Tuesday, May 21, 2024
No menu items!
HomeTop Trending Breaking NewsSlovakia Breaking: ਕੈਬਨਿਟ ਮੀਟਿੰਗ ਕਰ ਰਹੇ ਪ੍ਰਧਾਨ ਮੰਤਰੀ ਨੂੰ ਮਾਰੀਆਂ ਗੋਲੀਆਂ, ਵੇਖੋ...

Slovakia Breaking: ਕੈਬਨਿਟ ਮੀਟਿੰਗ ਕਰ ਰਹੇ ਪ੍ਰਧਾਨ ਮੰਤਰੀ ਨੂੰ ਮਾਰੀਆਂ ਗੋਲੀਆਂ, ਵੇਖੋ ਵੀਡੀਓ

 

Slovakia: ਪ੍ਰਧਾਨ ਮੰਤਰੀ ਫਿਕੋ ਹਾਊਸ ਦੇ ਬਾਹਰ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਤੇ ਗੋਲੀਆਂ ਚਲਾਈਆਂ ਗਈਆਂ- ਮੀਡੀਆ ਰਿਪੋਰਟ

PBN, ਵਰਲਡ ਡੈਸਕ, ਨਵੀਂ ਦਿੱਲੀ-

Slovakia: ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਗੋਲੀਆਂ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਇਹ ਹੈ ਕਿ, ਉਹ ਇਸ ਗੋਲੀਬਾਰੀ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਰਾਜਧਾਨੀ ਬ੍ਰਾਤੀਸਲਾਵਾ ਤੋਂ ਲਗਭਗ 150 ਕਿਲੋਮੀਟਰ ਉੱਤਰ-ਪੂਰਬ ਵਿਚ ਹੈਂਡਲੋਵਾ ਸ਼ਹਿਰ ਵਿਚ ਵਾਪਰੀ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੂਸ ਪੱਖੀ ਪ੍ਰਧਾਨ ਮੰਤਰੀ ਨੂੰ ਹਾਊਸ ਆਫ ਕਲਚਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ, ਜਿੱਥੇ ਉਹ ਕੈਬਨਿਟ ਮੀਟਿੰਗ ਕਰ ਰਹੇ ਸਨ। ਪ੍ਰਧਾਨ ਮੰਤਰੀ ਫਿਕੋ ਹਾਊਸ ਦੇ ਬਾਹਰ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਤੇ ਗੋਲੀਆਂ ਚਲਾਈਆਂ ਗਈਆਂ।

ਇਸ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਗੋਲੀ ਲੱਗਣ ਤੋਂ ਬਾਅਦ ਪੀ.ਐੱਮ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਮੌਕੇ ‘ਤੇ ਮੌਜੂਦ ਪੱਤਰਕਾਰਾਂ ਮੁਤਾਬਕ ਗੋਲੀਬਾਰੀ ਦੀਆਂ ਕਈ ਆਵਾਜ਼ਾਂ ਸੁਣੀਆਂ ਗਈਆਂ ਹਨ। ਪੁਲਿਸ ਨੇ ਗੋਲੀ ਚਲਾਉਣ ਵਾਲੇ ਸ਼ੱਕੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਸਲੋਵਾਕੀਆ ਦੀ ਰਾਸ਼ਟਰਪਤੀ ਜ਼ੁਜ਼ਾਨਾ ਸਾਪੁਤੋਵਾ ਨੇ ਕਿਹਾ ਕਿ ਉਹ ਇਸ ਵਹਿਸ਼ੀਆਨਾ ਹਮਲੇ ਤੋਂ ਸਦਮੇ ਵਿੱਚ ਹੈ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਸੁਰੱਖਿਆ ਗਾਰਡ ਪੀਐੱਮ ਨੂੰ ਕਾਰ ‘ਚ ਲੈ ਜਾ ਰਹੇ ਹਨ। ਨਿਊਜ਼ ਏਜੰਸੀ ਨੈਕਸਟਾ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਦੱਸਿਆ ਗਿਆ ਹੈ ਕਿ ਰਾਬਰਟ ਫਿਕੋ ‘ਤੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸੁਰੱਖਿਆ ਗਾਰਡ ਉਨ੍ਹਾਂ ਨੂੰ ਆਪਣੇ ਕਾਫਲੇ ‘ਚ ਲੈ ਕੇ ਆਏ, ਜਦਕਿ ਚਸ਼ਮਦੀਦਾਂ ਨੇ ਹਮਲਾਵਰ ਨੂੰ ਫੜ ਲਿਆ।


ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ

ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments