਵ ਦਾ ਇਸ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਇਕ ਅਮਰੀਕੀ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਬੋਲਦਿਆਂ ਕਿਹਾ ਕਿ ਅਮਰੀਕਾ ਨੇ ਹਾਲ ਹੀ ਦੇ ਹਫ਼ਤਿਆਂ ਵਿਚ ਰੂਸ ਨੂੰ ਹਮਲੇ ਦੀ ਸੰਭਾਵਨਾ ਬਾਰੇ ਚੇਤਾਵਨੀ ਦਿੱਤੀ ਸੀ। ਹਮਲੇ ਦੇ ਕਾਰਨ, ਇਸ ਹਫਤੇ ਦੇ ਅੰਤ ਵਿੱਚ ਰੂਸ ਵਿੱਚ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਵਿੱਚ ਹੋਲੀ ਦੇ ਪ੍ਰੋਗਰਾਮ ਵੀ ਸ਼ਾਮਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments